ਰਮਨ ਬਹਿਲ ਵਲੋਂ ਹਲਕੇ ਅੰਦਰ ਵਿਕਾਸ ਕਾਰਜ ਨਿਰੰਤਰ ਜਾਰੀ
-1 ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਸੰਪਰਕ ਸੜਕਾਂ ਦੇ ਕੰਮ ਸ਼ੁਰੂ ਕਰਵਾਏ
ਕਿਹਾ-ਪਿੰਡਾਂ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਜਾ ਰਹੀਆਂ ਨੇ ਹੱਲ
ਰੋਹਿਤ ਗੁਪਤਾ
ਗੁਰਦਾਸਪੁਰ, 19 ਅਕਤੂਬਰ ਰਮਨ ਬਹਿਲ, ਹਲਕਾ ਇੰਚਾਰਜ ਗੁਰਦਾਸਪੁਰ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਨਿਰੰਤਰ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਅੱਜ ਉਨ੍ਹਾਂ ਵਲੋਂ ਵੱਖ-ਵੱਖ ਪਿੰਡਾਂ ਵਿੱਚ ਕਰੀਬ 1 ਕਰੋੜ 52 ਲੱਖ 90 ਹਜ਼ਾਰ ਰੁਪਏ ਦੀ ਲਾਗਤ ਨਾਲ ਸੰਪਰਕ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ ਗਏ।
ਉਨ੍ਹਾਂ ਵਲੋਂ ਅੱਜ ਤਲਵੰਡੀ ਬਥੁੱਨਗੜ ਤੋਂ ਲੋਧੀਪੁਰ ਜਿਸਦੀ ਲੰਬਾਈ 1.95 ਕਿਲੋਮੀਟਰ ਹੈ ਉੱਪਰ 37 ਲੱਖ ਰੁਪਏ, ਬੱਬਰੀ ਤੋਂ ਭੁੰਬਲੀ ਤੱਕ 2.50 ਕਿਲੋਮੀਟਰ, ਲਾਗਤ 47.50 ਲੱਖ ਰੁਪਏ ਅਤੇ ਗੁਰਦਾਸਪੁਰ-ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਬਖਤਪੁਰ ਰੋੜਾਂਵਾਲੀ ਤੱਕ, ਲੰਬਾਈ 3.60 ਕਿਲੋਮੀਟਰ ਅਤੇ 68.40 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਕੰਮ ਸ਼ੁਰੂ ਕਰਵਾਏ।
ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੀ ਭਲਾਈ ਲਈ ਇਤਿਹਾਸਕ ਫੈਸਲੇ ਲਏ ਹਨ ਅਤੇ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਗੁਰਦਾਸਪੁਰ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਹੀ ਉਨ੍ਹਾਂ ਦਾ ਮੁੱਖ ਉਦੇਸ਼ ਹੈ ਅਤੇ ਆਪਣੇ ਇਸ ਉਦੇਸ਼ ਦੀ ਪੂਰਤੀ ਲਈ ਉਹ ਪੂਰੀ ਸੇਵਾ ਭਾਵਨਾ ਨਾਲ ਲੱਗੇ ਹੋਏ ਹਨ।
ਰਮਨ ਬਹਿਲ ਨੇ ਕਿਹਾ ਕਿ ਉਹ ਖੁਦ ਲੋਕਾਂ ਨੂੰ ਮਿਲਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੂਰ ਕਰ ਰਹੇ ਹਨ ਅਤੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਰਮਨ ਬਹਿਲ ਨੇ ਕਿਹਾ ਕਿ ਉਹ ਆਪਣੇ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਦੇਖਣਾ ਚਾਹੁੰਦੇ ਹਨ ਅਤੇ ਇਸ ਲਈ ਉਨ੍ਹਾਂ ਦੀਆਂ ਕੋਸ਼ਿਸ਼ਾਂ ਜਾਰੀ ਰਹਿਣਗੀਆਂ।
ਇਸ ਮੌਕੇ ਪਿੰਡਾਂ ਦੇ ਪੰਚ-ਸਰਪੰਚ, ਮੋਹਤਬਰ ਵਿਅਕਤੀ ਅਤੇ ਪਾਰਟੀ ਦੇ ਆਗੂ ਮੌਜੂਦ ਸਨ।