← ਪਿਛੇ ਪਰਤੋ
ਰਾਤਰੀ ਪੈਟਰੋਲਿੰਗ ਦਾ ਦ੍ਰਿਸ਼
ਬਰਨਾਲਾ 14 ਅਕਤੂਬਰ 2025 : SSP ਬਰਨਾਲਾ ਸਰਫ਼ਰਾਜ ਆਲਮ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਪੁਲਿਸ ਵੱਲੋਂ ਨਾਗਰਿਕਾਂ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਰਾਤ ਦੇ ਸਮੇਂ ਵਿਆਪਕ ਪੈਟਰੋਲਿੰਗ ਅਤੇ ਨਾਕਾਬੰਦੀ ਕੀਤੀ ਜਾ ਰਹੀ ਹੈ , ਇਸ ਦੌਰਾਨ ਪੁਲਿਸ ਟੀਮਾਂ ਵੱਲੋਂ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਜਾਂਚ ਅਤੇ ਸੁਰੱਖਿਆ ਦੇ ਸਾਰੇ ਇੰਤਜ਼ਾਮਾਂ ਦੀ ਗਹਿਰਾਈ ਨਾਲ ਸਮੀਖਿਆ ਕੀਤੀ ਜਾ ਰਹੀ ਹੈ , ਬਰਨਾਲਾ ਪੁਲਿਸ ਵੱਲੋਂ ਕਿਹਾ ਗਿਆ ਕਿ ਜਨਤਾ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਹਰ ਹਾਲਤ ਵਿੱਚ ਸ਼ਾਂਤੀ ਤੇ ਕਾਨੂੰਨ-ਵਿਵਸਥਾ ਕਾਇਮ ਰੱਖੀ ਜਾਵੇਗੀ
Total Responses : 1249