ਬਠਿੰਡਾ ਪ੍ਰਸ਼ਾਸਨ ਵੱਲੋਂ 13 ਮਾਰਚ ਨੂੰ ਘੁੱਦਾ ਵਿਖੇ ਰੋਜ਼ਗਾਰ ਮੇਲਾ : ਡਿਪਟੀ ਕਮਿਸ਼ਨਰ
ਬਠਿੰਡਾ, 10 ਮਾਰਚ 2026 : ਪੰਜਾਬ ਸਰਕਾਰ ਵੱਲੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੀਆ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮਕਸਦ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਠਿੰਡਾ ਵੱਲੋਂ 13 ਮਾਰਚ ਦਿਨ ਸ਼ੁੱਕਰਵਾਰ ਨੂੰ ਪੰਜਾਬੀ ਯੂਨੀਵਰਸਿਟੀ ਕਾਲਜ ਨੇੜੇ ਸਪੋਰਟਸ ਸਕੂਲ ਘੁੱਦਾ ਵਿਖੇ ਵਿਸ਼ਾਲ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ ਵੱਲੋਂ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਦਾ ਉਦੇਸ਼ ਨੌਜਵਾਨਾਂ ਨੂੰ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਵਿੱਚ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਆਪਣੇ ਹੁਨਰ ਅਤੇ ਯੋਗਤਾ ਦੇ ਅਨੁਸਾਰ ਨੌਕਰੀ ਪ੍ਰਾਪਤ ਕਰ ਸਕਣ। ਇਸ ਮੇਲੇ ਵਿੱਚ ਐਲ.ਆਈ.ਸੀ. ਆਫ ਇੰਡੀਆ, ਵਿਜੈ ਰਾਜ ਜਿੰਦਲ ਐਂਡ ਕੰਪਨੀ, ਪੁਖਰਾਜ ਹੈਲਥ ਕੇਅਰ, ਐਕਸਪਰਟ ਸਲਿਊਸ਼ਨ, ਏ.ਵੀ.ਸੀ. ਮਹਿੰਦਰਾ, ਅਗਰਵਾਲ ਟਫਐਂਡ ਐਂਡ ਗਲਾਸਸ, ਚੈਕਮੇਟ ਸਕਿਓਰਿਟੀ ਸਰਵਿਸਜ਼, ਸਕਾਈ ਅਚੀਵਰਸ, ਅਥਰਵਾ ਟੈੱਕ ਪ੍ਰਾਈਵੇਟ ਲਿਮਟਿਡ, ਪੇਅਟੀਐਮ, ਐਸ.ਬੀ.ਆਈ. ਲਾਈਫ ਇੰਸੋਰੈਂਸ, ਅਗਰਵਾਲ ਗਲਾਸ ਵਰਕਸ, ਸ਼੍ਰੀਰਾਮ ਫਾਈਨਾਂਸ, ਇੰਦਰਾ ਇੰਨਫਰਾਟੈੱਕ ਪ੍ਰਾਈਵੇਟ ਲਿਮਟਿਡ, ਪੰਜਾਬ ਰੂਟਸ ਰਿਅਲਟੀ, ਦਵਾਰਾ ਲੋਨਸ ਅਤੇ ਗੋਲਡਨ ਸਕਿਓਰਿਟੀ ਸਰਵਿਸਜ਼ ਵਰਗੀਆਂ ਨਾਮਵਰ ਕੰਪਨੀਆਂ ਹਿੱਸਾ ਲੈਣਗੀਆਂ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ ਸੀ.ਈ.ਓ. ਡੀ.ਬੀ.ਈ.