ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਕੰਟਰੋਲ ਰੂਮ ਸਥਾਪਤ
ਕੰਟਰੋਲ ਰੂਮ ਨੰਬਰ 08174-266376'ਤੇ ਫੋਨ ਕਰਕੇ ਪਰਾਲੀ ਪ੍ਰਬੰਧਨ ਲਈ ਉਪਲਬਧ ਖੇਤੀ ਮਸ਼ੀਨਰੀ ਬਾਰੇ ਲਈ ਜਾ ਸਕਦੀ ਹੈ ਜਾਣਕਾਰੀ
ਰੋਹਿਤ ਗੁਪਤਾ
ਗੁਰਦਾਸਪੁਰ, 26 ਅਕਤੂਬਰ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਲੌੜੀਂਦੀ ਖੇਤੀ ਮਸ਼ੀਨਰੀ ਉਪਲੱਬਧ ਕਰਵਾਈ ਗਈ ਹੈ, ਜਿਸਦੀ ਮੈਪਿੰਗ ਕਰਕੇ ਪਿੰਡਵਾਈਜ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ। ਲੇਕਿਨ ਫਿਰ ਵੀ ਜੇਕਰ ਕਿਸੇ ਕਿਸਾਨ ਵੀਰ ਨੂੰ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਜਰੂਰਤ ਹੈ ਤਾਂ ਉਹ ਜ਼ਿਲ੍ਹਾ ਪੱਧਰ 'ਤੇ ਸਥਾਪਤ ਕੰਟਰੋਲ ਰੂਮ ਦੇ ਫੋਨ ਨੰਬਰ 01874-266376 'ਤੇ ਸੰਪਰਕ ਕਰ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲੇ ਅੰਦਰ ਜਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਬਹੁਤ ਸਾਰੇ ਕਿਸਾਨਾਂ ਵਲੋਂ ਪ੍ਰਸ਼ਾਸਨ ਨਾਲ ਸਹਿਯੋਗ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਪਿਛਲੇ ਸਾਲ ਨਾਲੋਂ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ ਪਈ ਹੈ।
ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਪਰਾਲੀ ਪ੍ਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਉਪਲੱਬਧ ਕਰਵਾਈ ਗਈ ਹੈ। ਪਰ ਫਿਰ ਵੀ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਸੰਭਾਲਣ ਲਈ ਖੇਤੀ ਮਸ਼ੀਨਰੀ ਦੀ ਲੋੜ ਹੈ ਤਾਂ ਉਹ ਕੰਟਰੋਲ ਰੂਮ ਨੰਬਰ 08174-266376 'ਤੇ ਸੰਪਰਕ ਕਰ ਸਕਦਾ ਹੈ। ਉਸ ਕਿਸਾਨ ਨਾਲ ਪਿੰਡਾਂ ਵਿੱਚ ਤਾਇਨਾਤ ਕਲੱਸਟਰ ਤੇ ਨੋਡਲ ਅਫਸਰਾਂ ਵਲੋਂ ਤਾਲਮੇਲ ਕਰਕੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਪਰਾਲੀ/ਨਾੜ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਨ ਦੂਸ਼ਿਤ ਹੁੰਦਾ ਹੈ, ਓਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਅਤੇ ਮਨੁੱਖ ਸਮੇਤ ਹੋਰ ਜੀਵ-ਜੰਤੂਆਂ ਲਈ ਵੀ ਇਹ ਬੇਹੱਦ ਘਾਤਕ ਸਾਬਤ ਹੁੰਦਾ ਹੈ।