ਸਮ੍ਰਿਧੀ ਪ੍ਰੋਗਰਾਮ 2025 ਤਹਿਤ ਜ਼ਿਲ੍ਹਾ ਪੱਧਰੀ ਪ੍ਰਤੀਯੋਗਤਾ ਆਯੋਜਿਤ
ਪ੍ਰਮੋਦ ਭਾਰਤੀ
ਨਵਾਂਸ਼ਹਿਰ 19 ਸਤੰਬਰ,2025
ਸਿੱਖਿਆ ਵਿਭਾਗ ਭਾਰਤ ਸਰਕਾਰ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ / ਐਲੀਮੈਂਟਰੀ ਅਨੀਤਾ ਸ਼ਰਮਾ ਅਤੇ ਉਪ ਜਿਲਾ ਸਿੱਖਿਆ ਅਫਸਰ ਸ਼ਹੀਦ ਭਗਤ ਸਿੰਘ ਲਖਬੀਰ ਸਿੰਘ ਜੀ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਕੋਟ ਰਾਂਝਾ ਬਲਾਕ ਔੜ ਜਿਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਸਮ੍ਰਿਧੀ ਪ੍ਰੋਗਰਾਮ 2025 ਤਹਿਤ ਨੌਵੀਂ ਤੋਂ
ਬਾਰ੍ਹਵੀਂ ਤੱਕ ਦੇ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਪ੍ਰਤੀਯੋਗਤਾ ਆਯੋਜਿਤ ਕੀਤੀ ਗਈ , ਜਿਸ ਵਿੱਚ ਬਲਾਕ ਪੱਧਰ ਤੇ ਜੇਤੂ ਰਹੇ ਅਧਿਆਪਕਾਂ ਵੱਲੋਂ ਭਾਗ ਲਿਆ ਗਿਆ। ਇਸ ਦੌਰਾਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ ਸਿ ਵੱਲੋਂ ਪਹੁੰਚ ਕੇ ਹਾਜ਼ਰ ਅਧਿਆਪਕਾਂ ਦੀ ਹੌਸਲਾ ਅਫ਼ਜਾਈ ਕਰਦੇ ਹੋਏ , ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਮ੍ਰਿਧੀ ਪ੍ਰੋਗਰਾਮ 2025 ਦੇ ਕੋਆਰਡੀਨੇਟਰ ਡਾਕਟਰ ਜਸਵਿੰਦਰ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮ੍ਰਿਧੀ ਪ੍ਰੋਗਰਾਮ ਅਧਿਆਪਕਾਂ ਲਈ ਰਾਸ਼ਟਰੀ ਪੱਧਰ ਦਾ ਮੁਕਾਬਲਾ ਹੈ। ਇਸਦਾ ਉਦੇਸ਼ ਸੈਕੰਡਰੀ ਪੱਧਰ ਤੇ ਨੌਵੀ ਤੋਂ ਬਾਰ੍ਹਵੀਂ ਤੱਕ ਪੜ੍ਹਾਉਣ ਵਾਲੇ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਦੁਆਰਾ ਵਿਕਸਤ ਅਤੇ ਲਾਗੂ ਕੀਤੇ ਗਏ ਕਲਾ-ਏਕੀਕ੍ਰਿਤ ਅਧਿਆਪਨ ਵਿਧੀਆਂ ਨੂੰ ਪ੍ਰਦਰਸ਼ਿਤ ਕਰਨਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਕੂਲ ਸਿੱਖਿਆ ਲਈ ਰਾਸ਼ਟਰੀ ਪਾਠਕ੍ਰਮ ਢਾਂਚੇ 2020 ਅਨੁਸਾਰ ਉਨ੍ਹਾਂ ਅਧਿਆਪਕਾਂ ਦੇ ਯਤਨਾਂ ਨੂੰ ਪਛਾਣਨਾ ਅਤੇ ਉਤਸ਼ਾਹਿਤ ਕਰਨਾ ਹੈ , ਜਿਨ੍ਹਾਂ ਨੇ ਸਫਲਤਾਪੂਰਵਕ ਅਧਿਆਪਨ ਵਿਧੀਆਂ ਵਿੱਚ ਕਲਾ ਨੂੰ ਏਕੀਕ੍ਰਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਮ੍ਰਿਧੀ ਪ੍ਰੋਗਰਾਮ ਤਹਿਤ ਅਧਿਆਪਕਾਂ ਦੇ ਬਲਾਕ ਪੱਧਰੀ ਮੁਕਾਬਲੇ ਪਹਿਲਾਂ ਹੀ ਕਰਵਾਏ ਜਾ ਚੁੱਕੇ ਹਨ। ਇਸ ਦੌਰਾਨ ਅਧਿਆਪਕਾਂ ਵੱਲੋਂ ਅਧਿਆਪਨ ਸਹਾਇਕ ਸਮੱਗਰੀ ਦੇ ਸਹਿਯੋਗ ਨਾਲ ਬਹੁਤ ਵਧੀਆ ਢੰਗ ਨਾਲ ਆਪਣੇ ਵਿਸ਼ੇ ਸਬੰਧੀ ਜਾਣਕਾਰੀ ਦਿੱਤੀ। ਇਸ ਦੌਰਾਨ ਜੇਤੂ ਅਤੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਅਧਿਆਪਕਾਂ ਅਧਿਆਪਕਾਂ ਨੂੰ ਸਰਟੀਫਿਕੇਟ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸ਼੍ਰੀਮਤੀ ਪਰਮਜੀਤ ਕੌਰ, ਹੈੱਡਮਾਸਟਰ ਗੁਰਪ੍ਰੀਤ , ਮੁੱਖ ਅਧਿਆਪਕਾ ਸ਼੍ਰੀਮਤੀ ਸੁਨੀਤਾ ਰਾਣੀ, ਮੁੱਖ ਅਧਿਆਪਕਾ ਸ਼੍ਰੀਮਤੀ ਨੀਲਮ ਰਾਣੀ ਸਰਕਾਰੀ ਹਾਈ ਸਕੂਲ ਮੁਜਾਰਾ ਖੁਰਦ ਮੁੱਖ ਅਧਿਆਪਕਾ ਸ਼੍ਰੀਮਤੀ ਨੀਲਮ ਰਾਣੀ ਸਰਕਾਰੀ ਹਾਈ ਸਕੂਲ ਮੋਹਾਲੋਂ ਪ੍ਰਿੰਸੀਪਲ ਰਾਜ ਰਾਣੀ ਸ੍ਰੀ ਪ੍ਰਮੋਦ ਸ਼ਰਮਾ ਵੱਲੋ ਜੱਜਮੈਂਟ ਦੀ ਭੂਮਿਕਾ ਨਿਭਾਈ ਗਈ। ਇਸ ਮੌਕੇ ਡੀ.ਈ.ਓ. ਦਫ਼ਤਰ ਤੋਂ ਜਗਦੀਸ਼ ਰਾਏ ਐਮ ਆਈ ਐਸ ਕੋਆਰਡੀਨੇਟਰ ਹਾਜ਼ਰ ਸਨ ਸਨ। ਸ੍ਰੀ ਕਪਿਲ ਦੁੱਗਲ ਨੇ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਕੋਟ ਰਾਂਝਾ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।