17 ਅਕਤੂਬਰ ਨੂੰ ਤਰਨਤਾਰਨ ਵਿਖੇ ਰੈਲੀ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 14 ਅਕਤੂਬਰ,2025
ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਦੀ ਅਗਵਾਈ ਹੇਠ ,ਸੂਬਾ ਕਮੇਟੀ ਅਤੇ ਜਿਲਾ ਪ੍ਰਧਾਨਾਂ ਨੇ ਜੂਮ ਮੀਟਿੰਗ ਤੇ ਲਏ ਫੈਸਲੇ ਅਨੁਸਾਰ ਪੰਜਾਬ ਸਰਕਾਰ ਦੇ ਕੰਪਿਊਟਰ ਅਧਿਆਪਕਾਂ ਪ੍ਰਤੀ ਅਪਣਾਏ ਅੜੀਅਲ ਅਤੇ ਲਾਰੇ ਲੱਪੇ ਵਾਲੇ ਵਤੀਰੇ ਤੋਂ ਅੱਕੇ ਕੰਪਿਊਟਰ ਅਧਿਆਪਕ ਜਿਲਾ ਸ਼ਹੀਦ ਭਗਤ ਸਿੰਘ ਨਗਰ ਪ੍ਰਧਾਨ ਹਰਜਿੰਦਰ ਸਿੰਘ ਅਤੇ ਰਾਜਵਿੰਦਰ ਲਾਖਾ ਸੁਬਾ ਕਮੇਟੀ ਮੈਂਬਰ ਆਪਣੇ ਜਿਲੇ ਦੇ ਕੰਪਿਊਟਰ ਅਧਿਆਪਕ ਦੀ ਵੱਡੀ ਗਿਣਤੀ ਨਾਲ ਗੁਰਵਿੰਦਰ ਸਿੰਘ ਤਰਨਤਾਰਨ ਸੂਬਾ ਪ੍ਰਧਾਨ ਦੀ ਅਗਵਾਈ ਹੇਠ 17 ਅਕਤੂਬਰ ਨੂੰ ਤਰਨਤਾਰਨ ਵਿਖੇ 15 ਸਤੰਬਰ 2022 ਦਾ ਕੀਤਾ ਪੰਜਾਬ ਸਰਕਾਰ ਦੇ ਐਲਾਨ ਨੂੰ ਲਾਗੂ ਕਰਵਾਉਣ ਲਈ ਸੂਬਾ ਪੱਧਰੀ ਚੇਤਾਵਨੀ ਰੈਲੀ ਕੀਤੀ ਜਾਵੇਗੀ । ਜਿਕਰਯੋਗ ਹੈ ਕਿ ਪੰਂਜਾਬ ਅੰਦਰ ਆਮ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਆਪਣੇ ਚੋਣ ਮੈਨੀਫੈਸਟੋ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਦੁਆਰਾ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਸਰਕਾਰ ਬਣਦੇ ਸਾਰ ਹੀ ਪੂਰੇ ਕਰਨ ਸਬੰਧੀ ਵਾਅਦਾ ਕੀਤਾ ਗਿਆ ਸੀ ਅਤੇ ਨਾਲ ਦੀ ਨਾਲ ਹੀ 2022 ਵਿੱਚ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਦੁਆਰਾ ਕੰਪਿਊਟਰ ਅਧਿਆਪਕਾਂ ਨੂੰ ਦਿਵਾਲੀ ਦੇ ਗਿਫਟ ਦੇ ਤੌਰ ਤੇ ਛੇਵਾਂ ਪੇ ਕਮਿਸ਼ਨ ਅਤੇ ਸੀ.ਐਸ.