ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 6 ਦਸੰਬਰ ਤੋਂ 6 ਜਨਵਰੀ ਤੱਕ 'ਨਸ਼ਾ ਮੁਕਤ ਪੰਜਾਬ' ਮੁਹਿੰਮ ਚਲਾਈ ਜਾਵੇਗੀ
ਰੋਹਿਤ ਗੁਪਤਾ
ਬਟਾਲਾ, 5 ਦਸੰਬਰ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮੈਡਮ ਪੂਨਮ ਬਾਂਸਲ, ਮਾਨਯੋਗ ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ-ਜਿਲ੍ਹਾ ਕੈਂਪੇਨ ਸਟੀਰਿੰਗ ਕਮੇਟੀ, ਗੁਰਦਾਸਪੁਰ ਅਤੇ ਸ੍ਰੀ ਹਰਪ੍ਰੀਤ ਸਿੰਘ, ਸੀ.ਜੇ.ਐਮ-ਸਹਿਤ-ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਮੁਹਿੰਮ-ਨਸ਼ਾ ਮੁਕਤ ਕੈਂਪੇਨ ਦੀ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਮੌਜੂਦ ਮੈਂਬਰਾਂ ਨੂੰ ਮੈਡਮ ਪੂਨਮ ਬਾਂਸਲ ਦੁਆਰਾ ਦੱਸਿਆ ਗਿਆ ਕਿ ਨਸ਼ਾ ਮੁਕਤ ਪੰਜਾਬ ਮੁਹਿੰਮ 06 ਦਸੰਬਰ 2025 ਤੋਂ ਸ਼ੁਰੂ ਹੋ ਕਿ ਮਿਤੀ 06 ਜਨਵਰੀ 2026 ਤੱਕ ਚੱਲੇਗੀ ਅਤੇ ਇਸ ਕੈਂਪੇਨ ਦੌਰਾਨ ਵੱਖ ਵੱਖ ਸਕੂਲਾਂ, ਕਾਲਜਾਂ, ਪਿੰਡਾਂ ਅਤੇ ਨਸ਼ਾ ਛੁਡਾਓ ਕੇਂਦਰਾਂ ਆਦਿ ਵਿੱਚ ਵੱਖ ਵੱਖ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਹਨਾਂ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਦਫਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਪੈਨਲ ਐਡਵੋਕੇਟਜ਼ ਅਤੇ ਪੈਰਾ ਲੀਗਲ ਵਲੰਟੀਅਰਜ਼ ਦੀਆਂ ਟੀਮਾਂ ਬਣਾਈਆਂ ਗਈਆਂ ਹਨ।
ਮੈਡਮ ਪੂਨਮ ਬਾਂਸਲ ਨੇ ਇਸ ਕੈਂਪੇਨ ਬਾਰੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਇਸ ਕੈਪੇਂਨ ਦਾ ਮੰਤਵ ਅੱਜਕੱਲ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਨਸ਼ਿਆਂ ਦੇ ਦੁਰਪ੍ਰਭਾਵ ਪ੍ਰਤੀ ਜਾਗਰੂਕ ਕਰਨਾ ਹੈ ਤਾਂ ਜੋ ਅੱਜ ਦੀ ਨੌਜਵਾਨ ਪੀੜੀ ਨਸ਼ਿਆਂ ਤੋਂ ਬਚ ਸਕੇ ਅਤੇ ਆਪਣਾ ਭਵਿੱਖ ਵਧੀਆ ਬਣਾ ਸਕੇ।