ਗੱਲਬਾਤ ਕਰਦੇ ਹੋਏ DC ਡਾ ਸੋਨਾ ਥਿੰਦ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ 29 ਸਤੰਬਰ 2025 : ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 15557 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 11670 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ , ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 14.18 ਕਰੋੜ ਰੁਪਏ ਪਾ ਦਿੱਤੇ ਗਏ ਹਨ
ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 4820 ਮੀਟਰਕ ਟਨ, ਮਾਰਕਫੈੱਡ ਵੱਲੋਂ 3535 ਮੀਟਰਕ ਟਨ, ਪਨਸਪ ਵੱਲੋਂ 2055 ਮੀਟਰਕ ਟਨ ਅਤੇ ਵੇਅਰ ਹਾਊਸ ਵੱਲੋਂ 1260 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ , ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਖਰੀਦ ਲਈ ਜ਼ਿਲ੍ਹੇ ਵਿੱਚ ਬਣਾਈਆਂ 32 ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ , ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਕੇਵਲ ਸੁੱਕਾ ਝੋਨਾ ਹੀ ਲੈ ਕੇ ਆਉਣ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਯੋਗ ਪ੍ਰਬੰਧਨ ਕਰਨ ਨੂੰ ਤਰਜੀਹ ਦਿੱਤੀ ਜਾਵੇ