ਮਹਾਪ੍ਰਗਯ ਸਕੂਲ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗਰਮ ਦੁੱਧ ਦਾ ਲੰਗਰ ਲਗਾਇਆ ਗਿਆ
ਜਗਰਾਉਂ(ਦੀਪਕ ਜੈਨ)- ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਮਹਾਪ੍ਰਗਯ ਸਕੂਲ, ਜਗਰਾਉਂ ਦੇ ਡਾਇਰੈਕਟਰ ਵਿਸ਼ਾਲ ਜੈਨ ਜੀ ਦੀ ਅਗਵਾਈ ਹੇਠ ਜਗਰਾਉਂ ਸ਼ਹਿਰ ਦੇ ਝਾਂਸੀ ਰਾਣੀ ਚੌਂਕ ਵਿੱਚ ਕੇਸਰ ਬਦਾਮ ਪਾ ਕੇ ਗਰਮ ਦੁੱਧ ਦਾ ਲੰਗਰ ਲਗਾਇਆ ਗਿਆ।
ਲਗਭਗ ਇੱਕ ਹਫਤੇ ਤੋਂ ਸਕੂਲ ਦੀ ਸਵੇਰ ਦੀ ਸਭਾ ਵਿੱਚ ਬੱਚਿਆਂ ਵੱਲੋਂ ਗੁਰਬਾਣੀ ਦੇ ਸ਼ਬਦ ਅਤੇ ਕਵਿਤਾ ਉਚਾਰਨ ਕੀਤੀਆਂ ਗਈਆਂ ਇਸ ਤਰਾਂ ਬੱਚਿਆਂ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ। ਪ੍ਰੋਜੈਕਟਰ ਦੀ ਸਹਾਇਤਾ ਨਾਲ ਵਿਦਿਆਰਥੀਆਂ ਨੂੰ ਚਾਰ ਸਾਹਿਬਜਾਦਿਆਂ ਦੀ ਜੀਵਨੀ ਨਾਲ ਸਬੰਧਿਤ ਵੀਡੀਓ ਦਿਖਾਈ ਗਈ। ਦਸ਼ਮੇਸ਼ ਪਿਤਾਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਕੂਲ ਦੇ ਸਾਰੇ ਹੀ ਸਟਾਫ, ਵਿਦਿਆਰਥੀਆਂ ਅਤੇ ਮਾਪਿਆਂ ਦੇ ਸਹਿਯੋਗ ਨਾਲ ਗਰਮ ਦੁੱਧ ਦਾ ਲੰਗਰ ਲਗਾਇਆ ਗਿਆ।
ਸਕੂਲ ਦੇ ਸਾਰੇ ਹੀ ਸਟਾਫ ਸਮੇਤ ਅਤੇ ਵਿਦਿਆਰਥੀਆਂ ਵੱਲੋਂ ਦੁੱਧ ਦੇ ਲੰਗਰ ਵਿੱਚ ਹੱਥੀ ਸੇਵਾ ਕੀਤੀ ਗਈ ਸਕੂਲ ਦੇ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਪ੍ਰਭਜੀਤ ਕੌਰ ਵਰਮਾ ਨੇ ਕਿਹਾ ਕਿ ਵਿੱਦਿਆ ਦੇ ਨਾਲ ਨਾਲ ਵਿਦਿਆਰਥੀਆਂ ਵਿੱਚ ਧਾਰਮਿਕ ਅਤੇ ਸੇਵਾ ਭਾਵਨਾ ਦਾ ਗੁਣ ਹੋਣਾ ਬਹੁਤ ਜਰੂਰੀ ਹੈ। ਇਸ ਤਰਾਂ ਦੇ ਉਪਰਾਲੇ ਕਰਕੇ ਵਿਦਿਆਰਥੀਆਂ ਵਿੱਚ ਸੇਵਾ ਦੀ ਭਾਵਨਾ ਨੂੰ ਉਜਾਗਰ ਕਰਿਆ ਜਾ ਸਕਦਾ ਹੈ। ਸਾਰੇ ਹੀ ਪਤਵੰਤੇ ਸੱਜਣ ਅਤੇ ਸ਼ਹਿਰ ਨਿਵਾਸੀਆਂ ਵੱਲੋਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।