ਪੰਜਾਬ ਭਰ ਦੇ ਬਿਜਲੀ ਕਾਮਿਆਂ ਵੱਲੋਂ ਦਿੱਤੇ ਗਏ ਮੰਗ ਪੱਤਰ
ਮੰਨੀਆਂ ਮੰਗਾਂ ਨਾ ਲਾਗੂ ਹੋਣ ਦੇ ਰੋਸ ‘ਚ “ਵਰਕ ਟੂ ਰੂਲ” ਸ਼ੁਰੂ
9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ’ਚ ਵੀ ਭਾਗ ਲੈਣਗੇ ਬਿਜਲੀ ਕਾਮੇਂ
ਲੁਧਿਆਣਾ 1 ਜਲਾਈ 2025
ਰਵੀ ਜੱਖੂ
ਬਿਜਲੀ ਮੁਲਾਜਮਾਂ ਨੇ ਪੀ ਐਸ ਈ ਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ (ਰਜਿ ਨੰ 24) ਪਾਵਰਕਾਮ/ ਟ੍ਰਾਂਸ਼ਕੋ ਪੈਨਸ਼ਨਰ ਯੂਨੀਅਨ ਏਟਕ, ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਪਾਵਰਕਾਮ ਅਤੇ ਟ੍ਰਾਂਸ਼ਕੋ ਦੇ ਸਾਂਝੇ ਸੱਦੇ ਉੱਤੇ ਪੰਜਾਬ ਭਰ 'ਚ ਐਕਸੀਅਨਾਂ ਨੂੰ ਮੰਗ ਪੱਤਰ ਦਿੱਤੇ। ਸੁੰਦਰ ਨਗਰ ਡਵੀਜਨ 'ਚ ਵੀ ਐਡੀਸ਼ਨਲ ਐਸਡੀਓ ਇੰਜ ਜਗਤਾਰ ਸਿੰਘ ਸੂਬਾ ਆਗੂ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼, ਪੀ ਐਸ ਈ ਬੀ ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਡਵੀਜਨ ਪ੍ਰਧਾਨ ਗੁਰਪ੍ਰੀਤ ਸਿੰਘ ਮਹਿਦੂਦਾਂ, ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਦੇ ਜੋਨਲ ਆਗੂ ਸਰਤਾਜ ਸਿੰਘ, ਟੀਐਸਯੂ ਦੇ ਡਵੀਜਨ ਪ੍ਰਧਾਨ ਗੌਰਵ ਕੁਮਾਰ ਅਤੇ ਐਮਐਸਯੂ ਦੇ ਡਵੀਜਨ ਪ੍ਰਧਾਨ ਕੁਲਵੀਰ ਸਿੰਘ ਦੀ ਸਾਂਝੀ ਅਗਵਾਈ ਹੇਠ ਐਕਸੀਅਨ ਜਗਮੋਹਣ ਸਿੰਘ ਜੰਡੂ ਅਤੇ ਤਿੰਨੋਂ ਐਸਡੀਓਜ ਨੂੰ ਮੰਗ ਪੱਤਰ ਦਿੱਤੇ ਗਏ। ਜਿਸ ਬਾਰੇ ਜਾਣਕਾਰੀ ਦਿੰਦਿਆਂ ਉਪਰੋਕਤ ਆਗੂਆਂ ਨੇ ਦੱਸਿਆ ਕਿ 2 ਜੂਨ ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ੳ ਦੀ ਪ੍ਰਧਾਨਗੀ ਹੇਠ ਸਾਡੇ ਆਗੂਆਂ ਦੀ ਹੋਈ ਮੀਟਿੰਗ 'ਚ ਜਿਨ੍ਹਾਂ ਮੰਗਾਂ ਨੂੰ ਪ੍ਰਵਾਨ ਕਰ ਲਿਆ ਗਿਆ ਸੀ ਉਨ੍ਹਾਂ ਸਬੰਧੀ ਕੋਈ ਵੀ ਨੋਟੀਫਿਕੇਸ਼ਨ ਨਾ ਜਾਰੀ ਕਰਨ ਦੇ ਰੋਸ ਵਜੋਂ ਮੁਲਾਜਮ ਜੱਥੇਬੰਦੀਆਂ ਵੱਲੋਂ ਸਾਂਝੇ ਘੋਲ ਤਹਿਤ "ਵਰਕ ਟੂ ਰੂਲ" ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਬਾਬਤ ਅੱਜ ਪੰਜਾਬ ਭਂਰ 'ਚ ਮੰਗ ਪੱਤਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ "ਵਰਕ ਟੂ ਰੂਲ" ਮੰਨੀਆਂ ਮੰਗਾਂ ਲਾਗੂ ਹੋਣ ਤੱਕ ਜਾਰੀ ਰਹੇਗਾ। ਜੇਕਰ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਵੱਲੋਂ ਜਲਦੀ ਇਹਨਾਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਤਾਂ ਮਜਬੂਰਨ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਜਿਸਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਦੀ ਹੋਵੇਗੀ। ਪੈਂਸ਼ਨਰ ਆਗੂ ਕੇਵਲ ਸਿੰਘ ਬਨਬੈਤ ਅਤੇ ਧਰਮਿੰਦਰ ਕੁਮਾਰ ਨੇ ਦੱਸਿਆ ਕਿ ਕੇਂਦਰੀ ਟਰੇਡ ਯੂਨੀਅਨਾਂ ਅਤੇ ਨੈਸ਼ਨਲ ਕੁਆਰਡੀਨੇਸ਼ਨ ਕਮੇਟੀ ਆਫ ਇਲੈਕਟ੍ਰੀਸ਼ਿਟੀ ਇੰਪਲਾਈਜ਼ ਅਤੇ ਇੰਜੀਨੀਅਰਜ਼ ਦੇ ਸੱਦੇ ਤੇ 44 ਕਿਰਤ ਕਾਨੂੰਨ ਖਤਮ ਕਰਕੇ ਚਾਰ ਲੇਬਰ ਕੋਡ ਬਣਾਉਣ ਖਿਲਾਫ਼, ਸਰਕਾਰੀ ਬਿਜਲੀ ਕੰਪਨੀਆਂ ਦੇ ਨਿੱਜੀਕਰਨ ਅਤੇ ਬਿਜਲੀ ਸੋਧ ਬਿੱਲ 2025 ਵਾਪਸ ਲੈਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਆਦਿ ਮੰਗਾਂ ਨੂੰ ਲੈ ਕੇ 9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਵਿੱਚ ਵੀ ਬਿਜਲੀ ਕਾਮੇ ਹਿੱਸਾ ਲੈਣਗੇ। ਇਸ ਮੌਕੇ ਜਗੀਰ ਸਿੰਘ, ਇੰਜ ਰਾਜੀਵ ਕੁਮਾਰ, ਗੁਰਪ੍ਰੀਤ ਸਿੰਘ, ਕਰਤਾਰ ਸਿੰਘ, ਦੀਪਕ ਕੁਮਾਰ, ਨਰਿੰਦਰ ਸਿੰਘ, ਰਾਮਦਾਸ, ਸ਼ਿਵ ਕੁਮਾਰ, ਕਮਲਜੀਤ ਸਿੰਘ, ਕਮਲਦੀਪ ਸਿੰਘ ਅਤੇ ਹੋਰ ਹਾਜਰ ਸਨ।