ਸਿਹਤ ਵਿਭਾਗ ਵਲ੍ਹੋਂ 14 ਸਾਲ ਤੋਂ 15 ਸਾਲ ਦੀਆਂ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਵੈਕਸੀਨ ਲਗਾਉਣੀ ਸ਼ੁਰੂ- ਡਾ.ਅਮਰਿੰਦਰ ਸਿੰਘ
ਪ੍ਰਮੋਦ ਭਾਰਤੀ
ਸ਼੍ਰੀ ਅਨੰਦਪੁਰ ਸਾਹਿਬ 08 ਮਾਰਚ,2026
ਸਿਵਲ ਸਰਜਨ ਰੂਪਨਗਰ ਡਾ.ਨਵਰੂਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਡੀ.ਐਚ. ਸ਼੍ਰੀ ਅਨੰਦਪੁਰ ਸਾਹਿਬ ਦੇ ਐਸ.ਐਮ.ਓ ਡਾ.ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ 14 ਤੋਂ 15 ਸਾਲ ਦੀਆਂ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਐਚ.ਪੀ.ਵੀ (ਹਿਊਮਨ ਪੋਪੀਲੋਮਾ ਵਾਇਰਸ) ਤੋਂ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ।
ਜਾਣਕਾਰੀ ਦਿੰਦਿਆਂ ਡਾ.ਅਮਰਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਇਸ ਟੀਕਾਕਰਨ ਰਾਹੀਂ ਲੜਕੀਆਂ ਨੂੰ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਭਵਿੱਖ ਵਿੱਚ ਸੁਰੱਖਿਆ ਪ੍ਰਦਾਨ ਕਰਨਾ ਹੈ। ਉਹਨਾਂ ਕਿਹਾ ਕਿ ਲੜਕੀਆਂ ‘ਚ ਸਰਵਾਈਕਲ ਕੈਂਸਰ ਤੋਂ ਬਚਾਓ ਲਈ ਇਹ ਵੈਕਸੀਨ ਬਹੁਤ ਹੀ ਲਾਹੇਵੰਦ ਹੈ ਤੇ ਇਸ ਟੀਕਾਕਰਨ ਰਾਹੀਂ ਭਵਿੱਖ ਵਿੱਚ ਸਰਵਾਈਕਲ ਕੈਂਸਰ ਹੋਣ ਦੇ ਖਤਰਿਆਂ ਨੂੰ ਕਾਫੀ ਹੱਦ ਤੱਕ ਰੋਕਿਆ ਜਾ ਸਕਦਾ ਹੈ।
ਹੈਲਥ ਇੰਸਪੈਕਟਰ ਬਲਵੰਤ ਰਾਏ ਨੇ ਦੱਸਿਆ ਕਿ ਇਹ ਵੈਕਸੀਨ ਇੱਕ ਹੀ ਖੁਰਾਕ ਦੇ ਰੂਪ ਵਿੱਚ ਦਿੱਤੀ ਜਵੇਗੀ ਅਤੇ ਇਹ ਪੂਰੀ ਤਰ੍ਹਾਂ ਸੁਰੱਖਿਅਤ ਹੈ। ਇਸ ਦਾ ਕੋਈ ਵੀ ਸਾਈਡ ਇਫੈਕਟ ਨਹੀਂ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਬੱਚਿਆਂ ਦੇ ਭਵਿੱਖ ਨੂੰ ਮੁੱਖ ਰੱਖਦੇ ਹੋਏ ਸਮੇਂ ਸਮੇਂ ਤੇ ਟੀਕਾਕਰਨ ਸ਼ਡਿਊਲ ਵਿੱਚ ਹਰ ਉਸ ਵੈਕਸੀਨ ਨੂੰ ਐਡ ਕਰ ਰਿਹਾ ਹੈ ਜਿਸ ਨਾਲ਼ ਭਵਿੱਖ ਵਿੱਚ ਖਤਰਨਾਕ ਬਿਮਾਰੀਆਂ ਦਾ ਸਾਹਮਣਾ ਕੀਤਾ ਜਾ ਸਕੇ। ਇਸ ਮੌਕੇ ਸੀਮਾ ਦੇਵੀ ਐਲ.ਐਚ.ਵੀ, ਮਿੰਨੀ ਏ.ਐਨ.ਐਮ, ਸੁੱਚਾ ਸਿੰਘ ਮਲਟੀਪਜ਼ ਹੈਲਥ ਵਰਕਰ, ਆਸ਼ਾ ਵਰਕਰ ਨੀਰੂ ਅਤੇ ਬੱਚੀਆਂ ਦੇ ਮਾਪੇ ਹਾਜ਼ਰ ਸਨ।