ਰਾਤ ਸਮੇਂ ਚੈਕਿੰਗ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਲੁਧਿਆਣਾ 6 ਨਵੰਬਰ 2025 : ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੁਧਿਆਣਾ ਪੁਲਿਸ ਵੱਲੋਂ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ , ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਪੁਲਿਸ 24 ਘੰਟੇ ਡਿਊਟੀ ਤੇ ਹਾਜ਼ਰ ਰਹਿੰਦੀ ਹੈ , ਰਾਤ ਦੇ ਸਮੇਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ — ਜਿਵੇਂ ਕਿ ਬੱਸ ਸਟੈਂਡ, ਰੇਲਵੇ ਸਟੇਸ਼ਨ, ਮੁੱਖ ਮਾਰਕੀਟਾਂ ਅਤੇ ਹਾਈਵੇ ਇਲਾਕਿਆਂ ਵਿੱਚ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਤਲਾਸ਼ੀ ਲਈ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ
ਇਸ ਦੌਰਾਨ ਪੁਲਿਸ ਅਧਿਕਾਰੀਆਂ ਵੱਲੋਂ ਨਾਗਰਿਕਾਂ ਨੂੰ ਸੁਰੱਖਿਆ ਸਬੰਧੀ ਸਲਾਹ ਵੀ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਸੂਚਨਾ ਪੁਲਿਸ ਨੂੰ ਦੇਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ , ਇਸ ਮੁਹਿੰਮ ਦੌਰਾਨ ਪੁਲਿਸ ਵੱਲੋਂ ਕਈ ਸ਼ੱਕੀ ਵਾਹਨਾਂ ਦੀ ਤਲਾਸ਼ੀ ਲੈ ਕੇ ਉਨ੍ਹਾਂ ਦੇ ਦਸਤਾਵੇਜ਼ ਚੈਕ ਕੀਤੇ ਗਏ ਅਤੇ ਕਾਨੂੰਨੀ ਕਾਰਵਾਈ ਵੀ ਕੀਤੀ ਗਈ , ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਸ਼ਹਿਰ ਵਿੱਚ ਅਮਨ ਤੇ ਕਾਨੂੰਨ ਦੀ ਰੱਖਿਆ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਅੱਗੇ ਵੀ ਨਿਰੰਤਰ ਚਲਦੀਆਂ ਰਹਿਣਗੀਆਂ