ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਹਰੀ ਝੰਡੀ ਵਿਖਾ ਕੇ 'ਮੁੱਖ ਮੰਤਰੀ ਤੀਰਥ ਯਾਤਰਾ' ਨੂੰ ਰਵਾਨਾ ਕੀਤਾ
'ਮੁੱਖ ਮੰਤਰੀ ਤੀਰਥ ਯਾਤਰਾ' ਪਿੰਡ ਜੋਗੋਵਾਲ ਜੱਟਾਂ ਅਤੇ ਆਲੋਵਾਲ ਤੋਂ ਰਵਾਨਾ ਹੋਈ
ਰੋਹਿਤ ਗੁਪਤਾ
ਧਾਰੀਵਾਲ/ਗੁਰਦਾਸਪੁਰ,18 ਮਾਰਚ ਐਡਵੋਕੇਟ ਜਗਰੂਪ ਸਿੰਘ ਸੇਖਵਾਂ,ਹਲਕਾ ਇੰਚਾਰਜ ਕਾਦੀਆਂ ਵਲੋਂ ਅੱਜ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਪਿੰਡ ਜੋਗੋਵਾਲ ਜੱਟਾਂ ਤੇ ਆਲੋਵਾਲ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਸ਼ਰਧਾਲੂ ਹਾਜ਼ਰ ਸਨ। ਯਾਤਰਾ ਦੀ ਸਫਲਤਾ ਲਈ ਭਾਈ ਬਲਦੇਵ ਸਿੰਘ ਨਿਮਾਣਾ ਵੱਲੋਂ ਅਰਦਾਸ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਜਗਰੂਪ ਸਿੰਘ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਸੁਵਿਧਾਜਨਕ ਢੰਗ ਨਾਲ ਕਰਵਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਪਹਿਲ ਨਾਲ ਨਾ ਸਿਰਫ਼ ਲੋਕਾਂ ਦੀਆਂ ਆਸਥਾਵਾਂ ਨੂੰ ਮਜ਼ਬੂਤੀ ਮਿਲਦੀ ਹੈ, ਸਗੋਂ ਸਮਾਜ ਵਿੱਚ ਏਕਤਾ ਅਤੇ ਸਾਂਝ ਨੂੰ ਵੀ ਹੋਰ ਮਜ਼ਬੂਤੀ ਮਿਲਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ , ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ 'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ ਤਹਿਤ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਲੋਕ ਪੂਰੀ ਸ਼ਰਧਾ ਭਾਵਨਾ ਨਾਲ ਯਾਤਰਾ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਹ ਬੱਸ ਰਾਹੀਂ ਤਿੰਨ ਦਿਨਾਂ ਵਿੱਚ ਸ਼ਰਧਾਲੂਆਂ ਨੂੰ ਸ਼੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ -ਏ-ਖਾਲਸਾ, ਸ਼੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਵਿੱਤਰ ਅਸਥਾਨਾਂ ਦੀ ਮੁਫ਼ਤ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਇੱਕ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਇਹ ਮੁੰਖ ਮੰਤਰੀ ਤੀਰਥ ਯਾਤਰਾ ਨੂੰ ਲੈ ਕੇ ਸਮਾਜ ਦੇ ੬ਰ ਵਰਗ ਵਿੱਚ ਖੁਸ਼ੀ ਪਾਈ ਜਾ ਰਹੀ ਹੈ।
ਇਸ ਮੌਕੇ ਯਾਤਰਾ 'ਤੇ ਗਏ ਸ਼ਰਧਾਲੂਆਂ ਨੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿ ਮੁੱਖ ਮੰਤਰੀ ਤੀਰਥ ਯੋਜਨਾ ਨਾਲ ਲੋਕਾਂ ਵਿੱਚ ਖੁਸ਼ੀ ਵਰਗਾ ਮਾਹੌਲ ਹੈ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬਹੁਤ ਉਤਸ਼ਾਹਿਤ ਹਨ।
ਇਸ ਮੌਕੇ ਚੇਅਰਮੈਨ ਰਣਜੇਤ ਸਿੰਘ ਬਾਠ, ਮੁਖਦੇਵ ਸਿੰਘ ਆਲੋਵਾਲ ਜ਼ਿਲ੍ਹਾ ਮੀਡੀਆ ਇੰਚਾਰਜ ਗੁਰਦਾਸਪੁਰ, ਸਰਪੰਚ ਗੁਰਨਾਮ ਸਿੰਘ ਆਲੋਵਾਲ ਸਰਪੰਚ ਰਜਵੰਤ ਸਿੰਘ ਜੋਗੋਵਾਲ ਜੱਟਾਂ, ਸਰਪੰਚ ਅੰਮ੍ਰਿਤਪਾਲ ਸਿੰਘ ਬਲ ਸਰਪੰਚ ਹਰਪਾਲ ਸਿੰਘ ਕੰਗ, ਬਲਾਕ ਸੰਮਤੀ ਮੈਂਬਰ ਮਾਲਕ ਸਿੰਘ ਉਰਫ ਬੰਟੀ ਛੋਟੇਪੁਰ ਸਰਪੰਚ ਸੇਵਾ ਸਿੰਘ ਚੱਕ ਬੜੋਏ, ਬਲਾਕ ਪ੍ਰਧਾਨ ਹਰਪਾਲ ਸਿੰਘ ਚੱਕ ਬੜੋਏ, ਸੀਨੀਅਰ ਆਗੂ ਗੁਰਜੀਤ ਸਿੰਘ ਉਰਫ ਮਿੰਟਾ ਚੀਮਾ, ਸੀਨੀਅਰ ਆਗੂ ਬਲਦੇਵ ਸਿੰਘ ਨਿਮਾਣਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।