ਅੰਤਰਰਾਸ਼ਟਰੀ ਮਹਿਲਾ ਦਿਵਸ : ਪ੍ਰੀ-ਐਸਆਈਆਰ ਮੈਪਿੰਗ ‘ਚ ਵਧੀਆ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾ ਬੀ.ਐਲ.ਓਜ਼ ਦਾ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨ
ਰੋਹਿਤ ਗੁਪਤਾ
ਗੁਰਦਾਸਪੁਰ, 10 ਮਾਰਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜ਼ਿਲ੍ਹੇ ਭਰ ਵਿੱਚ ਪ੍ਰੀ-ਐਸਆਈਆਰ ਮੈਪਿੰਗ ਦੇ ਕੰਮ ਵਿਚ ਵਧੀਆ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾ ਬੀ.ਐਲ.ਓਜ਼ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੁਰਸਿਮਰਨ ਸਿੰਘ ਢਿੱਲੋਂ ਨੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਬੀਐਲਓਜ਼ ਦੀ ਅਹਿਮ ਭੂਮਿਕਾ ਰਹੀ ਹੈ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਸਿਮਰਨ ਸਿੰਘ ਢਿੱਲੋਂ ਨੇ ਕਿਹਾ ਕਿ ਮਹਿਲਾਵਾਂ ਹਰ ਖੇਤਰ ਵਿੱਚ ਅੱਗੇ ਵੱਧ ਰਹੀਆਂ ਹਨ ਅਤੇ ਸਮਾਜ ਦੀ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਮਹਿਲਾ ਬੀ.ਐਲ.ਓਜ਼ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਕਾਬਿਲ-ਏ-ਤਾਰੀਫ਼ ਹਨ।
ਉਨ੍ਹਾਂ ਨੇ ਕਿਹਾ ਕਿ ਮਹਿਲਾ ਬੀ.ਐਲ.ਓਜ਼ ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਅਪਡੇਟ ਕਰਨ, ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਅਤੇ ਚੋਣਾਂ ਨਾਲ ਸੰਬੰਧਤ ਹੋਰ ਮਹੱਤਵਪੂਰਨ ਕਾਰਜ ਬੜੀ ਜ਼ਿੰਮੇਵਾਰੀ ਨਾਲ ਨਿਭਾ ਰਹੀਆਂ ਹਨ। ਉਨ੍ਹਾਂ ਦੀ ਮਿਹਨਤ ਨਾਲ ਚੋਣ ਪ੍ਰਕਿਰਿਆ ਨੂੰ ਹੋਰ ਮਜ਼ਬੂਤੀ ਮਿਲਦੀ ਹੈ।
ਇਸ ਮੌਕੇ ‘ਤੇ ਉਨ੍ਹਾਂ ਵੱਲੋਂ ਜ਼ਿਲ੍ਹੇ ਦੀਆਂ ਮਹਿਲਾ ਬੀਐਲਓਜ਼ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਵੀ ਕੀਤੀ ਗਈ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਮਰਪਣ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ , ਸ੍ਰੀਮਤੀ ਪਰਮਜੀਤ ਕੌਰ ਨੋਡਲ ਅਫਸਰ ਸਵੀਪ-ਕਮ- ਜ਼ਿਲ੍ਹਾ ਸਿੱਖਿਆ ਅਫਸਰ, ਡਾ. ਪਰਮਜੀਤ ਸਿੰਘ ਕਲਸੀ ਸਹਾਇਕ ਨੋਡਲ ਅਫਸਰ ਸਵੀਪ, ਚੋਣ ਕਾਨੂੰਗੋ ਸੁਨੀਲ ਕੁਮਾਰ, ਰਣਜੀਤ ਸਿੰਘ ਬੁੱਟਰ, ਬਲਜੀਤ ਸਿੰਘ ਪਨੂੰ ਆਦਿ ਹਾਜ਼ਰ ਸਨ।
ਇਸ ਮੌਕੇ ਗੁਰਦਾਸਪੁਰ ਵਿਧਾਨ ਸਭਾ ਹਲਕਾ ਤੋ ਬੂਥ ਨੰ: 28 ਤੋਂ ਰੁਪਿੰਦਰ ਕੌਰ, ਬੂਥ :ਨੰ 36 ਤੋ ਪਰਮਜੀਤ ਕੌਰ, ਅਤੇ ਬੂਥ ਨੰ: 175 ਤੋ ਸਰਬਜੀਤ ਕੌਰ। ਵਿਧਾਨ ਸਭਾ ਹਲਕਾ ਦੀਨਾਨਗਰ (ਰਾਖਵਾਂ), ਤੋ ਬੂਥ ਨੰ:17 ਤੋ ਨਵਨੀਤ ਕੌਰ, ਬੂਥ ਨੰ:168 ਤੋ ਜਸਵਿੰਦਰ ਕੌਰ, ਬੂਥ ਨੰ:222 ਤੋ ਸੁਸ਼ਮਾਂ ਕੁਮਾਰੀ, ਵਿਧਾਨ ਸਭਾ ਹਲਕਾ ਕਾਦੀਆਂ ਤੋ ਬੂਥ ਨੰ:48 ਤੋ ਜਤਿੰਦਰ ਕੌਰ, ਬੂਥ ਨੰ:113 ਤੋਂ ਸੁਖਵੀਰ ਕੌਰ, ਬੂਥ ਨੰ:213 ਤੋ ਕਮਲਜੀਤ ਕੌਰ, ਵਿਧਾਨ ਸਭਾ ਹਲਕਾ ਬਟਾਲਾ ਤੋ ਬੂਥ ਨੰ:14 ਗਰਮੀਤ ਕੌਰ, ਬੂਥ ਨੰ:104 ਤੋ ਮੁਨੀਤ ਕੌਰ, ਬੂਥ ਨੰ:198 ਤੋ ਕੁਲਵਿੰਦਰ ਕੌਰ, ਵਿਧਾਨ ਸਭਾ ਹਲਕਾ ਸ਼੍ਰੀ ਹਰਗੋਬਿੰਦਪੁਰ (ਰਾਖਵਾਂ) ਤੋਂ ਬੂਥ ਨੰ:105 ਤੋ ਰਾਜਬੀਰ ਕੌਰ, ਬੂਥ ਨੰ:214 ਤੋ ਵਰਿੰਦਰਜੀਤ ਕੌਰ, ਬੂਥ ਨੰ:223 ਤੋ ਸਰਬਜੀਤ ਕੌਰ। ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਤੋ ਬੂਥ ਨੰ:133 ਸਿਰਮਨਜੀਤ ਕੌਰ, ਬੂਥ ਨੰ:189 ਤੋ ਰਜਨੀਸ਼ ਕੌਰ, ਬੂਥ ਨੰ:58 ਤੋ ਰਾਜਬੀਰ ਕੌਰ, ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋ ਬੂਥ ਨੰ 68 ਤੋ ਸਤਿੰਦਰ ਕੌਰ, ਬੂਥ ਨੰ 114 ਤੋਂ ਜਸਬੀਰ ਕੌਰ ਅਤੇ ਬੂਥ ਨੰ 198 ਤੋਂ ਪ੍ਰਭਜੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ।