ਬਠਿੰਡਾ: ਡੇਰਾ ਸਿਰਸਾ ਪੈਰੋਕਾਰਾਂ ਵੱਲੋਂ ਮਰੀਜਾਂ ਲਈ 4 ਯੂਨਿਟ ਖ਼ੂਨਦਾਨ
ਅਸ਼ੋਕ ਵਰਮਾ
ਬਠਿੰਡਾ,1 ਅਗਸਤ 2025:ਖ਼ੂਨਦਾਨ ਸੰਮਤੀ ਡੇਰਾ ਸੱਚਾ ਸੌਦਾ ਬਲਾਕ ਬਠਿੰਡਾ ਦੇ ਜਿੰਮੇਵਾਰ ਸੇਵਾਦਾਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਇੱਕ ਮਰੀਜ਼ ਵਾਸੀ ਮਹਿਣਾ ਚੌਂਕ ਬਠਿੰਡਾ ਜੋ ਕਿ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਹੈ ਨੂੰ ਬਲਾਕ ਬਠਿੰਡਾ ਦੇ ਏਰੀਆ ਪਰਸ ਰਾਮ ਨਗਰ-ਏ ਦੇ ਸੇਵਾਦਾਰ ਖੁਸ਼ਪ੍ਰੀਤ ਇੰਸਾਂ ਪੁੱਤਰ ਬਲਦੇਵ ਇੰਸਾਂ, ਇੱਕ ਮਰੀਜ਼ ਵਾਸੀ ਮੌੜ ਮੰਡੀ ਜ਼ਿਲ੍ਹਾ ਬਠਿੰਡਾ ਜੋ ਕਿ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਹੈ ਨੂੰ ਏਰੀਆ ਮਾਡਲ ਟਾਊਨ ਦੇ ਸੇਵਾਦਾਰ ਦੇਵ ਰਾਜ ਇੰਸਾਂ, ਇੱਕ ਮਰੀਜ਼ ਵਾਸੀ ਪਿੰਡ ਕੋਟ ਸ਼ਮੀਰ ਜ਼ਿਲ੍ਹਾ ਬਠਿੰਡਾ ਜੋ ਕਿ ਬਾਂਸਲ ਕੈਂਸਰ ਹਸਪਤਾਲ ਵਿਖੇ ਜੇਰੇ ਇਲਾਜ ਹੈ ਨੂੰ ਏਰੀਆ ਸਾਹਿਬਜ਼ਾਦਾ ਅਜੀਤ ਸਿੰਘ ਰੋਡ ਦੇ ਸੇਵਾਦਾਰ ਸੁਖਨਿੰਦਰ ਇੰਸਾਂ ਪੁੱਤਰ ਚਰਨਜੀਤ ਸਿੰਘ ਇੰਸਾਂ, ਇੱਕ ਮਰੀਜ਼ ਵਾਸੀ ਮਾਘ ਕਲੋਨੀ, ਨਾਭਾ ਜ਼ਿਲ੍ਹਾ ਪਟਿਆਲਾ ਨੂੰ ਏਰੀਆ ਗੁਰੂ ਗੋਬਿੰਦ ਸਿੰਘ ਨਗਰ ਦੇ ਸੇਵਾਦਾਰ ਗੁਰਪਿਆਰ ਇੰਸਾਂ ਪੁੱਤਰ ਅਜੈਬ ਸਿੰਘ ਇੰਸਾਂ ਨੇ ਖ਼ੂਨਦਾਨ ਕੀਤਾ। ਇਸ ਮੌਕੇ ਮਰੀਜ਼ਾਂ ਦੇ ਵਾਰਿਸਾਂ ਨੇ ਖ਼ੂਨ ਦਾਨੀ ਸੇਵਾਦਾਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ।