ਤਨਖਾਹਾਂ ਨਾ ਮਿਲਣ ਕਰਕੇ ਅਧਿਆਪਕਾਂ ਦੇ ਚੁੱਲੇ ਹੋਏ ਠੰਡੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ
ਝੂਠੀਆਂ ਇਸ਼ਤਿਹਾਰਬਾਜ਼ੀਆਂ ਲਈ ਸਰਕਾਰਾਂ ਨੇ ਕਰੋੜਾਂ ਖਰਚੇ- ਜਸਵਿੰਦਰ ਸਿੰਘ ਸਮਾਣਾ ਪਰਮਜੀਤ ਸਿੰਘ ਪਟਿਆਲਾ
8 ਮਾਰਚ ਨੂੰ ਆਪਣੀਆਂ ਹੱਕੀ ਮੰਗਾਂ ਲਈ ਵਿਧਾਨ ਸਭਾ ਦਾ ਕੀਤਾ ਜਾਵੇਗਾ ਘਿਰਾਓ- ਹਿੰਮਤ ਸਿੰਘ ਖੋਖ, ਹਰਪ੍ਰੀਤ ਸਿੰਘ ਉੱਪਲ
ਗੁਰਪ੍ਰੀਤ ਸਿੰਘ ਜਖਵਾਲੀ
ਪਟਿਆਲਾ 04 ਮਾਰਚ 2026:-
ਪੰਜਾਬ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਹੁਣ ਨੰਗਾ ਹੋ ਚੁੱਕਿਆ ਹੈ। ਪੰਜਾਬ ਦੇ ਹਜ਼ਾਰਾਂ ਅਧਿਆਪਕ ਫਰਵਰੀ ਮਹੀਨੇ ਦੀਆਂ ਤਨਖਾਹਾਂ ਤੋਂ ਹੁਣ ਤੱਕ ਵਾਂਝੇ ਹਨ। ਗੌਰਮੈਂਟ ਟੀਚਰ ਯੂਨੀਅਨ ਪੰਜਾਬ ਜ਼ਿਲ੍ਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਜਨਰਲ ਸਕੱਤਰ ਪਰਮਜੀਤ ਸਿੰਘ ਪਟਿਆਲਾ ਨੇ ਦੱਸਿਆ ਕਿ ਫਰਵਰੀ ਮਹੀਨੇ ਦੀ ਤਨਖਾਹ ਲਈ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਅਤੇ ਸਕੂਲਾਂ ਵਿੱਚ ਅਧਿਆਪਕਾਂ ਦੇ ਤਨਖਾਹ ਲਈ ਬਜਟ ਨਹੀਂ ਹੈ ਉਹਨਾਂ ਕਿਹਾ ਕਿ ਇਸ ਮਹੀਨੇ ਇਨਕਮ ਟੈਕਸ ,ਹੋਮ ਲੋਨ ਦੀਆਂ ਕਿਸ਼ਤਾ , ਬੱਚੇ ਦੀਆਂ ਫੀਸਾਂ ਹੋਰ ਖਰਚੇ ਬਾਕੀ ਮਹੀਨਿਆਂ ਨਾਲੋਂ ਜਿਆਦਾ ਹੁੰਦੇ ਹਨ । ਪਰ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸਬੰਧੀ ਹੁਣ ਤੱਕ ਪੂਰਾ ਕਰਨ ਵਿੱਚ ਕਾਮਯਾਬ ਨਹੀਂ ਹੋ ਰਹੀ। ਉਹਨਾਂ ਕਿਹਾ ਕਿ ਸਰਕਾਰ ਆਪਣੇ ਝੂਠੇ ਵਿਕਾਸ ਦੀਆਂ ਲੱਖਾਂ ਕਰੋੜਾਂ ਰੁਪਏ ਫਜੂਲ ਖਰਚ ਕੇ ਝੂਠੀ ਇਸ਼ਤਿਆਰਬਾਜ਼ੀ ਕਰ ਰਹੀ ਹੈ ਉੱਥੇ ਹੀ ਮੁਲਾਜ਼ਮਾਂ ਦੇ ਪੈਂਡਿੰਗ ਪਏ 16% ਡੀਏ ਦੇ ਉੱਪਰ ਡਾਕਾ ਮਾਰ ਰਹੀ। ਉਹਨਾਂ ਕਿਹਾ ਕਿ ਕਿ ਪੰਜਾਬ ਭਰ ਦੇ ਮੁਲਾਜ਼ਮ ਆਪਣੀਆਂ ਹੱਕੀ ਦੇ ਵਿੱਤੀ ਮੰਗਾਂ ਦੇ ਲਈ ਅੱਠ ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕਰਨਗੇ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਮੁਲਾਜ਼ਮਾਂ ਦੀਆਂ ਤਨਖਾਹਾਂ ਸਬੰਧੀ ਛੇਤੀ ਬਜਟ ਨਹੀਂ ਭੇਜਦੀਆਂ ਤਾਂ ਵੱਡੇ ਪੱਧਰ ਤੇ ਸੰਘਰਸ਼ ਕੀਤਾ ਜਾਵੇਗਾ।ਇਸ ਸਮੇਂ ਕਮਲ ਨੈਨ, ਦੀਦਾਰ ਸਿੰਘ ਪਟਿਆਲਾ, ਹਿੰਮਤ ਸਿੰਘ ਖੋਖ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ, ਹਰਦੀਪ ਸਿੰਘ ਪਟਿਆਲਾ,ਵਿਕਾਸ ਸਹਿਗਲ, ਜਸਵਿੰਦਰ ਪਾਲ ਸ਼ਰਮਾ ਨਾਭਾ, ਗੁਰਪ੍ਰੀਤ ਸਿੰਘ ਸਿੱਧੂ , ਗੁਰਵਿੰਦਰ ਸਿੰਘ ਖੰਗੂੜਾ,ਭੀਮ ਸਿੰਘ ਸਮਾਣਾ, ਹਰਵਿੰਦਰ ਸਿੰਘ ਖੱਟੜਾ , ਰਜਿੰਦਰ ਜਵੰਦਾ, ਮਨਦੀਪ ਕਾਲੇਕੇ, ਗੁਰਵਿੰਦਰ ਸਿੰਘ ਜਨਹੇੜੀਆਂ, ਨਿਰਭੈ ਸਿੰਘ ਘਨੋਰ, ਟਹਿਬੀਰ ਸਿੰਘ, ਸਪਿੰਦਰਜੀਤ ਸ਼ਰਮਾ ਧਨੇਠਾ, ਰਾਜਿੰਦਰ ਸਿੰਘ ਰਾਜਪੁਰਾ, ਡਾ. ਬਲਜਿੰਦਰ ਸਿੰਘ ਪਠੋਣੀਆ, ਬੱਬਣ ਭਾਦਸੋਂ, ਸ਼ਿਵਪ੍ਰੀਤ ਸਿੰਘ ਪਟਿਆਲਾ ਸਾਥੀ ਹਾਜ਼ਰ ਰਹੇ।