ਇਨਾਮ ਵੰਡ ਸਮਾਰੋਹ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 18 ਮਾਰਚ 2026 : ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਚਨਾਰਥਲ ਕਲਾਂ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਐਨ.ਆਰ.ਆਈ ਸਭਾ ਪਿੰਡ ਚਨਾਰਥਲ ਕਲਾਂ ਵੱਲੋਂ ਇੱਕ ਸ਼ਾਨਦਾਰ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ , ਇਸ ਸਮਾਰੋਹ ਦੌਰਾਨ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਨਕਦ ਇਨਾਮ ਦੇਕੇ ਐਨ.ਆਰ.ਆਈ ਮੈਂਬਰਾਂ ਵੱਲੋਂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਉੱਚੀਆਂ ਮੰਜਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ , ਵਿਦਿਆਰਥੀਆਂ ਨੇ ਵੀ ਇਸ ਉਪਰਾਲੇ ਲਈ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਹੋਰ ਮਿਹਨਤ ਕਰਨ ਦਾ ਸੰਕਲਪ ਲਿਆ
ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਹਰਦੀਪ ਕੌਰ ਜੀ ਅਤੇ ਸਮੂਹ ਸਟਾਫ ਵੱਲੋਂ ਐਨ.ਆਰ.ਆਈ ਸਭਾ ਦਾ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਦੇ ਇਸ ਸਰਾਹਣਯੋਗ ਯਤਨ ਦੀ ਭਰਪੂਰ ਪ੍ਰਸ਼ੰਸਾ ਕੀਤੀ ਗਈ , ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਅੱਗੇ ਵਧਣ ਲਈ ਪ੍ਰੇਰਣਾ ਮਿਲਦੀ ਰਹੇਗੀ , ਇਹ ਸਮਾਰੋਹ ਵਿਦਿਆਰਥੀਆਂ ਲਈ ਯਾਦਗਾਰ ਸਾਬਤ ਹੋਇਆ ਅਤੇ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਰਿਹਾ , ਇਸ ਮੌਕੇ ਪਿੰਡ ਦੇ ਸਰਪੰਚ ਰਾਜਦੀਪ ਸਿੰਘ ਰਾਜੂ ਅਤੇ ਸਮੂਹ ਪੰਚਾਇਤ ਅਤੇ ਪਿੰਡ ਵਾਸੀ ਹਾਜਰ ਸਨ