ਆਪ ਪਾਰਟੀ ਨੇ ਆਮ ਘਰਾਂ ਦੇ ਲੋਕਾਂ ਨੂੰ ਦਿੱਤੀਆਂ ਵੱਡੀਆਂ ਜ਼ਿੰਮੇਵਾਰੀਆਂ - ਚੇਅਰਮੈਨ ਜੋਬਨ ਰੰਧਾਵਾ
ਨਵ-ਨਿਯੁਕਤ ਚੇਅਰਮੈਨ, ਜ਼ਿਲ੍ਹਾ ਪਲਾਨਿੰਗ ਬੋਰਡ ਗੁਰਦਾਸਪੁਰ ਜੋਬਨ ਰੰਧਾਵਾ, ਸਮੁੱਚੀ ਲੀਡਰਸ਼ਿਪ ਸਮੇਤ ਤਪ ਅਸਥਾਨ ਮੰਦਰ ਭਗਵਾਨ ਸ੍ਰੀ ਚੰਦ ਜੀ , ਪਿੰਡ ਨਾਨਕਚੱਕ ਵਿਖੇ ਹੋਏ ਨਤਮਸਤਕ
ਰੋਹਿਤ ਗੁਪਤਾ
ਨਾਨਕ ਚੱਕ/ਫਤਿਹਗੜ੍ਹ ਚੂੜੀਆਂ/ਬਟਾਲਾ, 7 ਅਗਸਤ 2025 - ਆਮ ਆਦਮੀ ਪਾਰਟੀ, ਆਮ ਲੋਕਾਂ ਦੀ ਪਾਰਟੀ ਹੈ, ਜਿਸ ਵਿੱਚ ਆਮ ਘਰਾਂ ਦੇ ਲੋਕਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਗਿਆ ਹੈ। ਇਹ ਪ੍ਰਗਟਾਵਾ ਨਵ-ਨਿਯੁਕਤ ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ ਗੁਰਦਾਸਪੁਰ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਨੇ ਤਪ ਅਸਥਾਨ ਮੰਦਰ ਭਗਵਾਨ ਸ੍ਰੀ ਚੰਦ ਜੀ, ਪਿੰਡ ਨਾਨਕਚੱਕ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਇਸ ਮੌਕੋ ਮਹੰਤ ਹਰੀ ਕੁੰਭ ਦਾਸ ਉਦਾਸੀਨ ਵਲੋਂ ਜੋਬਨ ਰੰਧਾਵਾ ਨੂੰ ਆਸ਼ੀਰਵਾਦ ਦੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨਾਂ ਨਾਲ ਰਾਜੀਵ ਸ਼ਰਮਾ, ਲੋਕ ਸਭਾ ਇੰਚਾਰਜ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ, ਚੇਅਰਮੈਨ ਰਣਜੀਤ ਸਿੰਘ ਬਾਠ, ਦਲਜੀਤ ਸਿੰਘ ਲੱਕੀ ਹਲਕਾ ਸੰਗਠਨ ਇੰਚਾਰਜ ਫਤਿਹਗੜ੍ਹ ਚੂੜ੍ਹੀਆਂ ਅਤੇ ਮੈਂਬਰ ਜ਼ਿਲਾ ਪਲਾਨਿੰਗ ਬੋਰਡ, ਲਖਵਿੰਦਰ ਸਿੰਘ ਸੰਘੇੜਾ, ਪਿ੍ਰੰਸੀਪਲ ਹਰਪਿੰਦਰਪਾਲ ਸਿੰਘ ਸੰਧੂ, ਲਖਵਿੰਦਰ ਸਿੰਘ ਬੱਦੋਵਾਲ, ਚਰਨਜੀਤ ਸਿੰਘ ਝੰਜੀਆਂ, ਸੁਖਰਾਜ ਸਿੰਘ, ਸਰਵਣ ਸਿੰਘ ਤਲਵੰਡੀ ਭਰਥ, ਜਸਵੰਤ ਸਿੰਘ ਬੱਬਾ, ਕ੍ਰਿਪਾਲ ਸਿੰਘ ਸਮੇਤ ਪਾਰਟੀ ਦੇ ਆਗੂ ਤੇ ਵਾਲੰਟੀਅਰ ਆਦਿ ਮੋਜੂਦ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਚੇਅਰਮੈਨ ਰੰਧਾਵਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਨ ਜਿਨਾਂ ਨੇ ਨਿਮਾਣੇ ਜਿਹੇ ਵਲੰਟੀਅਰ ਨੂੰ ਕਰੀਬ ਡੇਢ ਕੁ ਮਹੀਨਾ ਪਹਿਲਾਂ ਜ਼ਿਲੇ ਗੁਰਦਾਸਪੁਰ ਦਾ ਪ੍ਰਧਾਨ ਥਾਪਿਆ ਅਤੇ ਹੁਣ ਜ਼ਿਲ੍ਹਾ ਪਲਾਨਿੰਗ ਬੋਰਡ ਗੁਰਦਾਸਪੁਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨਾਂ ਕਿਹਾ ਕਿ ਉਹ ਪਾਰਟੀ ਨੂੰ ਪੂਰਨ ਭਰੋਸਾ ਦਿੰਦੇ ਹਨ ਕਿ ਉਹ ਉਨਾਂ ਦੇ ਵਿਸ਼ਵਾਸ ’ਤੇ ਖਰ੍ਹਾ ਉੱਤਰਨਗੇ ਅਤੇ ਲੋਕਹਿੱਤ ਕਾਰਜਾਂ ਨੂੰ ਯਕੀਨੀ ਬਣਾਉਣਗੇ।
ਇੱਕ ਪੱਤਰਕਾਰ ਦੇ ਸਵਾਲ ਦੇ ਜਵਾਬ ਦਿੰਦਿਆਂ ਚੇਅਰਮੈਨ ਜੋਬਨ ਰੰਧਾਵਾ ਨੇ ਕਿਹਾ ਕਿ ਉਨਾਂ ਨੇ ਪਹਿਲਾਂ ਵੀ ਕਿਹਾ ਸੀ ਅਤੇ ਅੱਜ ਫਿਰ ਪਾਰਟੀ ਹਾਈਕਮਾਂਡ ਨੂੰ ਪੂਰਾ ਵਿਸ਼ਵਾਸ ਦਿਵਾਉਂਦੇ ਹਨ ਕਿ ਉਹ ਗੁਰਦਾਸਪੁਰ ਜ਼ਿਲ੍ਹੇ ਦੇ 07 ਵਿਧਾਨ ਸਭਾ ਹਲਕਿਆਂ ਵਿੱਚ ਪਾਰਟੀ ਦੇ ਵਲੰਟੀਅਰ ਅਤੇ ਸਮੁੱਚੀ ਟੀਮ ਦੇ ਸਹਿਯੋਗ ਨਾਲ ਇਕ ਟੀਮ ਵਜੋਂ ਕੰਮ ਕਰਨਗੇ ਅਤੇ ਜ਼ਿਲੇ ਦੀਆਂ ਸਾਰੀਆਂ ਸੀਟਾਂ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਪਾਵਾਂਗੇ।
ਨਵ-ਨਿਯੁਕਤ ਚੇਅਰਮੈਨ ਜੋਬਨ ਰੰਧਾਵਾ ਨੇ ਅੱਗੇ ਕਿਹਾ ਕਿ ਜ਼ਿਲੇ ਅੰਦਰ ਸਾਰਿਆਂ ਦੇ ਸਾਥ ਨਾਲ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ ਅਤੇ ਵਰਕਰਾਂ ਨਾਲ ਤਾਲਮੇਲ ਕਰਕੇ ਜ਼ਿਲੇ ਦੇ ਹਰ ਹਲਕੇ ਅੰਦਰ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨਾਂ ਕਿਹਾ ਕਿ ਵਲੰਟੀਅਰ ਪਾਰਟੀ ਦੀ ਰੀੜ ਦੀ ਹੱਡੀ ਹਨ ਅਤੇ ਮਿਹਨਤ ਤੇ ਲਗਨ ਨਾਲ ਕੰਮ ਕਰਨ ਵਾਲੇ ਵਲੰਟੀਅਰ ਦਾ ਪਾਰਟੀ ਵਲੋਂ ਪੂਰਾ ਮਾਣ ਸਤਿਕਾਰ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਉਹ ਵੀ ਆਮ ਘਰ ਵਿਚੋਂ ਹਨ ਅਤੇ ਉਨਾਂ ਦਾ ਕੋਈ ਸਿਆਸੀ ਪਿਛੋਕੜ ਨਹੀਂ ਹੈ ਪਰ ਆਮ ਆਦਮੀ ਪਾਰਟੀ, ਆਮ ਲੋਕਾਂ ਦੀ ਪਾਰਟੀ ਹੈ ਅਤੇ ਲਾਈਨ ਵਿੱਚ ਖੜੇ ਆਖੀਰਲੇ ਵਲੰਟੀਅਰ ਨੂੰ ਮਾਣ-ਸਤਿਕਾਰ ਦਿੰਦੀ ਹੈ।