ਪਿੰਡ ਮੂਲਿਆਂਵਾਲ ਵਿਖੇ ਝੋਨੇ ਦੀ ਪਰਾਲੀ ਪ੍ਰਬੰਧਾਂ ਲਈ ਪਿੰਡ ਪੱਧਰੀ ਜਾਗਰੂਕਤਾ ਕੈਂਪ
ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਅਤੇ ਮਸ਼ੀਨਰੀ ਲਈ ਸਰਕਾਰੀ ਸਹਾਇਤਾ ਬਾਰੇ ਵੀ ਦੱਸਿਆ
ਰੋਹਿਤ ਗੁਪਤਾ
ਬਟਾਲਾ, 14 ਅਕਤੂਬਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ ਸਾਹਿਬ ਬਟਾਲਾ ਦੀ ਅਗਵਾਈ ਹੇਠ ਸਰਕਲ ਸਰੂਪਵਾਲੀ ਕੁਲਵਿੰਦਰ ਕੌਰ ਏ.ਈ.ਓ ਦੇ ਪ੍ਰਬੰਧਾਂ ਹੇਠ ਪਿੰਡ ਮੂਲਿਆਂਵਾਲ ਬਲਾਕ ਬਟਾਲਾ ਵਿਖੇ ਸੀ.ਆਰ.ਐਮ ਸਕੀਮ ਅਧੀਨ ਆਈ.ਈ.ਸੀ ਗਤੀਵਿਧੀਆਂ ਤਹਿਤ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੁਲਵਿੰਦਰ ਕੌਰ ਏ.ਈ.ਓ ਨੇ ਸੰਬੋਧਨ ਕਰਦਿਆਂ ਸਭ ਤੋਂ ਪਹਿਲਾਂ ਪਿੰਡ ਦੇ ਕਿਸਾਨਾਂ ਨੂੰ ਪਿੰਡ ਵਿੱਚ ਗਠਿਤ ਕੀਤੀ ਗਈ ਪਰਾਲੀ ਪ੍ਰੋਟੈਕਸ਼ਨ ਟੀਮ ਬਾਰੇ ਜਾਣਕਾਰੀ ਅਤੇ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਅਤੇ ਮਸ਼ੀਨਰੀ ਲਈ ਸਰਕਾਰੀ ਸਹਾਇਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਰਹਿੰਦ ਖੂੰਹਦ ਨੂੰ ਬਿਨਾਂ ਅੱਗ ਲਗਾਏ ਖੇਤਾਂ ਵਿੱਚ ਵਾਹੁਣ ਲਈ ਜਾਗਰੂਕ ਕੀਤਾ।
ਰਣਜੀਤ ਸਿੰਘ ਏ.ਈ.ਓ
ਨੇ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਅਤੇ ਜਮੀਨ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ।
ਕੈਂਪ ਵਿੱਚ ਲੇਬਰ ਅਫਸਰ ਡਾਕਟਰ ਕਮਲਜੀਤ ਸਿੰਘ ਵੱਲੋਂ ਵੀ ਸ਼ਿਰਕਤ ਕੀਤੀ ਗਈ। ਕੁਲਵਿੰਦਰ ਕੌਰ ਏਈਓ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਅਤੇ ਪ੍ਰਣ ਲਿਆ ਗਿਆ ਕਿ ਉਹ ਜਿਲ੍ਹਾ ਪ੍ਰਸ਼ਾਸਨ ਵਲੋਂ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਰਹਿਤ ਬਣਾਉਣ ਅਤੇ ਗੁਰਦਾਸਪੁਰ ਜਿਲ੍ਹੇ ਨੂੰ ਜ਼ੀਰੋ ਬਰਨਿੰਗ ਵਿੱਚ ਲਿਆ ਕੇ ਪੰਜਾਬ ਸਰਕਾਰ ਦੀ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ।
ਅਖੀਰ ਵਿੱਚ ਪਿੰਡ ਦੇ ਸਰਪੰਚ ਸਰਦਾਰ ਸੰਦੀਪ ਸਿੰਘ ਵੱਲੋਂ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ।
ਕੈਂਪ ਵਿੱਚ ਨੋਡਲ ਅਫਸਰ ਸਰਦਾਰ ਜਗਜੀਤ ਸਿੰਘ, ਹਰਜਿੰਦਰ ਸਿੰਘ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ, ਸੁਖਦੇਵ ਸਿੰਘ, ਹਰਪਾਲ ਸਿੰਘ, ਦਲਜੀਤ ਸਿੰਘ, ਸਤਨਾਮ ਸਿੰਘ ਤੇ ਹੋਰ ਅਗਾਂਹਵਧੂ ਕਿਸਾਨ ਹਾਜ਼ਰ ਸਨ।