ਬਾਸਮਤੀ 1509 ਦੀ ਬੋਲੀ ਕਰਵਾਈ-ਬੋਲੀ ਦਾ ਰੇਟ 3250 ਰੁਪਏ ਪ੍ਰਤੀ ਕੁਇੰਟਲ ਲਗਵਾ ਕੇ ਕਿਸਾਨ ਨੂੰ ਫ਼ਸਲ ਦਾ ਸਹੀ ਤੇ ਉੱਚਿਤ ਮੁੱਲ ਦਿਵਾਇਆ
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਕਿਸਾਨਾਂ ਨੂੰ ਦਾਣਾ ਮੰਡੀ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ
ਰੋਹਿਤ ਗੁਪਤਾ
ਬਟਾਲਾ, 18 ਸਤੰਬਰ ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਕਾਰਜਕਾਰੀ ਪ੍ਰਧਾਨ ਪੰਜਾਬ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਦਿੱਤੀ ਜ਼ਿੰਮੇਵਾਰੀ ਤਹਿਤ ਅੱਜ ਬਟਾਲਾ ਦਾਣਾ ਮੰਡੀ ਵਿਖੇ ਬਾਸਮਤੀ 1509 ਦੀ ਬੋਲੀ ਕਰਵਾਈ ਗਈ ਅਤੇ ਬੋਲੀ ਦਾ ਰੇਟ 3250 ਰੁਪਏ ਪ੍ਰਤੀ ਕੁਇੰਟਲ ਲਗਵਾ ਕੇ ਕਿਸਾਨ ਭਰਾ ਨੂੰ ਉਨ੍ਹਾ ਦੀ ਫ਼ਸਲ ਦਾ ਸਹੀ ਤੇ ਉੱਚਿਤ ਮੁੱਲ ਦਿਵਾਇਆ ਗਿਆ।
ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੇ ਸ਼ੀਜਨ ਨੂੰ ਮੁੱਖ ਰੱਖਦਿਆਂ ਖਰੀਦ ਪ੍ਰਬੰਧਾਂ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਅਤੇ ਮੰਡੀ ਵਿੱਚ ਫਸਲ ਦੀ ਆਮਦ ਸ਼ੁਰੂ ਹੋ ਗਈ ਹੈ।
ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਸਰਕਾਰ, ਦਾਣਾ ਮੰਡੀਆਂ ਵਿੱਚ ਕਿਸਾਨਾਂ ਨੂੰ ਫਸਲ ਵੇਚਣ ਲਈ ਵੱਖ-ਵੱਖ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਨਿਯਮਿਤ ਸਮੇਂ ਫਸਲ ਦੀ ਖਰੀਦ, ਪੂਰਾ ਮੁੱਲ, ਸਮਾਂਬੱਧ ਚੁਕਾਈ ਅਤੇ ਅਦਾਇਗੀ ਨੂੰ ਸੁਨਿਸ਼ਚਿਤ ਕੀਤਾ ਗਿਆ ਹੈ।
ਉਨਾਂ ਅੱਗੇ ਕਿਹਾ ਕਿ ਦਾਣਾ ਮੰਡੀ ਬਟਾਲਾ ਵਿੱਚ ਆਉਣ ਵਾਲੇ ਹਰ ਕਿਸਾਨ ਦੀ ਫਸਲ ਬਿਨਾਂ ਦੇਰੀ ਦੇ ਨਿਰਧਾਰਤ ਸਮੇਂ ਅੰਦਰ ਖਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਇਸ ਬਾਬਤ ਸਬੰਧਤ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹਲੂਤ ਲਈ ਸੁਚਾਰੂ ਢੰਗ ਨਾਲ ਪ੍ਰਬੰਧਾਂ ਵਿੱਚ ਕੋਈ ਢਿੱਲਮੱਠ ਨਾ ਵਰਤੀ ਜਾਵੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਸ ਤਰਾਂ ਪਿਛਲੇ ਸ਼ੀਜਨਾਂ ਦੋਰਾਨ ਵੀ ਕਿਸਾਨਾਂ ਦੀ ਫਸਲ ਦੀ ਖਰੀਦ ਨਿਰਵਿਘਨ ਕਰਵਾਈ ਹੈ, ਉਸੇ ਤਰਾਂ ਇਸ ਚਾਲੂ ਸ਼ੀਜ਼ਨ ਦੋਰਾਨ ਵੀ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।