ਪੀ ਐਮ ਕਿਸਾਨ ਸਕੀਮ ਤਹਿਤ ਭਾਰਤ ਸਰਕਾਰ ਵੱਲੋਂ 20 ਵੀ ਕਿਸ਼ਤ ਜਾਰੀ : ਡਿਪਟੀ ਕਮਿਸ਼ਨਰ
ਰੋਹਿਤ ਗੁਪਤਾ
ਗੁਰਦਾਸਪੁਰ: 2 ਅਗਸਤ 2025 - ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਸੀ ,ਇਸ ਯੋਜਨਾ ਤਹਿਤ ਹਰ ਚਾਰ ਮਹੀਨਿਆਂ ਬਾਅਦ ਕਿਸਾਨਾਂ ਨੂੰ ਸਾਲ ਵਿੱਚ ਤਿੰਨ ਵਾਰ ਕੁੱਲ ਛੇ ਹਜ਼ਾਰ ਰੁਪਏ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੁੰਦੀ ਹੈ। ਇਸ ਸਕੀਮ ਦੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੱਲੋਂ ਬਨੌਲੀ, ਸੇਵਾਪੁਰੀ, ਵਾਰਾਨਸੀ, ਉੱਤਰ ਪ੍ਰਦੇਸ਼ ਵਿਖੇ ਇਕ ਵਿਸ਼ੇਸ਼ ਲਾਈਵ ਈਵੈਂਟ ਰਾਹੀਂ ਕਿਸਾਨਾਂ ਨੂੰ ਇਸ ਸਕੀਮ ਦੇ ਤਹਿਤ 20 ਵੀ ਕਿਸ਼ਤ ਜਾਰੀ ਕਰ ਦਿੱਤੀ ਗਈ ਇਸ ਪ੍ਰੋਗਰਾਮ ਦਾ ਲਿੰਕ ਮਾਨਯੋਗ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜੀ ਵੱਲੋਂ ਪ੍ਰਾਪਤ ਹੋਇਆ ਸੀ ਇਸ ਪ੍ਰੋਗਰਾਮ ਵਿੱਚ ਪ੍ਰਾਪਤ ਹੋਏ ਲਿੰਕ ਰਾਹੀਂ ਵੱਖ ਵੱਖ ਪੱਧਰਾਂ ਤੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਜੀ ਦੇ ਸੰਬੋਧਨ ਨੂੰ ਸੁਣਿਆ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਕਰਮਚਾਰੀਆਂ ਵੱਲੋਂ ਸਰਕਲ ਪੱਧਰ, ਬਲਾਕ ਪੱਧਰ ਅਤੇ ਜਿਲਾ ਪੱਧਰ ਤੇ ਕਿਸਾਨਾਂ ਦਾ ਇਕੱਠ ਕਰਕੇ ਉਹਨਾਂ ਨੂੰ ਇਸ ਲਾਈਵ ਈਵੈਂਟ ਦੇ ਨਾਲ ਜੋੜਿਆ ਗਿਆ ਡਾ. ਅਮਰੀਕ ਸਿੰਘ, ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਵੱਲੋਂ ਵੀ ਇਸ ਲਾਈਵ ਈਵੈਂਟ ਦਾ ਪ੍ਰਸਾਰਨ ਆਪਣੇ ਦਫਤਰ ਵਿਖੇ ਕੀਤਾ ਗਿਆ ਜਿਸ ਵਿੱਚ 39 ਕਿਸਾਨਾਂ ਵਲੋ ਭਾਗ ਲਿਆ ਗਿਆ ਇਸ ਪ੍ਰੋਗਰਾਮ ਦੇ ਅੰਤ ਵਿੱਚ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਜੀ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਜਿਲਾ ਗੁਰਦਾਸਪੁਰ ਵਿੱਚ ਕਿਸਾਨਾਂ ਦੇ ਪੀਐਮ ਕਿਸਾਨ ਖਾਤਿਆਂ ਦੀ ਈ-ਕੇ ਵਾਈ ਸੀ ਦਾ ਕੰਮ 81% ਮੁਕੰਮਲ ਹੋ ਗਿਆ ਹੈ।
