ਵਿਦਿਆਰਥਣ ਫਲਕ ਮਾਸੂਮ ਦਾ ਸਨਮਾਨ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 23 ਨਵੰਬਰ 2025 : ਜਿਲ੍ਹਾ ਫਤਹਿਗੜ੍ਹ ਸਾਹਿਬ ਦੀ ਹੋਣਹਾਰ ਵਿਦਿਆਰਥਣ ਫਲਕ ਮਾਸੂਮ ਜਿਸ ਨੇ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਮੌਕੇ ਨਵੀਂ ਦਿੱਲੀ ਸਥਿਤ ਸੰਸਦ ਭਵਨ ਦੇ ਸੈਂਟਰਲ ਹਾਲ ਵਿੱਚ ਆਯੋਜਿਤ ਪ੍ਰੋਗਰਾਮ ਵਿਚ ਸ਼ਾਨਦਾਰ ਤਰੀਕੇ ਨਾਲ ਪੰਜਾਬ ਰਾਜ ਦੀ ਨੁਮਾਇੰਦਗੀ ਕੀਤੀ ਸੀ ਦਾ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਸੋਨਾ ਥਿੰਦ ਅਤੇ ਐਸ ਐਸ ਪੀ ਫਤਹਿਗੜ੍ਹ ਸਾਹਿਬ ਸ਼ੁਭਮ ਅਗਰਵਾਲ ਵੱਲੋਂ ਸ਼ਾਨਦਾਰ ਸਨਮਾਨ ਕੀਤਾ ਗਿਆ , ਰਿਮਿਟ ਯੂਨੀਵਰਸਿਟੀ ਦੀ ਵਿਦਿਆਰਥਨ ਫਲਕ ਮਾਸੂਮ ਨੂੰ ਨਹਿਰੂ ਯੁਵਾ ਕੇਂਦਰ ਸੰਗਠਨ ਵਲੋਂ ਪੂਰੇ ਪੰਜਾਬ ਤੋਂ ਇਕਲੌਤਾ ਯੁਵਾ ਡੈਲੀਗੇਟ ਚੁਣਿਆ ਗਿਆ ਸੀ , ਇਹ ਸਮਾਗਮ ਸਰਦਾਰ ਪਟੇਲ ਦੇ ਏਕਤਾ, ਸੇਵਾ ਅਤੇ ਰਾਸ਼ਟਰੀ ਏਕਜੁਟਤਾ ਦੇ ਸੰਦੇਸ਼ ਨੂੰ ਸਮਰਪਿਤ ਸੀ , ਇਸ ਪ੍ਰੋਗਰਾਮ ਵਿੱਚ ਲੋਕ ਸਭਾ ਦੇ ਮਾਨਯੋਗ ਸਪੀਕਰ ਸ਼੍ਰੀ ਓਮ ਬਿਰਲਾ, ਕਈ ਸੰਸਦ ਮੈਂਬਰਾਂ ਅਤੇ ਹੋਰ ਅਹਿਮ ਹਸਤੀਆਂ ਨੇ ਹਾਜ਼ਰੀ ਭਰੀ , ਫਲਕ ਮਾਸੂਮ ਨੇ ਕਿਹਾ ਕਿ ਇਹ ਮੌਕਾ ਉਸ ਦੇ ਲਈ ਮਾਣ ਦੀ ਗੱਲ ਹੈ ਅਤੇ ਉਹ ਭਵਿੱਖ ਵਿੱਚ ਵੀ ਸਮਾਜਕ ਤੇ ਰਾਸ਼ਟਰੀ ਸੇਵਾ ਲਈ ਆਪਣਾ ਯੋਗਦਾਨ ਦੇਣ ਲਈ ਪ੍ਰਤਿਬੱਧ ਹੈ , ਇਸ ਮੌਕੇ ਅਫਸਰਾਂ ਨੇ ਫਲਕ ਮਾਸੂਮ ਨੂੰ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਮੌਕੇ ਨਵੀਂ ਦਿੱਲੀ ਦੇ ਸੰਸਦ ਭਵਨ (ਸੰਵਿਧਾਨ ਸਦਨ) ਦੇ ਸੈਂਟਰਲ ਹਾਲ ਵਿੱਚ ਸੰਬੋਧਨ ਕਰਨ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਉਪਲਬਧੀ ਹਰ ਨੌਜਵਾਨ ਲਈ ਪ੍ਰੇਰਣਾ ਸਰੋਤ ਹੈ