ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵੱਖ-ਵੱਖ ਹਲਕਿਆਂ ਤੋਂ ਸ਼ਰਧਾਲੂ ਅੰਮ੍ਰਿਤਸਰ ਲਈ ਰਵਾਨਾ
ਅਸ਼ੋਕ ਵਰਮਾ
ਬਠਿੰਡਾ, 29 ਜਨਵਰੀ 2026: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਨੂੰ ਚੇਅਰਮੈਨ ਰਾਕੇਸ਼ ਪੁਰੀ ਨੇ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਤੋਂ ਰਵਾਨਾ ਕੀਤਾ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਬਠਿੰਡਾ( ਦਿਹਾਤੀ) ਬਹਿਮਣ ਦੀਵਾਨਾ, ਵਿਧਾਨ ਸਭਾ ਹਲਕਾ ਮੌੜ ਦੇ ਪਿੰਡ ਜਿਉਂਦ , ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਪਿੰਡ ਬਲਾਹੜ ਮਹਿਮਾ, ਵਿਧਾਨ ਸਭਾ ਹਲਕਾ ਰਾਮਪੁਰਾ ਦੇ ਭਗਤਾ ਭਾਈ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਚੱਕ ਹੀਰਾ ਸਿੰਘ ਵਾਲਾ ਤੋਂ ਬੱਸਾਂ ਰਵਾਨਾ ਹੋਈਆਂ।
ਇਸ ਦੌਰਾਨ ਚੇਅਰਮੈਨ ਰਾਕੇਸ਼ ਪੁਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਦੇ ਨਿਵਾਸੀਆਂ ਨੂੰ ਦੇਸ਼ ਦੇ ਪ੍ਰਮੁੱਖ ਤੀਰਥ ਅਸਥਾਨਾਂ ਦੇ ਦਰਸ਼ਨ ਮੁਫ਼ਤ ਕਰਵਾਏ ਜਾ ਰਹੇ ਹਨ।
ਰਾਕੇਸ਼ ਪੁਰੀ ਨੇ ਕਿਹਾ ਕਿ ਯਾਤਰਾ ਦੌਰਾਨ ਰਹਿਣ-ਸਹਿਣ, ਖਾਣ-ਪੀਣ ਅਤੇ ਆਵਾਜਾਈ ਦੀ ਪੂਰੀ ਵਿਵਸਥਾ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ, ਜਿਸ ਨਾਲ ਬਜ਼ੁਰਗਾਂ ਅਤੇ ਜ਼ਰੂਰਤਮੰਦ ਲੋਕਾਂ ਨੂੰ ਵੱਡੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਸਮਾਜਿਕ ਸਮਾਨਤਾ ਅਤੇ ਸੇਵਾ ਭਾਵਨਾ ਦੀ ਮਿਸਾਲ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਸ ਸਕੀਮ ਦਾ ਲਾਭ ਲੈਣ ਅਤੇ ਆਪਣੀ ਆਸਥਾ ਅਨੁਸਾਰ ਤੀਰਥ ਯਾਤਰਾ ਕਰਕੇ ਸਰਕਾਰ ਦੀ ਇਸ ਲੋਕ-ਹਿਤੈਸ਼ੀ ਯੋਜਨਾ ਨੂੰ ਸਫ਼ਲ ਬਣਾਉਣ। ਇਸ ਮੌਕੇ ਜਿਥੇ ਸ਼ਰਧਾਲੂਆਂ ਵਲੋਂ ਪੰਜਾਬ ਸਰਕਾਰ ਦਾ ਵਿਸ਼ੇਸ਼ ਸਕੀਮ ਚਲਾਉਣ ‘ਤੇ ਧੰਨਵਾਦ ਕੀਤਾ ਉਥੇ ਹੀ ਸਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।