ਈ. ਬਠਿੰਡਾ ਮੈਡਮ ਕੰਚਨ ਨੇ ਦੱਸਿਆ ਕਿ ਵੱਖ-ਵੱਖ ਕੰਪਨੀਆਂ ਵੱਲੋਂ ਮਹਿਲਾ ਕਰੀਅਰ ਏਜੰਟ, ਟੈਲੀਕਾਲਰ, ਸਰਵਿਸ ਅਡਵਾਈਜ਼ਰ, ਬੈਕਐਂਡ ਆਫਿਸ ਐਗਜੀਕਿਊਟਿਵ, ਵੈਲਨੇਸ ਅਡਵਾਈਜ਼ਰ, ਟੀਮ ਲੀਡਰ, ਸੇਲਜ਼ ਐਗਜੀਕਿਊਟਿਵ, ਬਰਾਂਚ ਮੈਨੇਜਰ, ਡਿਵੈਲਪਮੈਂਟ ਮੈਨੇਜਰ, ਕੰਪਿਊਟਰ ਓਪਰੇਟਰ, ਅਕਾਊਟੈਂਟ, ਸਕਿਓਰਿਟੀ ਗਾਰਡ, ਪ੍ਰੋਸੈਸ ਕੋਆਰਡੀਨੇਟਰ ਅਤੇ ਰਿਲੇਸ਼ਨਸ਼ਿਪ ਮੈਨੇਜਰ ਆਦਿ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ।
ਕੈਰੀਅਰ ਕੌਂਸਲਰ ਸ਼੍ਰੀ ਵਿਸ਼ਾਲ ਚਾਵਲਾ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਨੂੰ ਯੋਗਤਾ ਅਤੇ ਕੰਪਨੀ ਦੇ ਨਿਯਮਾਂ ਅਨੁਸਾਰ ਲਗਭਗ 10,000 ਰੁਪਏ ਤੋਂ ਲੈ ਕੇ 30,000 ਰੁਪਏ ਪ੍ਰਤੀ ਮਹੀਨਾ ਤੱਕ ਤਨਖਾਹ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਰੋਜ਼ਗਾਰ ਮੇਲਾ ਨੌਜਵਾਨਾਂ ਲਈ ਆਪਣੀ ਯੋਗਤਾ ਅਨੁਸਾਰ ਨੌਕਰੀ ਪ੍ਰਾਪਤ ਕਰਨ ਦਾ ਇੱਕ ਸੁਨਹਿਰੀ ਮੌਕਾ ਸਾਬਤ ਹੋਵੇਗਾ।
ਇਸ ਮੌਕੇ ਪ੍ਰਬੰਧਕੀ ਸ਼ਾਖਾ ਤੋਂ ਸ਼੍ਰੀ ਬਲਤੇਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੇ ਨਾਲ ਘੱਟੋ-ਘੱਟ ਚਾਰ ਕਾਪੀਆਂ ਸੀ.ਵੀ. ਵਿਦਿਅਕ ਯੋਗਤਾ ਦੇ ਸਰਟੀਫਿਕੇਟ ਅਤੇ ਆਧਾਰ ਕਾਰਡ ਲੈ ਕੇ 13 ਮਾਰਚ ਨੂੰ ਸਵੇਰੇ 10 ਵਜੇ ਪੰਜਾਬੀ ਯੂਨੀਵਰਸਿਟੀ ਕਾਲਜ ਨੇੜੇ ਸਪੋਰਟਸ ਸਕੂਲ ਪਿੰਡ ਘੁੱਦਾ, ਬਠਿੰਡਾ ਵਿਖੇ ਪਹੁੰਚ ਸਕਦੇ ਹਨ। ਉਨ੍ਹਾਂ ਨੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਇੰਟਰਵਿਊ ਲਈ ਫਾਰਮਲ ਡਰੈੱਸ ਵਿੱਚ ਆਉਣਾ ਯਕੀਨੀ ਬਣਾਇਆ ਜਾਵੇ ਅਤੇ ਹੋਰ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਨੂੰ ਜੁਆਇਨ ਕੀਤਾ ਜਾ ਸਕਦਾ ਹੈ।