ਅਮਨ ਅਰੋੜਾ ਵੱਲੋਂ ਗੁਰਵਿੰਦਰ ਢਿੱਲੋਂ ਨੂੰ ਜ਼ਿਲ੍ਹੇ ਦਾ ਇੰਚਾਰਜ (ਮੀਡੀਆ) ਨਿਯੁਕਤ ਕੀਤਾ ਗਿਆ
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ, 17 ਜੁਲਾਈ 2025 - ਆਮ ਆਦਮੀ ਪਾਰਟੀ ਵੱਲੋਂ ਅੱਜ ਪਾਰਟੀ ਨੂੰ ਹੋਰ ਮਜ਼ਬੂਤ ਕਰਦਿਆਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸੂਬਾ ਸਪੋਕਸਪਰਸਨ ਗੁਰਵਿੰਦਰ ਸਿੰਘ ਢਿੱਲੋਂ ਚੇਅਰਮੈਨ ਮਾਰਕੀਟ ਕਮੇਟੀ ਸਰਹਿੰਦ ਫਤਿਹਗੜ੍ਹ ਸਾਹਿਬ ਨੂੰ ਅਤਿ ਅਹਿਮ ਅਹੁਦੇ ਦੀ ਜ਼ਿਮੇਵਾਰੀ ਸੌਂਪਦਿਆਂ ਪਾਰਟੀ ਦੇ ਸੂਬਾ ਪ੍ਰਧਾਨ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਜ਼ਿਲ੍ਹੇ ਦਾ ਇੰਚਾਰਜ (ਮੀਡੀਆ) ਨਿਯੁਕਤ ਕੀਤਾ ਗਿਆ।ਇਸ ਮੌਕੇ ਬੋਲਦਿਆਂ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਸੂਬਾ ਸਪੋਕਸਪਰਸਨ ਨੇ ਪਾਰਟੀ ਹਾਈਕਮਾਨ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਇੰਚਾਰਜ ਪੰਜਾਬ ਮਨੀਸ਼ ਸਿਸੋਦੀਆ ਸਮੇਤ ਬਾਕੀ ਲੀਡਰਸ਼ਿਪ ਨੂੰ ਧੰਨਵਾਦ ਆਖਿਆ ਗਿਆ ਤੇ ਭਰੋਸਾ ਦਵਾਇਆ ਕਿ ਮੇਰੀ ਪਾਰਟੀ ਨੇ ਜੋ ਯਕੀਨ ਮੇਰੇ ਤੇ ਜਤਾਇਆ ਹੈ ਮੈ ਆਪਣੇ ਵੱਲੋਂ ਫਰਜ਼ਾਂ ਦੀ ਪਾਲਣਾ ਤੇ ਪੂਰਤੀ ਪੂਰੀ ਤਨ ਦੇਹੀ ਨਾਲ ਨਿਭਾਵਾਂਗਾ।