ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਚਾਰ ਹਫਤੇ ਡੇਅਰੀ ਉਦਮ ਸਿਖਲਾਈ ਕੋਰਸ 9 ਜੂਨ ਤੋਂ
ਚਾਹਵਾਨ ਫਾਰਮਰਜ਼ 6 ਜੂਨ ਤੱਕ ਫਾਰਮ ਭਰਵਾ ਸਕਦੇ ਹਨ
ਰੋਹਿਤ ਗੁਪਤਾ
ਗੁਰਦਾਸਪੁਰ 4 ਜੂਨ
ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ / ਵਿਭਾਗ ਵੱਲੋਂ ਚਾਰ ਹਫਤੇ ਡੇਅਰੀ ਉਦਮ ਸਿਖਲਾਈ ਕੋਰਸ 9 ਜੂਨ 2025 ਤੋਂ 08 ਜੁਲਾਈ 25 (ਚਾਰ ਹਫਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜਿਲਾ:ਅੰਮ੍ਰਿਤਸਰ ਵਿਖੇ ਚਲਾਇਆ ਜਾਣਾ ਹੈ।
ਉਨਾਂ ਦੱਸਿਆ ਕਿ ਚਾਹਵਾਨ ਡੇਅਰੀ ਫਾਰਮਰ ਜ਼ੋ ਘੱਟੋ ਘੱਟ 10ਵੀਂ ਪਾਸ ਹੋਣ,ਉਮਰ 18 ਤੋਂ 55 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤ ਹੋਣ ਅਤੇ ਪਹਿਲਾਂ ਘੱਟੋ ਘੱਟ 05 ਪਸ਼ੂ ਰੱਖੇ ਹੋਣ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।
ਉਨਾਂ ਅੱਗੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਡੇਅਰੀ ਫਾਰਮਰਜ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ ਵੱਖ ਵਿਸ਼ਾ ਮਾਹਿਰਾਂ ਵੱਲੋਂ ਪਸ਼ੂਆਂ ਦੀ ਸਾਂਭ ਸੰਭਾਲ ਵੱਖ ਵੱਖ ਬੀਮਾਰੀਆਂ, ਮਨਸੂਹੀ ਗਰਭਦਾਨ,ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ। ਇਸ ਸਿਖਲਾਈ ਦੌਰਾਨ ਮਾਡਲ ਕੈਟਲ ਸ਼ੈਡਾਂ ਦੀ ਉਸਾਰੀ, ਦੁੱਧ ਚੁਆਈ ਮਸ਼ੀਨਾਂ ਅਤੇ ਡੇਅਰੀ ਦੇ ਧੰਦੇ ਦਾ ਮੁਕੰਮਲ ਮਸ਼ੀਨੀਕਰਨ ਲਈ ਲੋੜੀਂਦੀਆਂ ਤਕਨੀਕਾਂ ਅਤੇ ਸਬਸਿਡੀਆਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ਉਨਾਂ ਦੱਸਿਆ ਕਿ ਸਿਖਲਾਈ ਕੋਰਸ ਲਈ ਚਾਹਵਾਨ ਫਾਰਮਰਜ ਮਿਤੀ 6 ਜੂਨ 25 ਤੱਕ ਜਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰ:508 ਵਿਖੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ,ਗੁਰਦਾਸਪੁਰ ਵਿਖੇ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ। ਚੁਣੇ ਹੋਏ ਸਿਖਿਆਰਥੀ ਜਨਰਲ ਕੈਟਾਗਰੀ ਲਈ ਫੀਸ 5000 ਰੁਪਏ ਅਤੇ ਅਨੁਸੂਚਿਤ ਜਾਤੀ ਲਈ 4000 ਫੀਸ ਹੋਵੇਗੀ। ਵਧੇਰੇ ਜਾਣਕਾਰੀ ਲਈ ਫੋਨ ਨੰ:80548600880, 7508973471, 7888850893 ਤੇ ਸੰਪਰਕ ਕੀਤਾ ਜਾ ਸਕਦਾ ਹੈ।