ਬੂਥ ਲੈਵਲ ਅਫ਼ਸਰਾਂ ਨੂੰ ਦਿੱਤੀ ਜਾ ਰਹੀ ਹੈ ਟ੍ਰੇਨਿੰਗ
ਹਰਜਿੰਦਰ ਸਿੰਘ ਭੱਟੀ
- ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਚ ਕਲ੍ਹ ਹੋਵੇਗੀ ਸਿਖਲਾਈ ਮੁਕੰਮਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜੁਲਾਈ, 2025: ਭਾਰਤ ਦੇ ਚੋਣ ਕਮਿਸ਼ਨ ਵੱਲੋਂ ਬੂਥ ਲੈਵਲ ਅਫ਼ਸਰਾਂ ਦੀ 2 ਜੁਲਾਈ ਤੋਂ 17 ਜੁਲਾਈ ਦਰਮਿਆਨ ਉਲੀਕੀ ਕੌਮੀ ਪੱਧਰ ਦੀ ਸਿਖਲਾਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਕਲ੍ਹ ਮੁਕੰਮਲ ਹੋ ਜਾਵੇਗੀ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਚੋਣ ਹਲਕਾ 53-ਐਸ.ਏ.ਐਸ.ਨਗਰ ਵੱਲੋਂ ਸਕੂਲ ਆਫ ਐਮੀਨੈਂਸ, 3ਬੀ1, ਮੋਹਾਲੀ ਅਤੇ 112-ਡੇਰਾ ਬੱਸੀ ਵੱਲੋਂ ਸ੍ਰੀ ਸੁਖਮਨੀ ਇੰਜੀਨਿਅਰ ਕਾਲਜ, ਡੇਰਾ ਬੱਸੀ ਵਿਖੇ ਆਪਣੇ-ਆਪਣੇ ਹਲਕੇ ਨਾਲ ਸਬੰਧਤ 50-50 ਬੀ.ਐਲ.ਓਜ਼ ਨੂੰ ਟ੍ਰੇਨਿੰਗ ਦਿੱਤੀ ਗਈ।
ਇਸ ਟ੍ਰੇਨਿੰਗ ਵਿੱਚ ਬੀ.ਐਲ.ਓਜ਼ ਨੂੰ ਉਨ੍ਹਾਂ ਦੇ ਵੱਖ-ਵੱਖ ਕੰਮਾਂ ਬਾਰੇ ਦੱਸਿਆ ਗਿਆ ਅਤੇ ਬੀ.ਐਲ.ਓਜ਼ ਐਪ ਦੀ ਟ੍ਰੇਨਿੰਗ ਵੀ ਦਿੱਤੀ ਗਈ। ਟ੍ਰੇਨਿੰਗ ਮੁਕੰਮਲ ਹੋਣ ਉਪਰੰਤ ਬੀ.ਐਲ.ਓਜ਼ ਦਾ ਇੱਕ ਲਿਖਤੀ ਅਸੈਸਮੈਂਟ ਟੈਸਟ ਵੀ ਲਿਆ ਗਿਆ।ਇਹ ਟੈਸਟ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵੱਲੋਂ ਤਿਆਰ ਕੀਤਾ ਗਿਆ ਸੀ। ਟੈਸਟ ਵਿੱਚ ਚੋਣ ਪ੍ਰਕਿਰਿਆ ਸਬੰਧੀ ਆਮ ਪ੍ਰਸ਼ਨ ਪੁੱਛੇ ਗਏ ਅਤੇ ਟੈਸਟ ਹੋਣ ਉਪਰੰਤ ਬੀ.ਐਲ.ਓਜ਼ ਨੂੰ ਸਰਟੀਫਿਕੇਟ ਵੀ ਵੰਡੇ ਗਏ।
ਇਹ ਟ੍ਰੇਨਿੰਗ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਐਸ.ਡੀ.ਐਮ ਅਤੇ ਅਸੈਂਬਲੀ ਲੈਵਲ ਮਾਸਟਰ ਟ੍ਰੇਨਰ ਵੱਲੋਂ ਦਿੱਤੀ ਗਈ।