ਆਰ ਰੂਲ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਸਾਢੇ ਤਿੰਨ ਸਾਲ ਤੋਂ ਜਿਆਦਾ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਕੰਪਿਊਟਰ ਅਧਿਆਪਕਾਂ ਨਾਲ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਅਤੇ ਕੰਪਿਊਟਰ ਅਧਿਆਪਕਾਂ ਦੇ ਹਾਲਾਤ ਅੱਜ ਵੀ ਪੁਰਾਣੀਆਂ ਸਰਕਾਰਾਂ ਦੇ ਸਮੇਂ ਵਾਲੇ ਹੀ ਹਨ। ਸੀਨਅਰ ਆਗੂਆ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਸਮੇਂ ਵਿੱਚ ਕੰਪਿਊਟਰ ਅਧਿਆਪਕ ਵੱਡੇ ਤੌਰ ਤੇ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਦਾ ਸ਼ਿਕਾਰ ਹੋਏ ਹਨ। ਲਗਭਗ 100 ਦੇ ਕਰੀਬ ਕੰਪਿਊਟਰ ਅਧਿਆਪਕ ਇਸ ਸੰਸਾਰ ਨੂੰ ਛੱਡ ਗਏ ਹਨ, ਜਿਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਨਾ ਤਾਂ ਸਰਕਾਰ ਵੱਲੋਂ ਕੋਈ ਆਰਥਿਕ ਸਹਾਇਤਾ ਦਿੱਤੀ ਗਈ ਹੈ ਅਤੇ ਨਾ ਹੀ ਕਿਸੇ ਪਰਿਵਾਰ ਦੇ ਜੀਅ ਨੂੰ ਕੋਈ ਨੌਕਰੀ ਮਿਲੀ ਹੈ । ਉਹਨੇ ਕਿਹਾ ਕਿ ਇਹ ਸਰਕਾਰ ਸਿਰਫ ਲਾਰਿਆਂ ਵਾਲੀ ਸਰਕਾਰ ਹੈ ਇਹ ਸਿਰਫ ਵੱਡੇ ਵੱਡੇ ਇਸ਼ਤਿਹਾਰ ਲਗਾ ਸਕਦੇ ਹਨ ਜਦੋਂ ਕਿ ਜਮੀਨੀ ਤੌਰ ਤੇ ਕਿਸੇ ਤਰ੍ਹਾਂ ਦਾ ਕੋਈ ਵੀ ਕੰਮ ਨਹੀਂ ਹੋ ਰਿਹਾ ।ਜੇਕਰ ਪੰਜਾਬ ਜਲਦ ਤੋਂ ਜਲਦ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਕਰ ਕੇ ਸਿੱਖਿਆ ਵਿਭਾਗ ਵਿੱਚ ਸ਼ਿਫਟ ਨਹੀਂ ਕਰਦੀ ਤਾਂ ਤਰਨਤਾਰਨ ਵਿਖੇ ਜਿਮਨੀ ਚੋਣ ਨੂੰ ਮੁੱਖ ਰੱਖਦੇੇ ਹੋਏ ਚੋਣ ਖੇਤਰ ਵਿੱਚ ਝੰਡਾ ਮਾਰਚ ਕੀਤਾ ਜਾਵੇਗਾ ਨਾਲ ਹੀ ਪੰਜਾਬ ਸਰਕਾਰ ਦੇ ਹਰ ਆਊਣ ਵਾਲੇ ਰਾਜਸੀ ਸਮਾਗਮ ਵਿੱਚ ਕੰਪਿਊਟਰ ਅਧਿਆਪਕਾਂ ਵਲੋਂ ਕਾਲੀਆ ਝੰਡੀਆ ਨਾਲ ਮੁਰਦਾਬਾਦ ਦੇ ਨਾਅਰਿਆ ਨਾਲ ਸਵਾਗਤ ਅਤੇ ਰਾਜਸੀ ਸਮਾਗਮਾ ਵਿੱਚ ਘੁਸਪੈਠ ਕਰ ਕੇ ਪੰਜਾਬ ਸਰਕਾਰ ਦਾ ਲੋਕ ਵਿਰੋਧੀ ਅਤੇ ਕੰਪਿਊਟਰ ਅਧਿਆਪਕ ਪ੍ਰਤੀ ਗੈਰ-ਜਮਹੂਰੀ ਚਿਹਰੇ ਨੂੰ ਨੰਗਾ ਕੀਤਾ ਜਾਵੇਗਾ ।ਜਿਸ ਦੀ ਪੂਰਨ ਰੂਪ ਵਿੱਚ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ।