ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਵਿਖੇ ਕੁਇਜ਼ ਮੁਕਾਬਲਾ ਕਰਵਾਇਆ ਗਿਆ
ਦੀਪਕ ਜੈਨ
ਜਗਰਾਉਂ 17 ਦਸੰਬਰ 2025- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਮਾਣਯੋਗ ਮਿਸ ਸਾਕਸ਼ੀ ਚੌਧਰੀ (JMIC, ਜਗਰਾਉਂ) ਨੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ।
ਸਕੂਲ ਦੇ ਪ੍ਰਿੰਸੀਪਲ ਡਾ. ਗੁਰਵਿੰਦਰਜੀਤ ਸਿੰਘ ਅਤੇ ਵਾਈਸ ਪ੍ਰਿੰਸੀਪਲ ਮਿਸ ਨਿਰਮਲ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਕਾਨੂੰਨੀ ਜਾਗਰੂਕਤਾ ਬਾਰੇ ਵੀ ਚਰਚਾ ਕੀਤੀ ਗਈ। ਇਸ ਮੌਕੇ ਪੈਨਲ ਐਡਵੋਕੇਟ ਸਾਹਿਲ ਟੰਡਨ ਅਤੇ ਮਿਸ ਮੂਨ ਝਾਂਜੀ ਨੇ ਵਿਦਿਆਰਥੀਆਂ ਨੂੰ ਮਹੱਤਵਪੂਰਨ ਕਾਨੂੰਨੀ ਜਾਣਕਾਰੀ ਦਿੱਤੀ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਪੀ.ਐਲ.ਵੀ. ਅਮਰਜੋਤ ਸਿੰਘ ਨੇ ਵੀ ਅਹਿਮ ਭੂਮਿਕਾ ਨਿਭਾਈ। ਮੁੱਖ ਮਹਿਮਾਨ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ।