ਵਿਧਾਇਕ ਸ਼ੈਰੀ ਕਲਸੀ ਨੇ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਰਾਹਤ ਸਮੱਗਰੀ ਦਾ ਟਰੱਕ ਕੀਤਾ ਰਵਾਨਾ
ਵਿਧਾਇਕ ਸ਼ੈਰੀ ਕਲਸੀ ਨੇ ਮਹਾਂਦੇਵ ਸੇਵਾ ਸਮਿਤੀ ਜਲਾਲਪੁਰ, ਪਾਣੀਪਤ ਤੋਂ ਪਹੁੰਚੀ ਟੀਮ ਦਾ ਕੀਤਾ ਧੰਨਵਾਦ
ਰੋਹਿਤ ਗੁਪਤਾ
ਬਟਾਲਾ, 17 ਸਤੰਬਰ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਅੱਜ ਮਹਾਂਦੇਵ ਸੇਵਾ ਸਮਿਤੀ ਜਲਾਲਪੁਰ-1, ਜ਼ਿਲ੍ਹਾ ਪਾਣੀਪਤ (ਹਰਿਆਣਾ) ਤੋਂ ਰਾਹਤ ਸਮੱਗਰੀ ਦਾ ਟਰੱਕ ਜਿਸ ਵਿੱਚ ਸੁੱਕਾ ਰਾਸ਼ਨ ਜਿਵੇਂ ਖੰਡ, ਤੇਲ, ਚਾਹ ਤੇ ਮਸਾਲੇ ਆਦਿ ਸ਼ਾਮਲ ਹਨ ਨੂੰ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਵੰਡਣ ਲਈ ਰਵਾਨਾ ਕੀਤਾ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਸਮਿਤੀ ਦੀ ਪੂਰੀ ਟੀਮ ਜਿਸ ਵਿੱਚ ਸਚਿਨ ਸਰਪੰਚ ਪਿੰਡ ਜਲਾਲਪੁਰ, ਸ਼ੁਸ਼ੀਲ ਸ਼ਰਮਾ, ਜਗਬੀਰ ਸਿੰਘ ਹਰਿਆਣਾ ਪੁਲਿਸ, ਮਾਸਟਰ ਕਰਮਪਾਲ, ਸੰਦੀਪ ਜੈਨ, ਮੁਕੇਸ਼ ਸ਼ਰਮਾ ਤੇ ਬਲਵਿੰਦਰ ਸਿੰਘ ਗੁਰਦਾਸਪੁਰ ਸ਼ਾਮਲ ਸੀ, ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਉਨਾਂ ਨੇ ਲੋੜਵੰਦ ਲੋਕਾਂ ਦੀ ਬਾਂਹ ਫੜ੍ਹੀ ਹੈ, ਜਿਸ ਲਈ ਉਹ ਉਨਾਂ ਦੇ ਧੰਨਵਾਦੀ ਹਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜ ਜਾਰੀ ਹਨ ਅਤੇ ਇਸ ਸੰਕਟ ਦੇ ਸਮੇਂ ਵਿੱਚ ਪੰਜਾਬ ਸਰਕਾਰ ਆਪਣੇ ਲੋਕਾਂ ਨਾਲ ਪੂਰੀ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਇਸ ਔਖੀ ਘੜੀ ਵਿੱਚ ਪ੍ਰਭਾਵਿਤ ਲੋਕਾਂ ਤੱਕ ਸਮੇਂ ਸਿਰ ਰਾਹਤ, ਡਾਕਟਰੀ ਸਹਾਇਤਾ ਤੇ ਦਵਾਈਆਂ ਅਤੇ ਮੁੜ ਵਸੇਬੇ ਦੀਆਂ ਸਹੂਲਤਾਂ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਪ੍ਰਭਾਵਿਤ ਲੋਕਾਂ ਦੇ ਨਾਲ ਹੈ ਅਤੇ ਲੋਕਾਂ ਦੇ ਮੁੜ ਵਸੇਬੇ ਲਈ ਲਗਾਤਾਰ ਯਤਨਸ਼ੀਲ ਹੈ।
ਇਸ ਮੌਕੇ ਮਹਾਂਦੇਵ ਸੇਵਾ ਸਮਿਤੀ ਜਲਾਲਪੁਰ-1 ਦੀ ਟੀਮ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਇਹ ਰਾਹਤ ਸਮੱਗਰੀ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਵੰਡੀ ਜਾਵੇਗੀ। ਉਨਾਂ ਦੱਸਿਆ ਕਿ ਉਨਾਂ ਵਲੋਂ ਡੇਰਾ ਬਾਬਾ ਨਾਨਕ ਵਿਖੇ ਤਾਲਮੇਲ ਕਰ ਲਿਆ ਗਿਆ ਹੈ ਅਤੇ ਲੋੜਵੰਦ ਲੋਕਾਂ ਤੱਕ ਰਾਹਤ ਸਮੱਗਰੀ ਪੁਜਦਾ ਕੀਤੀ ਜਾਵੇਗੀ।