ਲੋੜਵੰਦਾਂ ਨੂੰ ਵ੍ਹੀਲਚੇਅਰਾਂ ਵੰਡਦੇ ਹੋਏ ਐਸ ਐਸ ਪੀ ਵਰੁਣ ਸ਼ਰਮਾ ਅਤੇ ਹੋਰ
ਪਟਿਆਲਾ 8 ਅਕਤੂਬਰ 2025 : ਪਾਵਰ ਹਾਊਸ ਯੂਥ ਕਲੱਬ ਅਤੇ ਯੂਥ ਫੈਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ SSP ਪਟਿਆਲਾ ਵਰੁਣ ਸ਼ਰਮਾ ਨੇ ਆਪਣੇ ਦਫ਼ਤਰ ਵਿਖੇ ਇੱਕ ਸਮਾਗਮ ਰੱਖਿਆ , ਜਿਸ ਦੌਰਾਨ 5 ਲੋੜਵੰਦ ਵਿਅਕਤੀਆਂ ਨੂੰ ਵ੍ਹੀਲਚੇਅਰਾਂ ਭੇਟ ਕੀਤੀਆਂ ਗਈਆਂ , ਇਸ ਮੌਕੇ ਤੇ SSP ਸ਼ਰਮਾ ਨੇ ਕਿਹਾ ਕਿ “ਮਨੁੱਖਤਾ ਦੀ ਸੇਵਾ ਹੀ ਸੇਵਾ ਦਾ ਸਭ ਤੋਂ ਸੱਚਾ ਰੂਪ ਹੈ ” ਉਹਨਾ ਨੇ ਅੱਗੇ ਕਿਹਾ ਕਿ ਭਵਿੱਖ ਵਿੱਚ ਸਮਾਜ ਭਲਾਈ ਕੰਮਾਂ ਲਈ ਪਟਿਆਲਾ ਪੁਲਿਸ ਵੱਲੋਂ ਹਰ ਸੰਭਵ ਯਤਨ ਕੀਤਾ ਜਾਵੇਗਾ