ਸਰਕਾਰੀ ਹਾਈ ਸਕੂਲ ਲਾਲੇਆਣਾ ਵਿਖੇ ਸਿੱਖਿਆ ਅਤੇ ਖੇਡਾਂ ਵਿੱਚ ਅੱਵਲ ਆਉਣ ਵਾਲੇ ਬੱਚੇ ਸਨਮਾਨਿਤ
ਅਸ਼ੋਕ ਵਰਮਾ
ਤਲਵੰਡੀ ਸਾਬੋ, 24 ਜੁਲਾਈ 2025 : ਸਰਕਾਰੀ ਹਾਈ ਸਕੂਲ ਲਾਲੇਆਣਾ ਵਿਖੇ ਦਰਸ਼ਨ ਸਿੰਘ ਲਾਲੇਆਣਾ ਵੱਲੋਂ ਸੈਸ਼ਨ 2024-25 ਵਿੱਚ ਪੰਜਾਬ ਪੱਧਰੀ ਸਕੂਲੀ ਖੇਡਾਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਅਤੇ ਦਸਵੀਂ ਜਮਾਤ ਵਿਚੋਂ 80% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਨਗਦ ਰਾਸ਼ੀ ਦੇਸੀ ਘਿਓ ਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ਸਮਾਰੋਹ ਵਿੱਚ ਮੁੱਖ ਮਹਿਮਾਨ ਬਲਦੇਵ ਸਿੰਘ ਸਰਾਂ ਐਕਸ ਚੇਅਰਮੈਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਿਸ਼ੇਸ਼ ਤੌਰ ਤੇ ਪਹੁੰਚੇ।
ਇਸ ਮੌਕੇ ਉਹਨਾਂ ਅੱਵਲ ਰਹਿਣ ਵਾਲੇ ਖਿਡਾਰੀਆਂ ਦੀ ਪ੍ਰਸੰਸਾ ਕੀਤੀ। ਅੰਤ ਵਿੱਚ ਮੁੱਖ ਅਧਿਆਪਕ ਅਵਤਾਰ ਸਿੰਘ ਲਾਲੇਆਣਾ ਨੇ ਕਿਹਾ ਕਿ ਅਸੀ ਬਹੁਤ ਧੰਨਵਾਦੀ ਹਾਂ ਜਿਨਾਂ ਨੇ ਆਪਣੇ ਪਿੰਡ ਦੇ ਹੀ ਸਕੂਲ ਦੇ ਵਿਦਿਆਰਥੀਆਂ ਨੂੰ ਅਗਾਹ ਵਧੂ ਸੋਚ ਅੱਗੇ ਲੈ ਕੇ ਜਾਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਨੈਲ ਸਿੰਘ ਬੁਰਜਮਾਨਸਾ ਸੇਵਾ ਮੁਕਤ ਮੁੱਖ ਇੰਜੀਨੀਅਰ ਅਤੇ ਉਘੇ ਲੇਖਕ ,ਚਿੰਤਕ , ਸਮਾਜ ਸੇਵਕ ਸਰਦਾਰ ਦਰਸ਼ਨ ਸਿੰਘ ਜਗਤਾਰ ਸਿੰਘ, ਜਸਪਾਲ ਸਿੰਘ,ਸਤਵਿੰਦਰ ਸਿੰਘ,ਹਰਮੰਦਰ ਸਿੰਘ ਸਟੇਟ ਅਵਾਡਰੀ ਅਤੇ ਸਮੂਹ ਸਟਾਫ਼ ਹਾਜ਼ਰ ਸੀ।