ਅਧਿਆਪਕ ਮਾਪੇ ਮਿਲਣੀ ਨਾਲ ਵਿਦਿਆਰਥੀਆਂ ਦੀ ਸਿੱਖਿਆ ਵਿਚ ਹੋ ਰਿਹਾ ਸੁਧਾਰ- ਡਾ.ਸੰਜੀਵ ਗੌਤਮ
ਪ੍ਰਮੋਦ ਭਾਰਤੀ
ਨੰਗਲ 20 ਦਸੰਬਰ 2025
ਵਿਦਿਆਰਥੀਆਂ ਦੀ ਹਰ ਖੇਤਰ ਵਿੱਚ ਕਾਰਗੁਜ਼ਾਰੀ ਉਨ੍ਹਾਂ ਦੇ ਸੁਨਿਹਰੇ ਭਵਿੱਖ ਵੱਲ ਵੱਧ ਰਹੇ ਕਦਮ ਹਨ। ਇਸ ਲਈ ਸਿੱਖਿਆ ਵਿਭਾਗ ਵੱਲੋਂ ਮਾਪੇ-ਅਧਿਆਪਕ ਮਿਲਣੀ ਨੂੰ ਹੋਰ ਅਸਰਦਾਰ ਅਤੇ ਉਦੇਸ਼ਪੂਰਨ ਬਣਾਉਣ ਲਈ ਕੀਤੇ ਜਾ ਰਹੇ ਉਪਰਾਲੇ ਬਹੁਤ ਹੀ ਸ਼ਲਾਘਾਯੋਗ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਸੰਜੀਵ ਗੌਤਮ, ਜ਼ਿਲ੍ਹਾ ਪ੍ਰਧਾਨ ਨੇ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੰਗਲ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ।
ਡਾ.ਗੌਤਮ ਨੇ ਕਿਹਾ ਕਿ ਅੱਜ ਦੇ ਮੁਕਾਬਲੇਬਾਜੀ ਦੇ ਦੌਰ ਵਿੱਚ ਵਿਦਿਆਰਥੀਆਂ ਨੂੰ ਸਿਰਫ਼ ਪਾਠਕ੍ਰਮਕ ਗਿਆਨ ਹੀ ਨਹੀਂ, ਸਗੋਂ ਕਰੀਅਰ ਸਬੰਧੀ ਸਹੀ ਮਾਰਗਦਰਸ਼ਨ ਦੀ ਵੀ ਬਹੁਤ ਲੋੜ ਹੈ। ਇਸੇ ਉਦੇਸ਼ ਨਾਲ ਸਕੂਲ ਵਿੱਚ ਕੈਰੀਅਰ ਲੈਬ ਦੀ ਸਥਾਪਨਾ ਇੱਕ ਮਹੱਤਵਪੂਰਨ ਕਦਮ ਹੈ, ਜੋ ਵਿਦਿਆਰਥੀਆਂ ਨੂੰ ਆਪਣੇ ਰੁਝਾਨਾਂ ਬਾਰੇ ਜਾਣਕਾਰੀ ਦੇਵੇਗੀ।
ਡਾ. ਸੰਜੀਵ ਗੌਤਮ, ਚੇਅਰਮੈਨ ਸ਼੍ਰੀ ਗੁਰੂ ਰਵਿਦਾਸ ਆਯੂਰਵੈਦ ਯੂਨੀਵਰਸਿਟੀ ਹੁਸ਼ਿਆਰਪੁਰ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕੈਰੀਅਰ ਲੈਬ ਦਾ ਉਦਘਾਟਨ ਕੀਤਾ। ਲੈਬ ਦਾ ਦੌਰਾ ਕਰਦਿਆਂ ਉਨ੍ਹਾਂ ਨੇ ਇਸ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਕਿਹਾ ਕਿ ਇਹ ਲੈਬ ਵਿਦਿਆਰਥੀਆਂ ਲਈ ਆਪਣੇ ਭਵਿੱਖੀ ਕਰੀਅਰ ਦੀ ਯੋਜਨਾ ਬਣਾਉਣ ਵਿੱਚ ਬਹੁਤ ਲਾਭਦਾਇਕ ਸਾਬਤ ਹੋਵੇਗੀ।
ਇਸ ਮੌਕੇ ਪ੍ਰਿੰ. ਵਿਜੇ ਬੰਗਲਾ, ਸੁਮੀਤ ਅਗਨੀ ਸੰਦਲ, ਨਰਿੰਦਰ ਜੀਤ ਨਿੰਦੀ, ਮੋਹਿਤ ਦੀਵਾਨ, ਰਣਜੀਤ ਬੱਗਾ, ਬਰਕਤ ਅਲੀ, ਇਮਰਾਨ ਖਾਨ, ਅਮਰਜੀਤ ਸਿੰਘ, ਮਨਜੀਤ ਸਿੰਘ, ਨਵਦੀਪ ਸਿੰਘ, ਮੁਨੀਸ਼ ਮੰਨੂ, ਮਨਜੋਤ ਸਿੰਘ, ਐਜੂਕੇਸ਼ਨ ਕੋਆਰਡੀਨੇਟਰ ਵਿਸ਼ਾਲ ਸ਼ਰਮਾ (ਚੇਅਰਮੈਨ ਐਸ.ਐੱਮ.ਸੀ.), ਅਤੇ ਸਕੂਲ ਦਾ ਸਮੂਹ ਸਟਾਫ਼ ਮੈਂਬਰ ਮੌਜੂਦ ਰਹੇ।