ਜਾਗਰੂਕਤਾ ਮੁਹਿੰਮ ਦ੍ਰਿਸ਼
ਦੀਦਾਰ ਗੁਰਨਾ
ਪਟਿਆਲਾ 27 ਜਨਵਰੀ 2026 : ਜਿਲ੍ਹਾ ਪ੍ਰਸ਼ਾਸ਼ਨ ਅਤੇ ਖੇਤਰੀ ਟਰਾਂਸਪੋਰਟ ਦਫ਼ਤਰ ਵੱਲੋਂ ਕੌਮੀ ਸੜਕ ਸੁਰੱਖਿਆ ਮਹੀਨੇ ਦੌਰਾਨ ਅੱਜ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਆਰ ਟੀ ਓ ਸ਼੍ਰੀ ਬਬਨਦੀਪ ਸਿੰਘ ਵਾਲੀਆ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਵੱਲੋਂ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਮਿਲ ਕੇ ਸੜਕ ਸੁਰੱਖਿਆ ਸੰਬੰਧੀ ਜਾਗਰੂਕਤਾ ਮੁਹਿੰਮ ਚਲਾਈ ਗਈ
ਸ਼੍ਰੀ ਬਬਨਦੀਪ ਸਿੰਘ ਵਾਲੀਆ ਨੇ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਹੈਲਮੈਟ ਪਹਿਨਣ, ਸੀਟ ਬੈਲਟ ਦੀ ਵਰਤੋਂ, ਨਸ਼ੇ ਦੀ ਹਾਲਤ ਵਿੱਚ ਵਾਹਨ ਨਾ ਚਲਾਉਣ ਅਤੇ ਨਿਰਧਾਰਤ ਗਤੀ ਸੀਮਾ ਦੀ ਪਾਲਣਾ ਕਰਨ ਦੀ ਅਪੀਲ ਕੀਤੀ , ਇਸ ਮੌਕੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵੱਲੋਂ ਸੜਕ ਹਾਦਸਿਆਂ ਤੋਂ ਬਚਾਅ ਲਈ ਜਰੂਰੀ ਜਾਣਕਾਰੀ ਵੀ ਸਾਂਝੀ ਕੀਤੀ ਗਈ। ਵਪਾਰ ਮੰਡਲ ਦੇ ਮੈਂਬਰਾਂ ਨੇ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਸੜਕ ਸੁਰੱਖਿਆ ਲਈ ਪ੍ਰਸ਼ਾਸ਼ਨ ਨਾਲ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ
ਆਰ ਟੀ ਓ ਸ਼੍ਰੀ ਬਬਨਦੀਪ ਸਿੰਘ ਵਾਲੀਆ ਨੇ ਦੱਸਿਆ ਕਿ ਕੌਮੀ ਸੜਕ ਸੁਰੱਖਿਆ ਮਹੀਨੇ ਦੌਰਾਨ ਜਿਲ੍ਹੇ ਭਰ ਵਿੱਚ ਇਸ ਤਰ੍ਹਾਂ ਦੀਆਂ ਹੋਰ ਜਾਗਰੂਕਤਾ ਗਤੀਵਿਧੀਆਂ ਵੀ ਆਯੋਜਿਤ ਕੀਤੀਆਂ ਜਾਣਗੀਆਂ