ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ 'ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ' ਤਹਿਤ ਮੀਟਿੰਗ
ਜਿਲ੍ਹਾ ਅਤੇ ਬਲਾਕ ਪੱਧਰ 'ਤੇ ਸਿਹਤ, ਸਫਾਈ ਅਤੇ ਰੋਜਗਾਰ ਕੈਂਪ ਲਗਾਇਆ ਜਾਵੇਗਾ
ਰੋਹਿਤ ਗੁਪਤਾ
ਗੁਰਦਾਸਪੁਰ, 26 ਦਸੰਬਰ
ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੀ ਪ੍ਰਧਾਨਗੀ ਹੇਠ 'ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ' ਤਹਿਤ ਮੀਟਿੰਗ ਕੀਤੀ ਗਈ।ਸ੍ਰੀਮਤੀ ਜਸਮੀਤ ਕੋਰ ਜਿਲ੍ਹਾ ਪ੍ਰੋਗਰਾਮ ਅਫਸਰ, ਗੁਰਦਾਸਪੁਰ, ਪਰਸ਼ੋਤਮ ਸਿੰਘ ਜਿਲ੍ਹਾ ਰੋਜਗਾਰ ਅਫਸਰ, ਸੀ.ਡੀ.ਪੀ.ਓ ਵਰਿੰਦਰ ਸਿੰਘ ਸਮੇਤ ਸਾਰੇ ਬਲਾਕਾਂ ਦੇ ਸੀ.ਡੀ.ਪੀ.ਓ ਆਦਿ ਸ਼ਾਮਲ ਸਨ |
ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਚੰਡੀਗੜ੍ਹ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ 'ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਜਿਲ੍ਹਾ ਅਤੇ ਬਲਾਕ ਪੱਧਰੀ ਔਰਤਾਂ ਲਈ ਸਿਹਤ, ਸਫਾਈ, ਰੋਜਗਾਰ ਤੇ ਨਾਰੀ ਸ਼ਕਤੀ ਕੇਂਦਰ ਸਾਹਮਣੇ ਦੀਪ ਹਸਪਤਾਲ, ਗੁਰਦਾਸਪੁਰ ਵਿਖੇ ਅਤੇ ਬਲਾਕ ਕਲਾਨੌਰ ਪਿੰਡ ਡੇਹਰੀਵਾਲ ਕਿਰਨ ਵਿਖੇ ਸਿਹਤ, ਸਫਾਈ ਅਤੇ ਰੋਜਗਾਰ ਕੈਪ ਲਗਾਏ ਜਾ ਰਹੇ ਹਨ , ਜਿਸ ਵਿੱਚ ਵੱਖ-ਵੱਖ ਵਿਭਾਗਾ ਵੱਲੋ ਆਪਣੇ ਵਿਭਾਗ ਦੀਆ ਸਕੀਮਾ ਸਬੰਧੀ ਬੈਨਰ ਅਤੇ ਸਟਾਲ ਲਗਾ ਕੇ ਕੈਂਪ ਵਿੱਚ ਆਏ ਲਾਭਪਾਤਰੀਆ / ਔਰਤਾਂ ਨੂੰ ਜਾਗਰੂਕ ਕੀਤਾ ਜਾਵੇਗਾ।
ਸਿਹਤ ਵਿਭਾਗ ਵੱਲੋ ਔਰਤਾਂ ਅਤੇ ਬੱਚਿਆ ਦੇ ਫ੍ਰੀ ਮੈਡੀਕਲ ਟੈਸਟ ਕੀਤੇ ਜਾਣਗੇ। ਰੋਜਗਾਰ ਵਿਭਾਗ ਵੱਲ੍ਹੋ ਰੋਜਗਾਰ ਕੈਪ ਲਗਾਏ ਜਾਣਗੇ ਤਾਂ ਜੋ ਔਰਤਾਂ ਨੂੰ ਸਮੇਂ ਸਮੇਂ 'ਤੇ ਰੋਜਗਾਰ ਮਿਲ ਸਕਣ।