ਭਾਰਤ ਸਰਕਾਰ ਵਲੋਂ ਇਸ ਸਕੀਮ ਦਾ ਲਾਭ ਲੈਣ ਲਈ ਈ ਕੇ ਵਾਈ ਸੀ ਮਤਲਬ "ਇਲੈਕਟ੍ਰਾਨਿਕ ਮਾਧਿਅਮ ਰਹੀ ਖਪਤਕਾਰ ਨੂੰ ਜਾਨਣਾ" ਕਰਵਾਉਣੀ ਜ਼ਰੂਰੀ ਕਰ ਦਿੱਤੀ ਹੈ।ਜੇਕਰ ਕਿਸਾਨ ਈ-ਕੇਵਾਈਸੀ ਨਹੀਂ ਕਰਵਾਉਂਦੇ ਤਾਂ ਉਹ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਦੇ । ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਦੇ ਖਾਤਿਆਂ ਵਿੱਚ ਪੂਰੇ ਸਾਲ ਵਿੱਚ ਕੁੱਲ ਛੇ ਹਜ਼ਾਰ ਰੁਪਏ ਜਮ੍ਹਾਂ ਕਰਵਾਏ ਜਾਂਦੇ ਹਨ ਤਾਂ ਜੋ ਕਿਸਾਨਾਂ ਵਲੋਂ ਫਸਲਾਂ ਦੀ ਪੈਦਾਵਾਰ ਤੇ ਕੀਤੇ ਜਾਂਦੇ ਖਰਚੇ ਦੀ ਕੁਝ ਹੱਦ ਤੱਕ ਪੂਰਤੀ ਕੀਤੀ ਜਾ ਸਕੇ ।
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਜੀ ਨੇ ਦੱਸਿਆ ਕਿ ਪੀਐਮ ਕਿਸਾਨ ਸਕੀਮ ਦੇ ਲਾਭਪਾਤਰੀਆਂ ਦੀ ਈ-ਕੇ. ਵਾਈ.ਸੀ ਕਰਨ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਦੇ ਪੀ ਐਮ ਕਿਸਾਨ ਖਾਤਿਆਂ ਦੀ ਈਕੇਵਾਈ ਸੀ ਕਰ ਰਹੀਆਂ ਹਨ ਇਸ ਦੇ ਨਾਲ ਹੀ ਕਾਮਨ ਸਰਵਿਸ ਸੈਂਟਰ ਦੇ ਨੁਮਾਇੰਦੇ ਵੀ ਈ-ਕੇਵਾਈਸੀ ਕਰ ਰਹੇ ਹਨ ਅਤੇ ਜਲਦ ਹੀ ਇਸ ਕੰਮ ਨੂੰ ਮੁਕੰਮਲ ਕਰ ਲਿਆ ਜਾਵੇਗਾ ਇਸ ਤੋਂ ਇਲਾਵਾ ਕਿਸਾਨਾਂ ਦੇ ਖਾਤਿਆਂ ਦੀ ਲੈਂਡ ਸੀਡਿੰਗ ਦਾ ਕੰਮ ਵੀ ਚੱਲ ਰਿਹਾ ਹੈ ਖੇਤੀਬਾੜੀ ਵਿਭਾਗ ਦੇ ਖੇਤਰੀ ਦਫਤਰਾਂ ਵਿੱਚ ਕਿਸਾਨਾਂ ਦਾ ਰੈਵੇਨਿਊ ਰਿਕਾਰਡ ਵੈਰੀਫਾਈ ਕਰਕੇ ਖੇਤੀਬਾੜੀ ਡਾਇਰੈਕਟੋਰੇਟ ਤੋਂ ਲੈਂਡ ਸੀਡਿੰਗ ਕਰਵਾਈ ਜਾ ਰਹੀ ਹੈ।
ਇਸ ਲਈ ਕਿਸਾਨਾਂ ਨੂੰ ਇਹ ਅਪੀਲ ਕੀਤੀ ਜਾਂਦੀ ਹੈ ਕਿ ਈ-ਕੇਵਾਈ ਸੀ ਜਾਂ ਲੈਣ ਸੀਡਿੰਗ ਕਰਵਾਉਣੀ ਰਹਿ ਗਈ ਹੈ ਉਹ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਕਰਮਚਾਰੀਆਂ ਦੇ ਨਾਲ ਸੰਪਰਕ ਕਰਨ ਤਾਂ ਜੋ ਇਸ ਕੰਮ ਨੂੰ ਜਲਦੀ ਨੇਪਰੇ ਚਾੜਿਆ ਜਾ ਸਕੇ ਉਨ੍ਹਾਂ ਕਿਹਾ ਕਿ ਜਿਨ੍ਹਾਂ ਲਾਭਪਾਤਰੀ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ, ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਚਾਹੀਦਾ ਹੈ ਕਿ ਲਾਭ ਪਾਤਰੀ ਦਾ ਮੌਤ ਸਰਟੀਫਿਕੇਟ ਅਤੇ ਬਿਨੈਪਤਰ ਨਜ਼ਦੀਕੀ ਖੇਤੀਬਾੜੀ ਦਫਤਰ ਵਿੱਚ ਜਮ੍ਹਾਂ ਕਰਵਾਉਣ ਤਾਂ ਜੋ ਮ੍ਰਿਤਕ ਲਾਭਪਾਤਰੀ ਦੇ ਨਾਮ ਸੂਚੀ ਵਿੱਚੋਂ ਕੱਟੇ ਜਾ ਸਕਣ।