ਦਾਖਲਾ ਮੁਹਿੰਮ 2026 ਤਹਿਤ ਪਿੰਡ ਖੋਖਰ ਕਲਾਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਵਿਸ਼ੇਸ਼ ਮੁਹਿੰਮ
ਅਸ਼ੋਕ ਵਰਮਾ
ਮਾਨਸਾ ,3 ਮਾਰਚ 2026:ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ੍ਰੀਮਤੀ ਨੀਲਮ ਰਾਣੀ ਵੱਲੋਂ ਦਾਖਲਾ ਮੁਹਿੰਮ 2026 ਦੇ ਤਹਿਤ ਪਿੰਡ ਖੋਖਰ ਕਲਾਂ ਵਿਖੇ ਵਿਸ਼ੇਸ਼ ਤੋਰ ਤੇ ਨਵੇਂ ਸੈਸ਼ਨ ਦੇ ਦਾਖਲਿਆਂ ਸੰਬੰਧੀ ਸਥਾਨਕ ਲੋਕਾਂ ਨਾਲ ਰਾਬਤਾ ਕੀਤਾ ਗਿਆ। ਉਹਨਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਕੇ ਉਨ੍ਹਾਂ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ, ਯੋਗ ਅਧਿਆਪਕ ਵਰਗ ਅਤੇ ਸਰਕਾਰ ਵੱਲੋਂ ਮਿਲ ਰਹੀਆਂ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਦੇ ਨਾਲ-ਨਾਲ ਮੁਫ਼ਤ ਕਿਤਾਬਾਂ, ਵਰਦੀਆਂ, ਮਿਡ-ਡੇ ਮੀਲ, ਸਕਾਲਰਸ਼ਿਪ ਅਤੇ ਖੇਡਾਂ-ਸੰਬੰਧੀ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।ਇਹ ਸਹੂਲਤਾਂ ਬੱਚਿਆਂ ਦੀ ਸਰਵਪੱਖੀ ਵਿਕਾਸ ਲਈ ਲਾਭਦਾਇਕ ਹਨ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ ਪਰਮਜੀਤ ਸਿੰਘ ਭੋਗਲ ਨੇ ਕਿਹਾ ਕਿ ਨਵਾਂ ਸੈਸ਼ਨ ਬੱਚਿਆਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਦਾ ਸੁਨਹਿਰਾ ਮੌਕਾ ਹੁੰਦਾ ਹੈ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਕੇ ਉਨ੍ਹਾਂ ਨੂੰ ਮਿਆਰੀ ਅਤੇ ਸਰਕਾਰੀ ਮਾਪਦੰਡਾਂ ਅਨੁਸਾਰ ਸਿੱਖਿਆ ਪ੍ਰਦਾਨ ਕਰਨ ਦਾ ਮੌਕਾ ਦੇਣ।
ਬਲਾਕ ਨੋਡਲ ਅਫ਼ਸਰ ਪ੍ਰਿੰਸੀਪਲ ਕੁਲਦੀਪ ਸਿੰਘ ਨੇ ਕਿਹਾ ਕਿ ਸਿੱਖਿਆ ਸਿਰਫ਼ ਡਿਗਰੀ ਹਾਸਲ ਕਰਨ ਦਾ ਸਾਧਨ ਨਹੀਂ, ਬਲਕਿ ਚੰਗੇ ਨਾਗਰਿਕ ਬਣਾਉਣ ਦੀ ਬੁਨਿਆਦ ਹੈ। ਇਸ ਲਈ ਸਮੂਹ ਮਾਪੇ ਅਤੇ ਸਮਾਜ ਦੇ ਜ਼ਿੰਮੇਵਾਰ ਮੈਂਬਰ ਦਾਖਲਾ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਆਪਣਾ ਯੋਗਦਾਨ ਪਾਉਣ
ਪ੍ਰਿੰਸੀਪਲ ਮੋਨਿਕਾ ਰਾਣੀ ਨੇ ਸਕੂਲ ਦੀਆਂ ਪ੍ਰਾਪਤੀਆਂ ਅਤੇ ਉਪਲਬਧ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਵੱਧ ਤੋਂ ਵੱਧ ਦਾਖਲੇ ਯਕੀਨੀ ਬਣਾਉਣ ਲਈ ਪਿੰਡ ਵਾਸੀਆਂ ਦਾ ਸਹਿਯੋਗ ਮੰਗਿਆ।
ਇਸ ਮੌਕੇ ਉਹਨਾਂ ਨਾਲ ਸਕੂਲ ਦਾ ਸਟਾਫ਼ ਵੀ ਮੋਜੂਦ ਸੀ।