ਜ਼ਿਲ੍ਹਾ ਟ੍ਰੇਡਰਸ ਕਮਿਸ਼ਨ ਤਹਿਤ ਵਪਾਰੀਆਂ ਤੇ ਦੁਕਾਨਦਾਰਾਂ ਨਾਲ ਮੀਟਿੰਗ
ਦੁਕਾਨਦਾਰਾਂ, ਵਪਾਰੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ
ਰੋਹਿਤ ਗੁਪਤਾ
ਫਤਿਹਗੜ੍ਹ ਚੂੜੀਆਂ, 13 ਮਾਰਚ
ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਵੱਲੋਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਵਪਾਰੀਆਂ ਨਾਲ ਮੀਟਿੰਗਾਂ ਕਰਨ ਦੀ ਯੋਜਨਾ ਤਹਿਤ ਫਤਿਹਗੜ੍ਹ ਚੂੜੀਆਂ ਦੇ ਮੇਨ ਬਜ਼ਾਰ ਵਿੱਚ ਇੱਕ ਅਹਿਮ ਅਤੇ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਗਈ। ਜਿਸ ਵਿੱਚ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ, ਐਸ.ਡੀ.ਐਮ ਸ਼੍ਰੀਮਤੀ ਨਵਜੋਤ ਸ਼ਰਮਾ ਅਤੇ ਚੇਅਰਮੈਨ ਟ੍ਰੇਡਰਸ ਕਮਿਸ਼ਨ ਜ਼ਿਲਾ ਗੁਰਦਾਸਪੁਰ ਸਿਮਰਜੀਤ ਸਿੰਘ ਵਿਸ਼ੇਸ ਤੌਰ 'ਤੇ ਪਹੁੰਚੇ।
ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ 'ਪੰਜਾਬ ਟਰੇਡ ਕਮਿਸ਼ਨ' ਦਾ ਗਠਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਪੰਜਾਬ ਦੀ ਆਰਥਿਕਤਾ ਨੂੰ ਚਲਾਉਣ ਵਾਲੇ ਲੋਕਾਂ ਲਈ ਪ੍ਰਸ਼ਾਸਨ ਨੂੰ ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਵਪਾਰੀਆਂ ਦੀਆਂ ਮੁਸ਼ਕਿਲਾਂ ਲਈ ਵਚਨਬੱਧ ਹਨ ਅਤੇ ਉਨ੍ਹਾਂ ਦੀ ਹਰ ਸਮੱਸਿਆ ਪਹਿਲ ਦੇ ਆਧਾਰ 'ਤੇ ਹੱਲ ਕੀਤੀ ਜਾਵੇਗੀ।
ਮੀਟਿੰਗ ਸੰਬੋਧਨ ਕਰਦਿਆਂ ਚੇਅਰਮੈਨ ਸਿਮਰਜੀਤ ਸਿੰਘ ਨੇ ਕਿਹਾ ਪੰਜਾਬ ਸਰਕਾਰ ਹਰ ਪੱਖੋਂ ਵਪਾਰੀ ਵਰਗ ਦੀ ਭਲਾਈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਵਪਾਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।
ਉਨ੍ਹਾਂ ਦੱਸਿਆ ਅੱਜ ਵਪਾਰੀ ਕਮਿਸ਼ਨ ਦੀ ਮੀਟਿੰਗ ਵਿੱਚ ਵਪਾਰੀਆਂ/ਦੁਕਾਨਦਾਰਾਂ ਵਲੋਂ ਆਪਣੀਆਂ ਵੱਖ ਵੱਖ ਮੁਸ਼ਕਿਲਾਂ ਦੱਸੀਆਂ ਗਈਆਂ ਹਨ, ਜਿਨ੍ਹਾਂ ਨੂੰ ਸਬੰਧਤ ਵਿਭਾਗਾਂ ਵਲੋਂ ਸਮਾਂਬੱਧ ਢੰਗ ਨਾਲ ਹੱਲ ਕਰਵਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵਪਾਰੀਆਂ ਦੀਆਂ ਰੂਟੀਨ ਦੀਆਂ ਮੁਸ਼ਕਿਲਾਂ ਤੁਰੰਤ ਹੱਲ ਕਰਵਾਈਆਂ ਜਾ ਸਕਣ।
ਉਨ੍ਹਾਂ ਕਿਹਾ ਕਿ ਕਮਿਸ਼ਨ, ਵਪਾਰੀ ਭਾਈਚਾਰੇ ਦੇ ਸਮੇਂ, ਮਿਹਨਤ ਅਤੇ ਪੈਸੇ ਦੀ ਬੱਚਤ ਕਰਨ ਲਈ ਇੱਕ ਸਮਰਪਿਤ ਪਲੇਟਫਾਰਮ ਵਜੋਂ ਕੰਮ ਕਰੇਗਾ।
ਇਸ ਮੌਕੇ ਚੇਅਰਮੈਨ ਗੁਰਪ੍ਰੀਤ ਸਿੰਘ ਟ੍ਰੇਡਰਸ ਕਮਿਸ਼ਨ, ਹਲਕਾ ਫਤਿਹਗੜ੍ਹ ਚੂੜੀਆ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਟ੍ਰੇਡਰਸ ਕਮਿਸ਼ਨ, ਹਲਕਾ ਬਟਾਲਾ, ਐਸ.ਟੀ.ਓ ਬਲਜਿੰਦਰ ਕੌਰ ਸਮੇਤ ਫਤਿਹਗੜ੍ਹ ਚੂੜੀਆ ਦੇ ਕਮਿਸ਼ਨ ਮੈਂਬਰ ਅਤੇ ਵੱਖ-ਵੱਖ ਵਿਭਾਗਾ ਦੇ ਅਧਿਕਾਰੀ ਹਾ