CSR ਤਹਿਤ HMEL ਨੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪਾਂ ਅਤੇ ਟੈਬਲੈਟ ਵੰਡੇ
ਅਸ਼ੋਕ ਵਰਮਾ
ਬਠਿੰਡਾ 2 ਫਰਵਰੀ 2026: ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (CSR) ਤਹਿਤ HPCL–ਮਿੱਤਲ ਐਨਰਜੀ ਲਿਮਿਟਡ (HMEL) ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਜੱਜਲ ਦੇ ਹੋਨਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪਾਂ ਅਤੇ ਟੈਬਲੈਟ ਵੰਡੇ ਗਏ। ਇਸ ਪਹਿਲ ਦਾ ਮਕਸਦ ਡਿਜ਼ੀਟਲ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਅਤੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ।ਇਹ ਸਮਾਗਮ ਸ਼੍ਰੀ ਵਿਸ਼ਵਮੋਹਨ ਪ੍ਰਸਾਦ, ਡੀਜੀਐਮ (CSR), HMEL, ਸ਼੍ਰੀ ਹਰਦੀਪ ਸਿੰਘ, ਡਿਪਟੀ ਮੈਨੇਜਰ, ਸ਼੍ਰੀ ਨਵਨੀਤ ਸਿੰਘ, ਪ੍ਰਿੰਸੀਪਲ, ਸਕੂਲ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਕਰਵਾਇਆ ਗਿਆ।ਇਸ ਮੌਕੇ ‘ਤੇ ਸੰਬੋਧਨ ਕਰਦੇ ਹੋਏ ਸ਼੍ਰੀ ਵਿਸ਼ਵਮੋਹਨ ਪ੍ਰਸਾਦ, ਡੀਜੀਐਮ (CSR), HMEL, ਨੇ ਕਿਹਾ, ਸਿੱਖਿਆ ਇੱਕ ਤਰੱਕੀਸ਼ੀਲ ਸਮਾਜ ਦੀ ਮਜ਼ਬੂਤ ਨੀਂਹ ਹੈ। HMEL ਦੀਆਂ CSR ਪਹਲਾਂ ਰਾਹੀਂ ਅਸੀਂ ਵਿਦਿਆਰਥੀਆਂ ਨੂੰ ਡਿਜ਼ੀਟਲ ਸਾਧਨ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾਉਣ ਦਾ ਉਦੇਸ਼ ਰੱਖਦੇ ਹਾਂ, ਤਾਂ ਜੋ ਉਹ ਆਪਣੇ ਸ਼ੈਖਸ਼ਣਿਕ ਲਕਸ਼ ਪ੍ਰਾਪਤ ਕਰ ਸਕਣ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾ ਸਕਣ।”
ਸਕੂਲ ਪ੍ਰਿੰਸੀਪਲ ਸ਼੍ਰੀ ਨਵਨੀਤ ਸਿੰਘ ਨੇ HMEL ਦਾ ਧੰਨਵਾਦ ਕਰਦੇ ਹੋਏ ਕਿਹਾ,“ਇਹ ਪਹਿਲ ਖ਼ਾਸ ਕਰਕੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਲਈ ਬਹੁਤ ਲਾਭਕਾਰੀ ਸਾਬਤ ਹੋਵੇਗੀ। HMEL ਵੱਲੋਂ ਦਿੱਤੀ ਗਈ ਸਹਾਇਤਾ ਨਾਲ ਵਿਦਿਆਰਥੀਆਂ ਦਾ ਆਤਮ-ਵਿਸ਼ਵਾਸ ਵਧੇਗਾ ਅਤੇ ਉਹ ਉੱਚ ਸਿੱਖਿਆ ਵੱਲ ਪ੍ਰੇਰਿਤ ਹੋਣਗੇ।” ਸਕਾਲਰਸ਼ਿਪਾਂ ਅਤੇ ਟੈਬਲੈਟ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਖੁਸ਼ੀ ਜ਼ਾਹਰ ਕੀਤੀ ਅਤੇ ਆਪਣੀ ਮਹਿਨਤ ਅਤੇ ਅਕਾਦਮਿਕਤਾ ਨੂੰ ਮਾਨਤਾ ਦੇਣ ਲਈ ਧੰਨਵਾਦ ਕੀਤਾ। ਇਹ ਪਹਿਲ ਸਮਾਵੇਸ਼ੀ ਵਿਕਾਸ, ਗੁਣਵੱਤਾਪੂਰਨ ਸਿੱਖਿਆ ਅਤੇ ਸਮੁਦਾਇਕ ਵਿਕਾਸ ਪ੍ਰਤੀ HMEL ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।