ਸਮਾਗਮ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 29 ਮਾਰਚ 2026 : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ ਵਿਖੇ ਨਾਨ-ਬੋਰਡ ਜਮਾਤਾਂ ਦਾ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ , ਇਸ ਮੌਕੇ ਉਤੇ ਇੱਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਦੀ ਅਗਵਾਈ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਹਰਦੀਪ ਕੌਰ ਨੇ ਕੀਤੀ , ਸਮਾਗਮ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ , ਸਕੂਲ ਦੇ ਸਮੂਹ ਸਟਾਫ ਵੱਲੋਂ ਆਏ ਹੋਏ ਮਹਿਮਾਨਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ , ਪ੍ਰਿੰਸੀਪਲ ਮੈਡਮ ਨੇ ਨਤੀਜਿਆਂ ਵਿੱਚ ਕਾਮਯਾਬ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਦੀ ਭੂਮਿਕਾ ਦੀ ਭਰਪੂਰ ਪ੍ਰਸ਼ੰਸਾ ਕੀਤੀ , ਇਸ ਸਮਾਗਮ ਵਿੱਚ ਸ.ਹਰਦੀਪ ਸਿੰਘ ਜੀ ਪ੍ਰਧਾਨ ਐਨ.ਆਰ.ਆਈ ਸਭਾ ਅਤੇ ਸਰਦਾਰ ਖੁਰਦਮ ਸਿੰਘ ਜੀ ਨੇ ਵੀ ਵਿਦਆਰਥੀਆਂ ਨੂੰ ਇਸ ਮੌਕੇ ਤੇ ਸਨਮਾਨ ਦੇਕੇ ਵਧਾਈ ਦਿੱਤੀ ਅਤੇ ਹੌਂਸਲਾ ਅਫ਼ਜਾਈ ਕੀਤੀ
ਇਸ ਦੌਰਾਨ 6ਵੀਂ, 7ਵੀਂ , 9ਵੀਂ ਅਤੇ ਗਿਆਰਵੀਂ ਜਮਾਤ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਮੈਡਮ ਹਰਦੀਪ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਉੱਚੀਆਂ ਉਡਾਣਾਂ ਭਰਨ ਦੀ ਸ਼ੁਭਕਾਮਨਾਵਾਂ ਦਿੱਤੀਆਂ , ਸਮਾਗਮ ਅੰਤ ਵਿੱਚ ਸਭ ਦੇ ਚਿਹਰਿਆਂ ‘ਤੇ ਖੁਸ਼ੀ ਅਤੇ ਮਾਣ ਦੀ ਚਮਕ ਸਪਸ਼ਟ ਦਿਖਾਈ ਦਿੱਤੀ