ਸਾਬਕਾ ਸੈਨਿਕਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ
ਰੋਹਿਤ ਗੁਪਤਾ
ਗੁਰਦਾਸਪੁਰ, 29 ਜਨਵਰੀ ਜ਼ਿਲ੍ਹਾ ਸੈਨਿਕ ਬੋਰਡ ਗੁਰਦਾਸਪੁਰ ਦੀ ਤਿਮਾਹੀ ਮੀਟਿੰਗ ਸ੍ਰੀ ਅਦਿੱਤਿਆ ਗੁਪਤਾ, ਆਈ.ਏ.ਐਸ., ਮਾਨਯੋਗ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਸੈਨਿਕ ਬੋਰਡ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸ੍ਰੀ ਕੁਲਦੀਪ ਚੰਦ, ਪੀ.ਸੀ.ਐਸ., ਚੀਫ਼ ਮਿਨਿਸਟਰ ਫੀਲਡ ਅਫ਼ਸਰ (ਸੀ.ਐਮ.ਐਫ.ਓ.) ਦੀ ਪ੍ਰਧਾਨਗੀ ਹੇਠ ਮਿਤੀ 28 ਜਨਵਰੀ 2026 ਨੂੰ ਕਮਰਾ ਨੰਬਰ 416, ਜ਼ਿਲ੍ਹਾ ਪ੍ਰਸ਼ਾਸ਼ਨਿਕ ਕੰਪਲੈਕਸ, ਗੁਰਦਾਸਪੁਰ ਵਿਖੇ ਸੰਪਨ ਹੋਈ।
ਮੀਟਿੰਗ ਦੌਰਾਨ ਕਮਾਂਡਰ ਬਲਜਿੰਦਰ ਵਿਰਕ (ਰਿਟਾਇਰਡ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਗੁਰਦਾਸਪੁਰ ਵੱਲੋਂ ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਹਿੱਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਗੁਰਦਾਸਪੁਰ ਵੱਲੋਂ ਕੀਤੇ ਗਏ ਅਤੇ ਚੱਲ ਰਹੇ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ ਗਿਆ।
ਮੀਟਿੰਗ ਦੌਰਾਨ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਦੀ ਭਲਾਈ ਸਬੰਧੀ ਅਤੇ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਏਜੰਡਾ ਪੁਆਇੰਟ ਪੜ੍ਹੇ ਗਏ, ਜਿਨ੍ਹਾਂ ’ਤੇ ਸੀ.ਐਮ.ਐਫ.ਓ. ਜੀ ਵੱਲੋਂ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ।
ਇਸ ਮੌਕੇ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਡਾ. ਜਸਪ੍ਰੀਤ ਸਿੰਘ (ਪਸ਼ੂ ਪਾਲਣ ਵਿਭਾਗ), ਡਾ. ਸੰਦੀਪ ਸਿੰਘ (ਪ੍ਰੋਜੈਕਟ ਡਾਇਰੈਕਟਰ, ਖੇਤੀਬਾੜੀ ਵਿਭਾਗ), ਸ੍ਰੀ ਵਿਵੇਕ (ਡੀ.ਐੱਮ. ਮਾਰਕਫੈਡ), ਸ੍ਰੀ ਵਿਜੈ ਕੁਮਾਰ (ਡੀ.ਡੀ.ਐੱਮ.ਓ., ਪੰਜਾਬ ਮੰਡੀ ਬੋਰਡ), ਡਾ. ਗੁਰਪ੍ਰੀਤ ਕੌਰ (ਸਿਵਲ ਸਰਜਨ ਦਫ਼ਤਰ), ਸ੍ਰੀ ਬਲਬੀਰ ਸਿੰਘ (ਸੀਨੀਅਰ ਸਹਾਇਕ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਦਫ਼ਤਰ), ਸ੍ਰੀ ਰਾਜਬੀਰ ਸਿੰਘ (ਡੀ.ਪੀ.ਡੀ.ਓ. ਬਟਾਲਾ), ਸ੍ਰੀ ਬੀ.ਕੇ. ਸਿੰਘ (ਡੀ.ਪੀ.ਡੀ.ਓ. ਗੁਰਦਾਸਪੁਰ), ਸ੍ਰੀਮਤੀ ਮੰਨਜੋਤ ਕੌਰ (ਡੀ.ਐੱਸ.ਪੀ. ਬਟਾਲਾ), ਸੂਬੇਦਾਰ ਸਲਵਿੰਦਰ ਸਿੰਘ (ਈ.ਸੀ.ਐਚ.ਐੱਸ. ਗੁਰਦਾਸਪੁਰ), ਸ੍ਰੀ ਹਰਪ੍ਰੀਤ ਸਿੰਘ (ਡੀ.ਡੀ.ਪੀ.ਓ. ਗੁਰਦਾਸਪੁਰ) ਹਾਜ਼ਰ ਸਨ।
ਇਸ ਤੋਂ ਇਲਾਵਾ ਜ਼ਿਲ੍ਹਾ ਸੈਨਿਕ ਬੋਰਡ ਦੇ ਨਾਨ-ਅਫ਼ਿਸ਼ਲ ਮੈਂਬਰਾਂ ਵੱਲੋਂ ਵੀ ਮੀਟਿੰਗ ਵਿੱਚ ਭਾਗ ਲਿਆ ਗਿਆ ਅਤੇ ਸਾਬਕਾ ਸੈਨਿਕਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਗਿਆ।
ਅੰਤ ਵਿੱਚ ਕਮਾਂਡਰ ਬਲਜਿੰਦਰ ਵਿਰਕ (ਰਿਟਾਇਰਡ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਗੁਰਦਾਸਪੁਰ ਵੱਲੋਂ ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਮੀਟਿੰਗ ਦੀ ਸਮਾਪਤੀ ਕੀਤੀ ਗਈ।