ਪੈਨਸ਼ਨਰ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਪੈਨਸ਼ਨਰ ਦਿਵਸ ਮਨਾਇਆ ਗਿਆ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 18 ਦਸੰਬਰ 2025
ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਪੈਨਸ਼ਨਰ ਜਥੇਬੰਦੀਆਂ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਪੈਨਸ਼ਨਰ ਐਸੋਸੀਏਸ਼ਨ ਪੀ ਐਸ ਪੀ ਸੀ ਐਲ ਸਰਕਲ ਨਵਾਂਸ਼ਹਿਰ ਅਤੇ ਪੰਜਾਬ ਪੈਨਸ਼ਨਰ ਯੂਨੀਅਨ ਵਲੋਂ ਸ੍ਰੀ ਸੋਮ ਲਾਲ, ਨਰਿੰਦਰ ਮਹਿਤਾ ਅਤੇ ਗੁਰਮੇਲ ਚੰਦ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫਤਰ ਦੇ ਮੀਟਿੰਗ ਹਾਲ ਵਿੱਚ ਸਾਂਝੇ ਤੌਰ 'ਤੇ ਪੈਨਸ਼ਨਰ ਦਿਵਸ ਮਨਾਇਆ ਗਿਆ। ਇਸ ਸਮੇਂ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਦੌੜਕਾ, ਜੀਤ ਲਾਲ ਗੋਹਲੜੋਂ, ਕਰਨੈਲ ਸਿੰਘ ਰਾਹੋਂ, ਕੁਲਵਿੰਦਰ ਸਿੰਘ ਅਟਵਾਲ, ਵਿਜੇ ਕੁਮਾਰ, ਮਦਨ ਲਾਲ, ਅਸ਼ੋਕ ਕੁਮਾਰ, ਰਾਮ ਪਾਲ, ਹਰਭਜਨ ਸਿੰਘ ਭਾਵੜਾ, ਸੋਹਣ ਸਿੰਘ, ਰੇਸ਼ਮ ਲਾਲ, ਜਸਵੀਰ ਸਿੰਘ ਮੰਗੂਵਾਲ ਆਦਿ ਨੇ ਪੈਨਸ਼ਨਰ ਦਿਵਸ ਦੀ ਵਧਾਈ ਦਿੰਦਿਆਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਸਮੇਤ ਪੰਜਾਬ ਸਰਕਾਰ ਵਿਰੁਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਸੰਘਰਸ਼ ਵਿੱਚ ਵਧਵੀਂ ਸ਼ਮੂਲੀਅਤ ਕਰਨ ਦਾ ਅਹਿਦ ਕੀਤਾ।
ਉਨ੍ਹਾਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬਿਜਲੀ ਬਿੱਲ 2025, ਬੀਜ ਬਿੱਲ 2025, ਲੇਬਰ ਕੋਡ ਅਤੇ ਨਿਜੀਕਰਨ ਦਾ ਵਿਰੋਧ ਕਰਨ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਇਸੇ ਤਰ੍ਹਾਂ 28 ਦਸੰਬਰ ਤੋਂ 4 ਜਨਵਰੀ ਤੱਕ ਪ੍ਰਚਾਰ ਮੁਹਿੰਮ ਦੌਰਾਨ ਜਿਲ੍ਹੇ ਵਿੱਚ ਵੱਖ-ਵੱਖ ਬਲਾਕਾਂ ਵਿੱਚ ਕੀਤੇ ਜਾਣ ਵਾਲੇ ਟਰੈਕਟਰ, ਮੋਟਰ ਸਾਇਕਲ ਮਾਰਚਾਂ 29 ਦਸੰਬਰ ਨੂੰ ਨਵਾਂ ਸ਼ਹਿਰ, 30 ਦਸੰਬਰ ਨੂੰ ਔੜ, 01 ਜਨਵਰੀ ਨੂੰ ਬਲਾਚੌਰ ਅਤੇ 03 ਜਨਵਰੀ ਨੂੰ ਬੰਗਾ ਬਲਾਕ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ।
ਇਸ ਸਮੇਂ ਗੁਰਦਿਆਲ ਸਿੰਘ, ਹਰੀ ਸਿੰਘ, ਧੰਨਾ ਰਾਮ, ਹਰਜਿੰਦਰ ਸਿੰਘ, ਦੇਸ ਰਾਜ ਬੱਜੋਂ, ਹਰਦਿਆਲ ਸਿੰਘ, ਚਰਨਜੀਤ, ਹਰਮੇਸ਼ ਲਾਲ, ਦੀਦਾਰ ਸਿੰਘ, ਨਿਰਮਲ ਦਾਸ, ਮਹਿੰਦਰ ਸਿੰਘ ਥਾਂਦੀ, ਦਰਸ਼ਨ ਦੇਵ, ਭਾਗ ਮਲ ਬਹਿਰਾਮ, ਸ਼ਾਮ ਲਾਲ ਆਦਿ ਹਾਜ਼ਰ ਸਨ।