ਸ਼ਹੀਦ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨਾਲ ਭੇਟ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਫਰੀਦਕੋਟ 18 ਅਕਤੂਬਰ 2025 : ਆਉਣ ਵਾਲੇ ਪੁਲਿਸ ਯਾਦਗਾਰੀ ਦਿਵਸ ਦੇ ਮੌਕੇ 'ਤੇ SSP ਫਰੀਦਕੋਟ ਡਾ. ਪ੍ਰੀਗਿਆ ਜੈਨ IPS ਦੇ ਦਿਸ਼ਾ-ਨਿਰਦੇਸ਼ਾਂ ਅਧੀਨ, ਡੀ.ਐਸ.ਪੀ ਸਬ ਡਿਵੀਜ਼ਨ ਕੋਟਕਪੂਰਾ, ਐਸ.ਐਚ.ਓ ਸਿਟੀ ਕੋਟਕਪੂਰਾ ਅਤੇ ਐਸ.ਐਚ.ਓ ਸਿਟੀ-2 ਫਰੀਦਕੋਟ ਨੇ ਅੱਤਵਾਦ ਵਿਰੁੱਧ ਲੜਾਈ ਦੌਰਾਨ ਕੁਰਬਾਨੀ ਦੇਣ ਵਾਲੇ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨਾਲ ਮਿਲਾਪ ਕੀਤਾ , ਇਸ ਦੌਰਾਨ ਅਧਿਕਾਰੀਆਂ ਨੇ ਸ਼ਹੀਦਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਅਤੇ ਉਨ੍ਹਾਂ ਦੀ ਅਟੁੱਟ ਹਿੰਮਤ, ਸਮਰਪਣ ਅਤੇ ਬਲੀਦਾਨ ਨੂੰ ਸਲਾਮ ਕੀਤਾ , ਉਨ੍ਹਾਂ ਨੇ ਕਿਹਾ ਕਿ ਸ਼ਹੀਦ ਪੁਲਿਸ ਕਰਮਚਾਰੀਆਂ ਦੀ ਕੁਰਬਾਨੀ ਸਾਨੂੰ ਹਮੇਸ਼ਾ ਵਚਨਬੱਧਤਾ, ਹਮਦਰਦੀ ਅਤੇ ਹਿੰਮਤ ਨਾਲ ਸੇਵਾ ਕਰਨ ਲਈ ਪ੍ਰੇਰਿਤ ਕਰੇਗੀ