ਸ਼ੈਰੀ ਕਲਸੀ ਦੇ ਯਤਨਾਂ ਸਦਕਾ ਸੁੱਖਾ ਸਿੰਘ-ਮਹਿਤਾਬ ਸਿੰਘ ਚੌਕ ਵਿੱਚ ਪਾਣੀ ਖੜਨ ਦੀ ਸਮੱਸਿਆ ਦਾ ਹੋਇਆ ਹੱਲ
- ਸ਼ਹਿਰ ਵਾਸੀਆਂ ਦੀ ਮੁਸ਼ਕਿਲਾਂ ਦਾ ਹੱਲ ਕਰਨ ਲਈ ਪ੍ਰਤੀਬੱਧ ਹਾਂ- ਵਿਧਾਇਕ ਸ਼ੈਰੀ ਕਲਸੀ
ਰੋਹਿਤ ਗੁਪਤਾ
ਬਟਾਲਾ, 2 ਅਗਸਤ 2025 - ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਬਟਾਲਾ ਸ਼ਹਿਰ ਵਾਸੀਆਂ ਦੀ ਮੁਸ਼ਕਿਲਾਂ ਦਾ ਹੱਲ ਕਰਨ ਲਈ ਪ੍ਰਤੀਬੱਧ ਹਨ ਅਤੇ ਉਨ੍ਹਾਂ ਵਲੋਂ ਲਗਾਤਾਰ ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ।
ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਸੁੱਖਾ ਸਿੰਘ-ਮਹਿਤਾਬ ਸਿੰਘ ਚੌਕ ਵਿੱਚ ਦੁਕਾਨਦਾਰਾਂ ਨੂੰ ਕਾਫੀ ਦਿੱਕਤ ਆ ਰਹੀ ਸੀ ਪਰ ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਪੰਪ ਲਾ ਕੇ ਪਾਣੀ ਦੀ ਨਿਕਾਸੀ ਦਾ ਹੱਲ ਕੀਤਾ ਗਿਆ ਹੈ ਅਤੇ ਸਮੱਸਿਆ ਦੇ ਪੱਕੇ ਹੱਲ ਲਈ ਨਵੇਂ ਮੈਨਹੋਲ (ਹੋਦੀਆਂ) ਬਣਵਾ ਕੇ ਪਾਣੀ ਦੀ ਨਿਕਾਸੀ ਕੀਤੀ ਜਾਵੇਗੀ।
ਇਸ ਮੌਕੇ ਦੁਕਾਨਦਾਰਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਸੁੱਖਾ ਸਿੰਘ-ਮਹਿਤਾਬ ਸਿੰਘ ਚੌਕ ਵਿੱਚ ਮੀਂਹ ਦਾ ਪਾਣੀ ਖੜ ਜਾਣ ਕਾਰਨ ਉਨ੍ਹਾਂ ਦੀ ਦੁਕਾਨਦਾਰੀ ਬਹੁਤ ਪ੍ਰਭਾਵਿਤ ਹੁੰਦੀ ਸੀ ਪਰ ਹੁਣ ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਇਸ ਸਮੱਸਿਆ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਹੁੰਦੀ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਸੁਣਕੇ ਹੱਲ ਕੀਤੀਆਂ ਜਾਣ। ਉਨ੍ਹਾਂ ਕਿ ਬਟਾਲਾ ਸ਼ਹਿਰ ਸਾਡਾ, ਆਪਣਾ ਸ਼ਹਿਰ ਹੈ ਅਤੇ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਉਹ ਲਗਾਤਾਰ ਯਤਨਸ਼ੀਲ ਹਨ।
ਇਸ ਮੌਕੇ ਗੱਲ ਕਰਦਿਆਂ ਇੰਜੀਨੀਅਰ ਰੋਹਿਤ ਉੱਪਲ, ਐਸ.ਡੀ.ਓ ਕਾਰਪੋਰੇਸ਼ਨ ਨੇ ਦੱਸਿਆ ਕਿ ਮੀਂਹ ਦੇ ਪਾਣੀ ਨੂੰ ਪੰਪ ਲਗਾ ਕੇ ਕੱਢਵਾ ਦਿੱਤਾ ਗਿਆ ਸੀ ਅਤੇ ਪਾਣੀ ਦੀ ਨਿਕਾਸੀ ਲਈ ਇੱਕ ਵੱਖਰਾ ਨਵਾਂ ਸਟਰਾਂਗ ਸੀਵਰ ਪਾਇਆ ਜਾਵੇਗਾ, ਜਿਸ ਲਈ ਮਤਾ ਤਿਆਰ ਕੀਤਾ ਗਿਆ ਹੈ। ਇਸੇ ਤਰ੍ਹਾਂ ਸੀਵਰੇਜ਼ ਬੋਰਡ ਦੇ ਜੇ.ਈ ਅਮਨ ਸ਼ਰਮਾ ਨੇ ਦੱਸਿਆ ਕਿ ਪਾਣੀ ਦੀ ਨਿਕਾਸੀ ਲਈ ਨਵੇਂ ਮੈਨਹੋਲ (ਹੋਦੀਆਂ) ਬਣਾਏ ਜਾ ਰਹੇ ਹਨ ਤਾਂ ਜੋ ਮੀਂਹ ਕਾਰਨ ਇਕੱਠੇ ਹੋਣ ਵਾਲੀ ਪਾਣੀ ਦੀ ਆਸਾਨੀ ਨਾਲ ਨਿਕਾਸੀ ਹੋ ਸਕੇ।