ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੈਮੀਨਾਰ
ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨਾਲ ਜੁੜਨ ਅਤੇ ਸਿੱਖਿਆ ਨੂੰ ਬਚਾਉਣ ਲਈ ਸੰਘਰਸ਼ ਕਰਨ ਦਾ ਦਿੱਤਾ ਸੁਨੇਹਾ
ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਐਮ ਆਰ ਸਰਕਾਰੀ ਕਾਲਜ ਫਾਜ਼ਿਲਕਾ ਵਿੱਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨਾਲ ਜੁੜਣ ਅਤੇ ਆਪਣੇ ਹੱਕਾ ਦੀ ਆਵਾਜ਼ ਬੁਲੰਦ ਕਰਨ ਲਈ ਸੁਨੇਹਾ ਦਿੱਤਾ ਗਿਆ।ਇਸ ਮੌਕੇ ਮੁੱਖ ਬੁੱਲਾਰੇ ਵਜੋਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਫਾਜ਼ਿਲਕਾ ਪਹੁੰਚੇ।
ਇਸ ਮੌਕੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਫਾਜ਼ਿਲਕਾ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਧੀਰਜ ਫਾਜ਼ਿਲਕਾ, ਜ਼ਿਲ੍ਹਾ ਪ੍ਰਧਾਨ ਕਮਲਜੀਤ ਮੁਹਾਰਖੀਵਾ ਅਤੇ ਜ਼ਿਲ੍ਹਾ ਸੱਕਤਰ ਮਮਤਾ ਲਾਧੂਕਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਵਿਰਾਸਤ ਨਾਲ ਜੁੜਨਾ ਅਤੇ ਉਸਦੇ ਵਿਚਾਰਾਂ ਨੂੰ ਸਮਝਣਾ ਅੱਜ ਸਮੇਂ ਦੀ ਮੁੱਖ ਲੋੜ੍ਹ ਹੈ। ਕੇਂਦਰ ਦੀ ਬੀਜੇਪੀ ਸਰਕਾਰ ਵੱਲੋਂ ਨਵੀਂ ਸਿੱਖਿਆ ਨੀਤੀ 2020 ਲਾਗੂ ਕਰਕੇ ਵਿਦਿਆਰਥੀਆਂ ਦੇ ਸਿਲੇਬਸ ਵਿੱਚੋ ਸ਼ਹੀਦਾ ਦੇ ਇਤਿਹਾਸ ਨੂੰ ਬਾਹਰ ਕੱਢਿਆ ਜਾ ਰਿਹਾ ਹੈ ਅਤੇ ਸ਼ਹੀਦਾਂ ਦੇ ਵਿਚਾਰਾਂ ਨੂੰ ਵਿਦਿਆਰਥੀਆਂ ਤੋ ਦੂਰ ਕਰਨ ਦੀ ਸਾਜ਼ਿਸ਼ ਤਹਿਤ ਹੀ ਸਿਲੇਬਸ ਵਿੱਚੋ ਸ਼ਹੀਦਾ ਦੇ ਇਤਿਹਾਸ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸਾਡੇ ਸ਼ਹੀਦ ਭਗਤ ਸਿੰਘ ਨੇ ਸਮਾਜ ਵਿੱਚ ਅਮੀਰੀ ਅਤੇ ਗਰੀਬੀ ਦੇ ਪਾੜੇ ਨੂੰ ਖਤਮ ਕਰਕੇ ਬਰਾਬਰਤਾ ਵਾਲਾ ਸਮਾਜ ਸਿਰਜਣ ਦਾ ਸੁਪਣਾ ਸਜਾਇਆ ਸੀ। ਪਰ ਅੱਜ ਦੇ ਮੌਜੂਦਾ ਸਮੇਂ ਵਿੱਚ ਸਾਡੇ ਤੇ ਰਾਜ ਕਰਨ ਵਾਲਿਆਂ ਹਾਕਮ ਜਮਾਤਾਂ ਵੱਲੋਂ ਲੋਕਾਂ ਵਿੱਚ ਕਾਣੀ ਵੰਡ ਕਰਕੇ ਅਤੇ ਲੋਕਾਂ ਨੂੰ ਧਰਮਾਂ ਦੇ ਨਾਮ ਤੇ ਆਪਸ ਵਿੱਚ ਲੜਾਉਣ ਦਾ ਕੰਮ ਕੀਤਾ ਹੈ ਅਤੇ ਲਗਾਤਾਰ ਫਿਰਕੂ ਸਿਆਸਤ ਕਰ ਰਹੀ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਜੌ ਸ਼ਹੀਦ ਭਗਤ ਸਿੰਘ ਦਾ ਨਾਅਰਾ ਲਾ ਕੇ ਸੱਤਾ ਵਿੱਚ ਕਾਬਜ ਹੋਈ ਸੀ ਪਰ ਅੱਜ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦੇ ਬਿਲਕੁਲ ਉਲਟ ਕੰਮ ਕਰ ਰਹੀ ਹੈ। ਨਵੀਂ ਸਿੱਖਿਆ ਨੀਤੀ ਨੂੰ ਪੰਜਾਬ ਵਿੱਚ ਤੇਜੀ ਨਾਲ ਲਾਗੂ ਕਰਨ ਲੱਗੀ ਹੋਈ ਹੈ। ਜਿਸਦੇ ਤਹਿਤ ਸਿੱਖਿਆ ਦਾ ਨਿੱਜੀਕਰਨ ਕਰਕੇ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਸੋਪਣ ਦੀ ਪੂਰੀ ਤਿਆਰੀ ਹੈ। ਇਸ ਲਈ ਸਾਰੇ ਵਿਦਿਆਰਥੀਆਂ ਨੂੰ ਸਾਡੀ ਸਿੱਖਿਆ ਨੂੰ ਬਚਾਉਣ ਲਈ ਸਾਡੇ ਸ਼ਹੀਦਾਂ ਦੇ ਵਿਚਾਰਾਂ ਤੇ ਚੱਲਦੀਆ ਹੋਇਆ ਸਰਕਾਰ ਦੇ ਖਿਲਾਫ ਸੰਘਰਸ਼ ਵਿੱਢਣਾ ਚਾਹੀਦਾ ਹੈ ਅਤੇ ਇਹ ਹੀ ਸਾਡੀ ਸ਼ਹੀਦ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਇਸ ਮੌਕੇ ਜਿਲ੍ਹਾ ਆਗੂ ਆਦਿਤਿਆ ਫਾਜ਼ਿਲਕਾ, ਦਿਲਕਰਨ ਰਤਨਪੁਰਾ ਨੇ ਕਿਹਾ ਕਿ ਸਾਡੇ ਨੌਜਵਾਨਾਂ ਸਾਹਮਣੇ ਅਨੇਕਾਂ ਪ੍ਰਕਾਰ ਦੀਆਂ ਚੁਣੌਤੀਆਂ ਦਰਪੇਸ਼ ਹਨ। ਇਹਨਾਂ ਚੁਣੌਤੀਆਂ ਨਾਲ ਨਜਿੱਠਣ ਲਈ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਸਮਝਣ ਦੀ ਲੋੜ ਹੈ। ਇਕ ਪਾਸੇ ਜਿੱਥੇ ਅੱਜ ਵੱਖ ਵੱਖ ਲੱਚਰ ਫਿਲਮਾਂ ਗੀਤਾਂ ਰਾਹੀਂ ਨੌਜਵਾਨ ਦੇ ਅਸਲ ਨਾਇਕਾ ਅਤੇ ਹੀਰੋ ਦੇ ਚੇਹਰੇ ਬਦਲੇ ਜਾ ਰਹੇ ਹਨ।ਓਥੇ ਹੀ ਦੂਜੇ ਪਾਸੇ ਸਾਡੀਆ ਸਰਕਾਰਾਂ ਵੱਲੋਂ ਸਾਡੀਆ ਇਤਿਹਾਸਿਕ ਇਮਾਰਤਾਂ ਦੀ ਸਾਂਭ ਸੰਭਾਲ ਨਹੀਂ ਕੀਤੀ ਜਾ ਰਹੀ ਸਾਡੇ ਸ਼ਹੀਦਾਂ ਦੇ ਇਤਿਹਾਸਕ ਟਿਕਾਣੇ, ਘਰ ਤੇ ਇਤਿਹਾਸਕ ਇਮਾਰਤਾਂ ਰੁਲ ਰਹੀਆਂ ਹਨ ਤੇ ਮਾੜੀ ਹਾਲਤ ਵਿੱਚ ਹਨ। ਇਸ ਕਰਕੇ ਸਾਡੇ ਸ਼ਹੀਦਾਂ ਦੀ ਵਿਰਾਸਤ ਅਤੇ ਓਹਨਾ ਦੇ ਇਤਿਹਾਸਕ ਇਮਾਰਤਾਂ ਨੂੰ ਬਚਾਉਣਾ ਸਮੇਂ ਦੀ ਮੁੱਖ ਜਰੂਰਤ ਹੈ।
ਅੰਤ ਆਗੂਆਂ ਨੇ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਸਾਨੂੰ ਸਾਡੇ ਸ਼ਹੀਦਾਂ ਤੋਂ ਪ੍ਰੇਰਨਾ ਲੈਂਦੇ ਹੋਏ ਸਾਡੀ ਸਿੱਖਿਆ ਅਤੇ ਸਿੱਖਿਆ ਸੰਸਥਾਵਾਂ ਨੂੰ ਬਚਾਉਣ ਦਾ ਅਹਿਦ ਲੈਣਾ ਚਾਹੀਦਾ ਹੈ ਤੇ ਨਵੀਂ ਸਿੱਖਿਆ ਨੀਤੀ 2020 ਨੂੰ ਰੱਦ ਕਰਵਾਉਣ ਲਈ ਸੰਘਰਸ਼ ਵਿਢਿਆ ਜਾਣਾ ਚਾਹੀਦਾ ਹੈ। ਇਸ ਮੌਕੇ ਸਾਜਨ ਸਿੰਘ, ਵਿਕਰਮ ਸਿੰਘ, ਸੁਖਦੇਵ ਸਿੰਘ, ਅਰਸ਼ਦੀਪ ਸਿੰਘ, ਅਕਾਸ਼, ਗੁਰਪ੍ਰੀਤ ਸਿੰਘ, ਅਮਨ, ਕਿਰਨ, ਰਜਨੀ, ਸੋਨੀਆ, ਸੁਰਜੀਤ ਕੌਰ, ਜਸਵੀਰ ਕੌਰ, ਰੀਤੂ ਬਾਲਾ, ਰਜਨੀ ਬਾਲਾ, ਜੋਤੀ ਅਤੇ ਕਾਲਜ ਦੇ ਹੋਰ ਵਿਦਿਆਰਥੀ ਹਾਜ਼ਰ ਸਨ।