ਸੈਮੀਨਾਰ ਦਾ ਦ੍ਰਿਸ਼
ਦੀਦਾਰ ਗੁਰਨਾ
ਬਰਨਾਲਾ 5 ਜੁਲਾਈ 2025 : ਬਰਨਾਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਸਬੰਧੀ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ , ਇਹ ਸੈਮੀਨਾਰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਹਨ , ਸੈਮੀਨਾਰਾਂ ਦੌਰਾਨ ਪੁਲਿਸ ਅਧਿਕਾਰੀ ਲੋਕਾਂ ਨੂੰ ਨਸ਼ਿਆਂ ਨਾਲ ਜੁੜੀਆਂ ਸਮੱਸਿਆਵਾਂ ਜਿਵੇਂ ਕਿ ਨੌਜਵਾਨੀ ਦੀ ਬਰਬਾਦੀ, ਪਰਿਵਾਰਕ ਤਬਾਹੀ, ਅਪਰਾਧਾਂ ਵਿੱਚ ਵਾਧਾ ਅਤੇ ਸਿਹਤ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾ ਰਹੇ ਹਨ , ਇਸ ਮੌਕੇ ਤੇ ਨਸ਼ੇ ਦੀ ਲਤ ਛੱਡ ਚੁੱਕੇ ਵਿਅਕਤੀਆਂ ਦੇ ਤਜ਼ਰਬੇ ਵੀ ਸਾਂਝੇ ਕਰਵਾਏ ਜਾ ਰਹੇ ਹਨ, ਜੋ ਹੋਰ ਲੋਕਾਂ ਲਈ ਪ੍ਰੇਰਨਾ ਦਾ ਸਰੋਤ ਬਣ ਰਹੇ ਹਨ