ਜਾਣਕਾਰੀ ਦਿੰਦੇ ਹੋਏ ਰੂਪਨਗਰ ਪੁਲਿਸ ਦੇ ਅਧਿਕਾਰੀ
ਦੀਦਾਰ ਗੁਰਨਾ
ਰੂਪਨਗਰ 5 ਨਵੰਬਰ 2025 : ਰੂਪਨਗਰ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਅਸਲੇ ਅਤੇ ਨਸ਼ੀਲੇ ਪਦਾਰਥਾਂ ਸਮੇਤ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ , ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਸ਼੍ਰੀ ਜਤਿੰਦਰ ਚੌਹਾਨ ਨੇ ਦੱਸਿਆ ਕਿ ਨੰਗਲ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋ ਐਸਆਈ ਬਲਵੀਰ ਸਿੰਘ 1423/ਆਰ ਸਮੇਤ ਪੁਲਿਸ ਪਾਰਟੀ ਥਾਣਾ ਨੰਗਲ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਕੁਲ ਕੁਮਾਰ ਉਰਫ ਨਿਤਨ ਵਾਸੀ ਪਿੰਡ ਪੱਟੀ ਥਾਣਾ ਨੰਗਲ ਜ਼ਿਲ੍ਹਾ ਰੂਪਨਗਰ ਨੂੰ ਕਾਬੂ ਕੀਤਾ ਗਿਆ ਜਿਸ ਪਾਸੋਂ 900 ਗ੍ਰਾਮ ਅਫੀਮ, 650 ਗ੍ਰਾਮ ਚਰਸ, 02 ਦੇਸੀ ਪਿਸਟਲ 32 ਬੋਰ ਸਮੇਤ 03 ਮੈਗਜੀਨ, 18 ਜਿੰਦਾ ਕਾਰਤੁਸ 32 ਬੋਰ, 60,000/-ਰੁਪਏ ਡਰੱਗ ਮਨੀ ਅਤੇ ਵਰਨਾ ਕਾਰ ਨੰਬਰੀ ਪੀਬੀ 12 ਆਰ - 0060 ਰੰਗ ਚਿੱਟਾ ਨੂੰ ਰਿਕਵਰ ਕੀਤਾ ਗਿਆ ਹੈ , ਉਨ੍ਹਾਂ ਦੱਸਿਆ ਕਿ ਇਸ ਦੋਸ਼ੀ ਖਿਲਾਫ ਕਾਰਵਾਈ ਕਰਦੇ ਹੋਏ ਮੁੱਕਦਮਾ ਨੰਬਰ 198 ਮਿਤੀ 05.11.2025 ਜੁਰਮ 18, 20-61-85 ਐਨਡੀਪੀਐਸ ਐਕਟ ਤੇ 25-54-59 ਆਰਮਜ਼ ਐਕਟ ਥਾਣਾ ਨੰਗਲ ਦਰਜ ਰਜਿਸਟਰ ਕੀਤਾ ਗਿਆ ਹੈ , ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਉਪਰੰਤ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਅਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