ਵੱਖ-ਵੱਖ ਜਥੇਬੰਦੀਆਂ ਨਰਸਿੰਗ ਕੇਡਰ ਦੇ ਹੱਕ ਵਿੱਚ ਸਰਕਾਰ ਦੇ ਖਿਲਾਫ ਮੋਰਚਾ ਖੋਲਣ ਨੂੰ ਤਿਆਰ
ਚੰਡੀਗੜ੍ਹ, 29 ਸਤੰਬਰ 2025 : ਪਿਛਲੇ ਦਿਨਾਂ ਤੋਂ ਰਜਿੰਦਰਾ ਹਸਪਤਾਲ ਪਟਿਆਲਾ ਵਿੱਚ ਚੱਲ ਰਹੇ 4600 ਗ੍ਰੇਡ ਪੇ ਦੀ ਬਹਾਲੀ ਲਈ ਧਰਨੇ ਵਿੱਚ ਸ਼ਮੂਲੀਅਤ ਕਰ ਚੁੱਕੀ ਸਟਾਫ ਨਰਸਿਸ ਵੈਲਫੇਅਰ ਐਸੋਸੀਏਸ਼ਨ ਆਫ ਪੰਜਾਬ ਨੇ ਅੱਜ ਪੰਜਾਬ ਦੇ ਹਰ ਜਿਲੇ ਵਿੱਚੋਂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਨਾਮ ਸਿਵਿਲ ਸਰਜਨਾ ਨੂੰ 4600 ਪੇ ਗ੍ਰੇਡ ਬਹਾਲੀ ਲਈ ਮੰਗ ਪੱਤਰ ਦਿੱਤਾ ਅਤੇ ਪ੍ਰਮੁੱਖ ਸਕੱਤਰ ਪੰਜਾਬ ਜੀ ਦੁਆਰਾ ਲਾਗੂ ਕੀਤਾ ਗਿਆ ਐਸਮਾ ਐਕਟ 1947 ਦੇ ਵਿਰੋਧ ਵਿੱਚ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਜ਼ਿਲਾ ਫਿਰੋਜ਼ਪੁਰ ਅਤੇ ਸਟਾਫ ਨਰਸਿਸ ਵੈਲਫੇਅਰ ਐਸੋਸੀਏਸ਼ਨ ਜਿਲ੍ਹਾ ਫਿਰੋਜਪੁਰ ਵੱਲੋਂ ਨਿੰਦਾ ਕਰਦੇ ਹੋਏ ਮੰਗ ਕੀਤੀ ਗਈ ਕਿ ਇਸ ਐਕਟ ਨੂੰ ਤੁਰੰਤ ਪ੍ਰਭਾਵ ਤੋਂ ਹਟਾਇਆ ਜਾਵੇ ਅਤੇ ਮੁਲਾਜ਼ਮਾਂ ਦੀ ਮੰਗ ਨੂੰ ਤੁਰੰਤ ਮੰਨਿਆ ਜਾਵੇ ਤਾਂ ਜੋ ਪ੍ਰਭਾਵਿਤ ਹੋ ਰਹੀਆਂ ਸਿਹਤ ਸੇਵਾਵਾਂ ਬਹਾਲ ਹੋ ਸਕਣ। ਪ੍ਰੈੱਸ ਬਿਆਨ ਜਾਰੀ ਕਰਦਿਆਂ ਸਟਾਫ ਨਰਸਿਸ ਵੈਲਫੇਅਰ ਐਸੋਸੀਏਸ਼ਨ ਦੇ ਜਿਲਾ ਮੀਡੀਆ ਸਕੱਤਰ ਮਲਕੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਪਿਛਲੇ ਲੰਬੇ ਸਮੇਂ ਤੋਂ ਨਰਸਿੰਗ ਕੇਡਰ ਦਾ ਗ੍ਰੇਡ ਪੇ 3200 ਕਰਕੇ ਮੁਲਾਜ਼ਮਾਂ ਦਾ ਸ਼ੋਸ਼ਣ ਕਰ ਰਹੀ ਅਤੇ 20/07/2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ 2800 ਗ੍ਰੇਡ ਪੇ ਦੇ ਕੇ ਸਰਕਾਰ ਨੇ ਮੁਲਾਜ਼ਮਾਂ ਦਾ ਖੂਨ ਨਿਚੋੜਨ ਦੀ ਕੋਸ਼ਿਸ਼ ਕੀਤੀ ਹੋਈ ਹੈ ,
ਜਿਲਾ ਮੀਡੀਆ ਸਕੱਤਰ ਮਲਕੀਤ ਸਿੰਘ ਨੇ ਦੱਸਿਆ ਕਿ ਰਜਿੰਦਰਾ ਮੈਡੀਕਲ ਕਾਲਜ ਪਟਿਆਲਾ ਵਿਖੇ ਚੱਲ ਰਹੇ ਧਰਨੇ ਵਿੱਚ ਸਮਰਥਨ ਦਿੰਦਿਆਂ ਪੰਜਾਬ ਸਰਕਾਰ ਦਾ ਵਿਰੋਧ ਕਾਲੇ ਬਿੱਲੇ ਲਾ ਕੇ ਡਿਊਟੀਆਂ ਕਰਨਾ ਅੱਜ ਤੀਜੇ ਦਿਨ ਵਿੱਚ ਸ਼ਾਮਿਲ ਹੋਇਆ ਅਤੇ ਪੂਰੇ ਪੰਜਾਬ ਵਿੱਚ ਸਟਾਫ ਨੇ ਕਾਲੇ ਬਿੱਲੇ ਲਾ ਕੇ ਡਿਊਟੀਆਂ ਕੀਤੀਆਂ, ਮੰਗ ਪੱਤਰ ਦੇਣ ਸਮੇਂ ਸਮੇਂ ਸਟਾਫ ਨਰਸਿਸ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪ੍ਰਧਾਨ ਡਲਫੀਨਾ ਵਾਈਸ ਪ੍ਰਧਾਨ ਅਨੀਤਾ ਜਰਨਲ ਸੈਕਟਰੀ ਜਸਵਿੰਦਰ ਸਿੰਘ ਕੌੜਾ ਡਿਪਟੀ ਜਨਰਲ ਸੈਕਟਰੀ ਗੁਰਮੇਲ ਸਿੰਘ ਅਤੇ ਜੁਆਇੰਟ ਸੈਕਟਰੀ ਭਾਰਤ ਭੂਸ਼ਣ, ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਦੇ ਜਨਰਲ ਸੈਕਟਰੀ ਜਸਵਿੰਦਰ ਸਿੰਘ ਕੌੜਾ ਅਤੇ ਮੁੱਖ ਸਲਾਹਕਾਰ ਰਾਮ ਪ੍ਰਸਾਦ, ਸਿਵਲ ਸਰਜਨ ਦਫਤਰ ਦੇ ਪ੍ਰਧਾਨ ਮਨਿੰਦਰ ਸਿੰਘ ਆਦ ਮੈਂਬਰ ਹਾਜ਼ਰ ਹੋਏ। ਇਸ ਸਮੇਂ ਪੰਜਾਬ ਸੁਬਾਰਡੀਨੇਟ ਸਰਵਿਸਿਸ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸਾਦ ਨੇ ਦੱਸਿਆ ਕਿ ਜੇਕਰ ਪੰਜਾਬ ਸਰਕਾਰ ਨੇ ਐਸਮਾ ਐਕਟ ਤੁਰੰਤ ਪ੍ਰਭਾਵ ਤੋਂ ਵਾਪਸ ਨਹੀਂ ਲਿਆ ਤਾਂ ਸਮੁੱਚੇ ਪੰਜਾਬ ਸਮੂਹ ਮੁਲਾਜ਼ਮ ਵਰਗ ਹੜਤਾਲਾਂ ਤੇ ਉਤਰੇਗਾ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।