ਭੇਦ ਭਰੇ ਹਾਲਾਤਾਂ ਵਿੱਚ ਰੇਲਵੇ ਫਾਟਕ ਨੇੜਿਓਂ ਮਿਲੀ ਨੌਜਵਾਨ ਦੀ ਲਾਸ਼ 
ਰੋਹਿਤ ਗੁਪਤਾ 
ਗੁਰਦਾਸਪੁਰ 
ਬਟਾਲਾ ਦੇ ਪੁਲਿਸ ਲਾਈਨ ਰੋਡ ਤੇ ਫਾਟਕ ਨੇੜੇ ਪਲਾਟ ਵਿੱਚੋਂ 39 ਸਾਲਾ ਨੌਜਵਾਨ ਦੀ ਭੇਦ ਭਰੇ ਹਾਲਾਤ ਵਿੱਚ ਲਾਸ਼ ਬਰਾਮਦ ਹੋਈ ਹੈ ਫਿਲ ਹਾਲ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗਾ ਉਧਰ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਡੀਐਸਪੀ ਸੰਜੀਵ ਕੁਮਾਰ ਦੀ ਅਗਵਾਈ ਵਿੱਚ ਮੌਕੇ ਤੇ ਪਹੁੰਚੀ ਅਤੇ ਉਹਨਾਂ ਵੱਲੋਂ ਬਰੀਕੀ ਨਾਲ ਜਾਂਚ ਸ਼ੁਰੂ ਕੀਤੀ ਗਈ ਉਧਰ ਹੀ ਮ੍ਰਿਤਕ ਵਰਿੰਦਰਪਾਲ ਸਿੰਘ ਪੁੱਤਰ ਲੇਟ ਅਵਤਾਰ ਸਿੰਘ ਵਾਸੀ ਪ੍ਰੇਮ ਨਗਰ ਬਟਾਲਾ ਦੀ ਪਤਨੀ ਮਮਤਾ ਨੇ ਦੱਸਿਆ ਕਿ ਉਹਨਾਂ ਦਾ ਪਤੀ ਕੱਲ ਦਾ ਘਰੋਂ ਗਿਆ ਸੀ ਪਰ ਉਸ ਦਾ ਕੁਝ ਪਤਾ ਨਹੀਂ ਲੱਗ ਰਿਹਾ ਸੀ ਅਤੇ ਅੱਜ ਅਚਾਨਕ ਪਤਾ ਲੱਗਾ ਕਿ ਉਸਦੀ ਲਾਸ਼ ਇਥੇ ਪਈ ਹੈ ਹਾਲਾਂਕਿ ਉਹਨਾਂ ਵੱਲੋਂ ਕਤਲ ਦਾ ਖਦਸਾ ਜਤਾਇਆ ਗਿਆ। ਉਹਨਾਂ ਦੱਸਿਆ ਕਿ ਮ੍ਰਿਤਕ ਦੇ ਦੋ ਬੱਚੇ ਹਨ ਜਿਨਾਂ ਵਿੱਚੋਂ 18 ਸਾਲ ਦਾ ਬੇਟੀ ਅਤੇ 10 ਸਾਲ ਦਾ ਬੇਟਾ ਹੈ ਉਧਰ ਹੀ ਡੀਐਸਪੀ ਸੰਦੀਪ ਕੁਮਾਰ ਨੇ ਕਿਹਾ ਕਿ ਉਹ ਮੌਕੇ ਤੇ ਪਹੁੰਚੇ ਹਨ ਅਤੇ ਉਹਨਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।