ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਵਾਰਡ ਨੰਬਰ 38 ਵਿੱਚ ਪ੍ਰੀਮਿਕਸ ਪਾਉਣ ਦਾ ਸ਼ੁਭ ਆਰੰਭ
ਅਸ਼ੋਕ ਵਰਮਾ
ਬਠਿੰਡਾ, 17 ਅਕਤੂਬਰ। ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕੌਂਸਲਰ ਮੈਡਮ ਮਮਤਾ ਸੈਣੀ ਦੇ ਵਾਰਡ ਨੰਬਰ 38 ਵਿੱਚ ਸੜਕਾਂ 'ਤੇ ਪ੍ਰੀਮਿਕਸ ਵਿਛਾਉਣ ਦੇ ਕੰਮ ਦਾ ਸ਼ੁਭ ਆਰੰਭ ਕੀਤਾ। ਇਹ ਕੰਮ ਲਗਭਗ 50 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੇ ਨਾਲ ਐਮਸੀ ਸ਼੍ਰੀ ਵਿਨੋਦ ਸੈਣੀ, ਐਮਸੀ ਸ਼੍ਰੀ ਸੰਦੀਪ ਬੌਬੀ, ਐਮਸੀ ਸ਼੍ਰੀ ਰਾਜਕੁਮਾਰ ਗੋਇਲ, ਸ਼੍ਰੀ ਸੰਜੀਵ ਸੈਣੀ, ਸ਼੍ਰੀ ਕੁਲਦੀਪ ਸਿੰਘ, ਸ਼੍ਰੀ ਅਨਿਲ ਸ਼ਰਮਾ, ਸ਼੍ਰੀ ਮਨੀਸ਼ ਮਿੱਤਲ, ਸ਼੍ਰੀ ਮੋਨੂੰ, ਐਸਡੀਓ ਸ਼੍ਰੀ ਯੋਗੇਸ਼ ਕੁਮਾਰ ਅਤੇ ਜੇਈ ਸ਼੍ਰੀ ਸਚਿਨ ਕੁਮਾਰ ਸਮੇਤ ਇਲਾਕਾ ਨਿਵਾਸੀ ਮੌਜੂਦ ਸਨ।
ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਇਸ ਮੌਕੇ ਕਿਹਾ ਕਿ ਨਗਰ ਨਿਗਮ ਦਾ ਮੁੱਖ ਉਦੇਸ਼ ਬਠਿੰਡਾ ਨੂੰ ਇੱਕ ਆਧੁਨਿਕ ਅਤੇ ਸੁਵਿਧਾਜਨਕ ਸ਼ਹਿਰ ਬਣਾਉਣਾ ਹੈ। ਸ਼ਹਿਰ ਦੇ ਵਸਨੀਕਾਂ ਨੂੰ ਬਿਹਤਰ ਸੜਕਾਂ, ਸਾਫ਼ ਵਾਤਾਵਰਣ ਅਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਨਗਰ ਨਿਗਮ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ, ਸੜਕ ਸੁਧਾਰ ਕਾਰਜ ਤੇਜ਼ ਰਫ਼ਤਾਰ ਨਾਲ ਪੂਰੇ ਕੀਤੇ ਜਾ ਰਹੇ ਹਨ, ਤਾਂ ਜੋ ਨਾਗਰਿਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।