ਹੈਰੋਇਨ ਅਤੇ ਡਰਗ ਮਨੀ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ
ਪਹਿਲਾਂ ਵੀ ਦਰਜ ਹਨ ਨਸ਼ਾ ਵਿਰੋਧੀ ਐਕਟ ਦੇ ਤਹਿਤ ਦੋਹਾਂ ਖਿਲਾਫ ਮਾਮਲੇ
ਰੋਹਿਤ ਗੁਪਤਾ
ਗੁਰਦਾਸਪੁਰ , 12 ਅਕਤੂਬਰ 2025 :
ਪੰਜਾਬ ਸਰਕਾਰ ਵੱਲੋਂ ਛੇੜੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਅਧਿਕਾਰੀਆਂ ਵੱਲੋਂ ਨਸ਼ੇ ਨੂੰ ਠੱਲ ਪਾਉਣ ਲਈ ਜੰਗੀ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਤਹਿਤ ਦੋ ਨੌਜਵਾਨਾਂ ਨੂੰ ਪੁਲਿਸ ਵੱਲੋਂ 15 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਡੇਰਾ ਦੇ ਐਸਐਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਸਭ ਇੰਸਪੈਕਟਰ ਕਲਾਸ ਚੰਦਰ ਵੱਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਜਿਸ ਦੌਰਾਨ ਦੋ ਸਪਲੈਂਡਰ ਸਵਾਰ ਨੌਜਵਾਨਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਹਨਾਂ ਕੋਲੋਂ 15 ਗ੍ਰਾਮ ਹੈਰੋਇਨ ਅਤੇ 700 ਰੁਪਏ ਡਰੱਗ ਮਨੀ ਬਰਾਮਦ ਹੋਈ ਹੈ।ਉਹਨਾਂ ਕਿਹਾ ਕਿ ਦੋ ਨੌਜਵਾਨ ਸਿਕੰਦਰ ਸਿੰਘ ਅਤੇ ਰਮਨਦੀਪ ਸਿੰਘ ਦੇ ਖਿਲਾਫ ਐਨਡੀਪੀਐਸ ਐਕਟ ਅਧੀਨ ਮੁਕਦਮਾ ਦਰਜ ਕੀਤਾ ਗਿਆ ਹੈ ਤੇ ਇਹਨਾਂ ਦੇ ਖਿਲਾਫ ਪਹਿਲਾਂ ਵੀ ਵੱਖ-ਵੱਖ ਧਰਾਵਾਂ ਤਹਿਤ ਮੁਕਦਮੇ ਦਰਜ ਹਨ ਜਿਨਾਂ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।