6 ਦਸੰਬਰ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ 'ਨਸ਼ਾ ਮੁਕਤ ਪੰਜਾਬ' ਮੁਹਿੰਮ ਦੀ ਕੀਤੀ ਜਾਵੇਗੀ ਸ਼ੁਰੂਆਤ
ਨਸ਼ਿਆਂ ਨਾਲ ਸਬੰਧਤ ਸਕੂਲਾਂ ਵਿੱਚ ਕਰਵਾਏ ਜਾਣਗੇ ਵਿਦਿਆਰਥੀਆਂ ਦੇ ਪੇਟਿੰਗ ਮੁਕਾਬਲੇ
ਰੋਹਿਤ ਗੁਪਤਾ
ਗੁਰਦਾਸਪੁਰ, 5 ਦਸੰਬਰ
ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋ ਅੱਜ 6 ਦਸੰਬਰ ਨੂੰ 'ਨਸ਼ਾ ਮੁਕਤ ਪੰਜਾਬ' ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।
ਸ੍ਰੀ ਹਰਪ੍ਰੀਤ ਸਿੰਘ,ਸੀ. ਜੇ.ਐਮ-ਸਹਿਤ-ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਦੱਸਿਆ ਕਿ 'ਨਸ਼ਾ ਮੁਕਤ ਪੰਜਾਬ' ਮੁਹਿੰਮ ਕੱਲ 6 ਦਸੰਬਰ ਤੋਂ ਸ਼ੁਰੂ ਹੋ ਕਿ 6 ਜਨਵਰੀ 2026 ਤੱਕ ਚੱਲੇਗੀ ਅਤੇ ਇਸ ਮੁਹਿੰਮ ਦੌਰਾਨ ਵੱਖ-ਵੱਖ ਸਕੂਲਾਂ, ਕਾਲਜਾਂ, ਪਿੰਡਾਂ ਅਤੇ ਨਸ਼ਾ ਛੁਡਾਓ ਕੇਂਦਰਾਂ ਆਦਿ ਵਿੱਚ ਵੱਖ ਵੱਖ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਅੱਜ 6 ਦਸੰਬਰ ਨੂੰ ਸਕੂਲਾਂ ਵਿੱਚ ਨਸ਼ਿਆਂ ਵਿਰੁੱਧ ਵਿਦਿਆਰਥੀਆਂ ਦੇ ਪੇਟਿੰਗ ਮੁਕਾਬਲੇ ਕਰਵਾਏ ਜਾਣਗੇ। ਜਿੰਨਾਂ ਵਿੱਚ ਸਰਕਾਰੀ ਹਾਈ ਸਕੂਲ, ਬੱਬੇਹਾਲੀ (ਲੜਕੀਆਂ), ਸੀਨੀਅਰ ਸੈਕੰਡਰੀ ਸਕੂਲ, ਜੌੜਾ ਛਿੱਤਰਾਂ, ਸਰਕਾਰੀ ਹਾਈ ਸਕੂਲ, ਹਯਾਤ ਨਾਗਰ, ਸੀਨੀਅਰ ਸੈਕੰਡਰੀ ਸਕੂਲ, ਨੌਸ਼ਹਿਰਾ ਮੱਝਾ ਸਿੰਘ, ਸਰਕਾਰੀ ਹਾਈ ਸਕੂਲ, ਜੋਹਲ ਨੰਗਲ, ਸੀਨੀਅਰ ਸੈਕੰਡਰੀ ਸਕੂਲ, ਸੋਹਲ, ਸੀਨੀਅਰ ਸੈਕੰਡਰੀ ਸਕੂਲ, ਕਾਜੀ ਚੱਕ, ਸੀਨੀਅਰ ਸੈਕੰਡਰੀ ਸਕੂਲ, ਬੜਿਆਰ, ਸੀਨੀਅਰ ਸੈਕੰਡਰੀ ਸਕੂਲ, ਬਹਿਰਾਮਪੁਰ, ਸੀਨੀਅਰ ਸੈਕੰਡਰੀ ਸਕੂਲ, ਗਾਲੜੀ, ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭੈਣੀ ਮੀਆਂ ਖਾਂਸੀਨੀਅਰ ਸੈਕੰਡਰੀ ਸਕੂਲ, ਪੁਰਾਣਾ ਸ਼ਾਲਾ, ਸੀਨੀਅਰ ਸੈਕੰਡਰੀ ਸਕੂਲ, ਚੌਂਤਾ, ਸੀਨੀਅਰ ਸੈਕੰਡਰੀ ਸਕੂਲ, ਹਰਦੋਛੰਨੀ, ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸ਼ੇਖੂਪੁਰਾ, ਸਕੂਲ ਆਫ਼ ਐਮੀਨੈਂਸ, ਬਟਾਲਾ, ਸਰਕਾਰੀ ਹਾਈ ਸਕੂਲ, ਗੋਖੂਵਾਲ, ਸੀਨੀਅਰ ਸੈਕੰਡਰੀ ਸਕੂਲ, ਡੇਰਾ ਬਾਬਾ ਨਾਨਕ (ਲੜਕੇ), ਸੀਨੀਅਰ ਸੈਕੈਂਡਰੀ ਸਕੂਲ, ਭਗਤਾਨਾ ਤੁਲੀਆਂ, ਸਰਕਾਰੀ ਹਾਈ ਸਕੂਲ, ਗਿੱਲਾਂਵਾਲੀ, ਸੀਨੀਅਰ ਸੈਕੰਡਰੀ ਸਕੂਲ, ਫਤਿਹਗੜ੍ਹ ਚੂੜੀਆਂ (ਲੜਕੇ), ਸੀਨੀਅਰ ਸੈਕੰਡਰੀ ਸਕੂਲ, ਪਾਰੋਵਾਲ, ਸੀਨੀਅਰ ਸੈਕੰਡਰੀ ਸਕੂਲ, ਭਰਥ, ਸੀਨੀਅਰ ਸੈਕੰਡਰੀ ਸਕੂਲ, ਢਡਿਆਲਾ, ਸੀਨੀਅਰ ਸੈਕੰਡਰੀ ਸਕੂਲ, ਘੁੰਮਣ (ਲੜਕੀਆਂ) ਅਤੇ ਸੀਨੀਅਰ ਸੈਕੰਡਰੀ ਸਕੂਲ, ਹਰਚੋਵਾਲ ਸ਼ਾਮਿਲ ਹਨ।
ਉਨ੍ਹਾਂ ਦੱਸਿਆ ਕਿ ਇਨਾਂ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਦਫਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਪੈਨਲ ਐਡਵੋਕੇਟਜ਼ ਅਤੇ ਪੈਰਾ ਲੀਗਲ ਵਲੰਟੀਅਰਜ਼ ਦੀਆਂ ਟੀਮਾਂ ਬਣਾਈਆਂ ਗਈਆਂ ਹਨ।