ਗੁਰਦਾਸਪੁਰ: ਮਲੇਰੀਆ ਤੋਂ ਬਚਾਓ ਅਤੇ ਇਲਾਜ ਬਾਰੇ ਦੱਸਿਆ
ਰੋਹਿਤ ਗੁਪਤਾ
ਗੁਰਦਾਸਪੁਰ 4 ਜੂਨ 2025- ਸਿਵਲ ਸਰਜਨ ਗੁਰਦਾਸਪੁਰ ਡਾ. ਜਸਵਿੰਦਰ ਸਿੰਘ ਦੀ ਅਗੁਵਾਈ ਹੇਠ ਗੁਰਦਾਸਪੁਰ ਵਿਖੇ ਮਲੇਰੀਆ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ । ਇਸ ਮੌਕੇ ਜਿਲਾ ਐਪੀਡਮੋਲੋਜਿਸਟ ਡਾ. ਗੁਰਪ੍ਰੀਤ ਕੌਰ ਅਤੇ ਡਾ. ਵੰਦਨਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜੂਨ ਮਹੀਨੇ ਨੂੰ ਐੰਟੀ ਮਲੇਰੀਆ ਮੰਥ ਵੱਲੋਂ ਮਨਾਇਆ ਜਾ ਰਿਹਾ ਹੈ। ਸੰਚਾਰੀ ਰੋਗਾਂ ਵਿੱਚ ਮੁੱਖ ਰਿਹੇ ਮਲੇਰੀਆ ਨੂੰ ਖਤਮ ਕਰਨ ਲਈ ਕਈ ਉਪਰਾਲੇ ਕੀਤੇ ਗਏ ਜਿਸ ਦਾ ਨਤੀਜਾ ਹੈ ਕਿ ਹੁਨ ਮਲੇਰੀਆ ਦੇ ਕੇਸ ਘੱਟ ਵੇਖਣ ਨੂੰ ਮਿਲਦਾ ਹੈ।
ਜਿਲੇ ਵਿੱਚ ਡੇੰਗੂ , ਮਲੇਰੀਆ ਰੋਕਥਾਮ ਅਤੇ ਜਾਗਰੂਕਤਾ ਲਈ 101ਟੀਮਾਂ ਬਣਾਈ ਗਈਆਂ ਹਨ। ਬ੍ਰੀਡਿੰਗ ਚੈਕਰ ਦੀ ਵੀ ਭਰਤੀ ਕੀਤੀ ਗਈ ਹੈ। ਫੀਲਡ ਸਟਾਫ ਵਲ਼ੋ ਡੇੰਗੂ ਅਤੇ
ਮਲੇਰੀਆ ਜਾਂਚ ਲਈ ਘਰਾਂ ਅਤੇ ਹੋਰ ਜਗਾ ਤੇ ਮਛਰ ਦੇ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਹੈ । ਸਕੂਲਾਂ ਵਿੱਚ ਬੱਚਿਆਂ ਨੂੰ ਜਾਗਰੂਕ ਕਰਨ ਲਈ ਲਿਟਲ ਚੈਂਪੀਅਨ ਪ੍ਰੋਗਰਾਮ ਜਾਰੀ ਹੈ । ਉਨਾਂ ਕਿਹਾ ਕਿ ਮੱਛਰਾਂ ਨਾਲ ਹੋਣ ਵਾਲੇ ਰੋਗਾਂ ਦੀ ਰੋਕਥਾਮ ਲਈ ਹਰੇਕ ਸ਼ੁਕਰਵਾਰ ਨੂੰ ਡਰਾਈ ਡੇ ਗਤੀਵਿਧੀ ਜਾਰੀ ਹਨ ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਤੇ ਵੀ ਫਾਲਤੂ ਵਿਚ ਪਾਣੀ ਨਾ ਜਮਾ ਹੋਣ ਦੇਣ। ਜੇ ਕਿਤੇ ਮਛਰ ਦਾ ਲਾਰਵਾ ਹੇਵੇ, ਉਸ ਨੂੰ ਨਸ਼ਟ ਕੀਤਾ ਜਾਵੇ। ਮਛਰ ਜਨਿਤ ਰੋਗਾਂ ਤੋ ਬਚਾਅ ਕੀਤਾ ਜਾਵੇ। ਬੁਖਾਰ ਹੋਣ ਤੇਹ ਤੁਰੰਤ ਨੇੜਲੇ ਸਿਹਤ ਕੇਂਦਰ ਤੋ ਜਾਂਚ ਕਰਵਾਈ ਜਾਵੇ। ਡਾਕਟਰ ਦੀ ਸਲਾਹ ਨਾਲ ਹੀ ਦਵਾਈ ਖਾਦੀ ਜਾਵੇ।